21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਬੱਚਿਆਂ ਦਾ ਨਤੀਜਾ ਐਲਾਨਿਆ

ਖਡੂਰ ਸਾਹਿਬ, 20 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਪਹਿਲੀ ਟਰਮ ਦਾ ਨਤੀਜਾ ਐਲਾਨਿਆ ਗਿਆ।

Ad Position 21
No active advertisement
ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਬੱਚਿਆਂ ਨਾਲ ਸਕੂਲ ਕਮੇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਖੱਖ ਅਤੇ ਮਾਪੇ ਤੇ ਅਧਿਆਪਕ। ਤਸਵੀਰ–ਕੁਲਾਰ 21-10-2026
ਖਡੂਰ ਸਾਹਿਬ, 20 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਪਹਿਲੀ ਟਰਮ ਦਾ ਨਤੀਜਾ ਐਲਾਨਿਆ ਗਿਆ। ਇਸ ਮਿਲਣੀ ਵਿਚ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ ਤੇ ਕਾਰਗੁਜ਼ਾਰੀ ਬਾਰੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ, ਹਾਜ਼ਰੀ, ਅਨੁਸ਼ਾਸਨ ਅਤੇ ਵੱਖ-ਵੱਖ ਵਿਸ਼ਿਆਂ ਵਿਚ ਪ੍ਰਦਰਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡੀ. ਕੇ ਰੰਧਾਵਾ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਹੈ। ਸਕੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ ਨੇ ਕਿਹਾ ਕਿ ਸਿੱਖਿਆ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਹੈ।
Ad Position 22
No active advertisement
ਪਿਛਲੀ ਖ਼ਬਰ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ 92ਵੇਂ ਮਹੀਨੇ ਦਾ ਰਾਸ਼ਨ ਦੀ ਸੇਵਾ ਕੀਤੀ ਅਗਲੀ ਖ਼ਬਰ ਪੱਟੀ ’ਚ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮਨਾਇਆ ਜਸਕੰਵਰ ਸਿੰਘ ਜੱਸਾ ਪੱਟੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮ...
Ad Position 24