22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਝੋਨੇ ਦੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ 2 ਵਿਅਕਤੀਆਂ ਤੋਂ ਇਲਾਵਾ 8 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 22-10-2026
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਝੋਨੇ ਦੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ 2 ਵਿਅਕਤੀਆਂ ਤੋਂ ਇਲਾਵਾ 8 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਵਿਖੇ ਕਲੱਸਟਰ ਅਫਸਰ ਪੱਟੀ ਨਿਰਵੈਲ ਸਿੰਘ ਨੇ ਸ਼ਿਕਾਇਤ ਕੀਤੀ ਕਿ ਪਿੰਡ ਸੀਤੋ ਮਹਿ ਝੁੱਗੀਆਂ ਦੌਰਾਨ ਸਾਹਿਬ ਸਿੰਘ ਪੁੱਤਰ ਲਾਭ ਸਿੰਘ ਵਲੋਂ ਝੋਨੇ ਦੇ ਨਾੜ ਨੂੰ ਅੱਗ ਲਗਾਈ ਗਈ ਹੈ, ਜਿਸ ਨੂੰ 5 ਹਜ਼ਾਰ ਰੁਪਏ ਜੁਰਮਾਨ ਵੀ ਪਾਇਆ ਗਿਆ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਵਿਖੇ ਖੁਸ਼ਵੰਤ ਸਿੰਘ ਕਲੱਸਟਰ ਅਫਸਰ ਨੇ ਸ਼ਿਕਾਇਤ ਕੀਤੀ ਕਿ 17 ਅਕਤੂਬਰ ਨੂੰ ਉਹ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਅਮਰਜੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਭੈਲ ਢਾਏ ਵਾਲਾ ਵਲੋਂ ਝੋਨੇ ਦੇ ਨਾੜ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਬਾਗੜੀਆਂ ਅਤੇ ਪਿੰਡ ਦੇਊ ਵਿਖੇ 5 ਵਿਅਕਤੀਆਂ ਨੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੇ ਨਾੜ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹਰਪ੍ਰੀਤ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਗਿੱਲ ਵੜੈਚ ਵਿਖੇ ਅਣਪਛਾਤੇ ਚਾਰ ਵਿਅਕਤੀ ਨੇ ਝੋਨੇ ਦੇ ਨਾੜ ਨੂੰ ਅੱਗ ਲਗਾਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਝੋਨੇ ਦੇ ਨਾੜ ਨੂੰ ਅੱਗ ਲਗਾਉਣ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ 518 ਗ੍ਰਾਮ ਅਫ਼ੀਮ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ
Ad Position 24