21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸਰਹਾਲੀ ’ਚ ਨਵੇਂ ਸੈਸ਼ਨ ਦੀ ਸ਼ੁਭ ਆਰੰਭਤਾ ਅਤੇ ਇਮਤਿਹਾਨਾਂ ਵਿਚ ਵਿਦਿਆਰਥੀਆਂ ਦੀ ਸਫ਼ਲਤਾ ਲਈ ਧਾਰਮਿਕ ਸਮਾਗਮ ਕਰਵਾਏ

ਸਰਹਾਲੀ ਕਲਾਂ, 20 ਅਕਤੂਬਰ (ਅਜੇ ਸਿੰਘ ਹੁੰਦਲ)– ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੀ ਪੁਰਾਣੀ ਰਵਾਇਤ ਅਨੁਸਾਰ ਕਾਲਜ ਦੀ ਚੜ੍ਹਦੀ ਕਲਾ, ਤਰੱਕੀ, ਸੈਸ਼ਨ ਦੀ ਸ਼ੁਭ ਆਰੰਭਤਾ ਅਤੇ ਵਿਦਿਆਰਥੀਆਂ ਦੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸਫਲਤਾ ਨੂੰ ਮੁੱਖ ਰੱਖ ਕੇ ਗੁਰੂ ਸਾਹਿਬ ਦੇ ਓਟ ਆਸਰੇ ਲਈ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਸਿੰਘ ਸਾਹਿਬ ਬਾਬਾ ਰਾਮ ਸਿੰਘ ਤੋਂ ਬਾਬਾ ਬਲਦੇਵ ਸਿੰਘ ਜੀ ਵਲੋਂ ਕਥਾ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਜਿਵੇਂ ਦਾਜ, ਭਰੂਣ ਹੱਤਿਆ ਅਤੇ ਨਸ਼ਿਆਂ ਦਾ ਉਹਨਾਂ ਦਿਨ ਪ੍ਰਤੀ ਦਿਨ ਗੰਧਲੇ ਹੋ ਰਹੇ ਵਾਤਾਵਰਣ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਵੱਧ ਤੋਂ ਵੱਧ ਰੁੱਖ ਲਾਉਣ ਅਤੇ ਪਾਣੀ ਦੀ ਸੰਭਾਲ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ।

Ad Position 21
No active advertisement
ਸਮਾਗਮ ਵਿਚ ਹਿਜਰਤ ਕਰਦੀਆਂ ਵਿਦਿਆਰਥਣਾਂ। ਤਸਵੀਰ–ਹੁੰਦਲ 21-10-2026
ਸਰਹਾਲੀ ਕਲਾਂ, 20 ਅਕਤੂਬਰ (ਅਜੇ ਸਿੰਘ ਹੁੰਦਲ)– ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੀ ਪੁਰਾਣੀ ਰਵਾਇਤ ਅਨੁਸਾਰ ਕਾਲਜ ਦੀ ਚੜ੍ਹਦੀ ਕਲਾ, ਤਰੱਕੀ, ਸੈਸ਼ਨ ਦੀ ਸ਼ੁਭ ਆਰੰਭਤਾ ਅਤੇ ਵਿਦਿਆਰਥੀਆਂ ਦੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸਫਲਤਾ ਨੂੰ ਮੁੱਖ ਰੱਖ ਕੇ ਗੁਰੂ ਸਾਹਿਬ ਦੇ ਓਟ ਆਸਰੇ ਲਈ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਸਿੰਘ ਸਾਹਿਬ ਬਾਬਾ ਰਾਮ ਸਿੰਘ ਤੋਂ ਬਾਬਾ ਬਲਦੇਵ ਸਿੰਘ ਜੀ ਵਲੋਂ ਕਥਾ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਜਿਵੇਂ ਦਾਜ, ਭਰੂਣ ਹੱਤਿਆ ਅਤੇ ਨਸ਼ਿਆਂ ਦਾ ਉਹਨਾਂ ਦਿਨ ਪ੍ਰਤੀ ਦਿਨ ਗੰਧਲੇ ਹੋ ਰਹੇ ਵਾਤਾਵਰਣ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਵੱਧ ਤੋਂ ਵੱਧ ਰੁੱਖ ਲਾਉਣ ਅਤੇ ਪਾਣੀ ਦੀ ਸੰਭਾਲ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਵਲੋਂ ਗੁਰਬਾਣੀ ਦਾ ਕੀਰਤਨ ਗਾਇਨ ਕੀਤਾ ਗਿਆ। ਇਸੇ ਤਰ੍ਹਾਂ ਕਾਲਜ ਦੀ ਵਿਦਿਆਰਥਣ ਹਰਮੀਤ ਕੌਰ ਨੇ ਸੰਤ ਬਾਬਾ ਸੁੱਖਾ ਸਿੰਘ ਵਲੋਂ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਬੰਨ੍ਹਾਂ ਦੀ ਉਸਾਰੀ ਲਈ ਕੀਤੇ ਉਪਰਾਲਿਆਂ ਅਤੇ ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਾਉਣ ਦੇ ਕਾਰਜਾਂ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ। ਭੋਗ ਉਪਰੰਤ ਗੁਰੂ ਕਾ ਲੰਗਰ ਅਟੁੱਟ ਲੰਗਰ ਵਰਤਾਇਆ ਗਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਹਰਜਿੰਦਰ ਸਿੰਘ ਬਿੱਲਿਆਂਵਾਲਾ ਅਤੇ ਕਮੇਟੀ ਮੈਂਬਰਾਂ ਵਲੋ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਨੇ ਵਿੱਦਿਆ ਦਾ ਚਾਨਣ ਘਰ-ਘਰ ਪਹੁੰਚਾਉਣ ਅਤੇ ਉੱਚ ਸਿੱਖਿਆ ਹਾਸਲ ਕਰਨ ਦੇ ਮਕਸਦ ਨਾਲ ਸੰਨ 1970 ਵਿਚ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਕਾਲਜ ਦੀ ਸਥਾਪਨਾ ਕੀਤੀ ਸੀ। ਮੌਜੂਦਾ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਦੀ ਰਹਿਨੁਮਾਈ ਹੇਠ ਵਿੱਦਿਆ ਦੇ ਖੇਤਰ ਵਿਚ ਮੱਲਾਂ ਮਾਰ ਰਹੇ ਇਸ ਕਾਲਜ ਵਿਚ ਉੱਚ ਯੋਗਤਾ ਪ੍ਰਾਪਤ, ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਵਿਦਿਆਰਥੀਆ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਦੇ ਨਾਲ-ਨਾਲ ਸਮੁੱਚੀ ਸ਼ਖ਼ਸੀਅਤ-ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਇਸ ਸਮਾਗਮ ਵਿਚ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਮਨਜੀਤ ਸਿੰਘ, ਬਾਬਾ ਤਰਸੇਮ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਵੀ ਸ਼ਾਮਿਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਜਸਬੀਰ ਸਿੰਘ ਗਿੱਲ ਨੇ ਸਮਾਗਮ ਵਿਚ ਸ਼ਾਮਿਲ ਹੋਣ ਲਈ ਦੂਰੋਂ ਨੇੜਿਉਂ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਰਾਸ਼ਨ ਦੇ ਨਾਂਅ ’ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਉਂ ? - ਬੀਬੀ ਰਮਨ ਅਗਲੀ ਖ਼ਬਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਕਿਸਾਨ-ਡਿਪਟੀ ਕਮਿਸ਼ਨਰ
Ad Position 24