ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਨਰਲ ਕੌਂਸਲ ਮੈਂਬਰ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਪਿੰਡ ਬਾਦਲ ਪੁੱਜੇ। ਇਸ ਮੌਕੇ ਗੱਲਬਾਤ ਕਰਦੇ ਜਥੇਦਾਰ ਗਗੜੇਵਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਵਿਚ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਬੀਰ ਸਿੰਘ ਬਾਦਲ ਨਾਲ ਕੁਝ ਵਿਚਾਰ ਸਾਂਝੇ ਕੀਤੇ ਗਏ।
ਸ
ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦੇ ਹੋਏ ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ। ਅਜੀਤ ਤਸਵੀਰ
22-10-2026
ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਨਰਲ ਕੌਂਸਲ ਮੈਂਬਰ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਪਿੰਡ ਬਾਦਲ ਪੁੱਜੇ। ਇਸ ਮੌਕੇ ਗੱਲਬਾਤ ਕਰਦੇ ਜਥੇਦਾਰ ਗਗੜੇਵਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਵਿਚ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਬੀਰ ਸਿੰਘ ਬਾਦਲ ਨਾਲ ਕੁਝ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਹਲਕੇ ਦੇ ਸਮੁੱਚੇ ਅਕਾਲੀ ਆਗੂ ਅਤੇ ਵਰਕਰ ਇੱਕਮੁੱਠ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਬਾਦਲ ਨਾਲ ਉਨ੍ਹਾਂ ਦੀ ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ ਹੈ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਰਜਿੰਦਰ ਸਿੰਘ ਬਿੱਲਾ ਵੈਰੋਵਾਲ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਜਨਰਲ ਕੌਂਸਲ ਮੈਂਬਰ ਸਰਪੰਚ ਸਰਵਨ ਸਿੰਘ ਤਖਤੂਚੱਕ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਫ਼ਕੀਰ ਸਿੰਘ ਸੋਨਾ ਭਲਾਈਪੁਰ, ਦਿਆਲ ਸਿੰਘ ਸ਼ਾਹ ਬਿਹਾਰੀਪੁਰ, ਵਜੀਰ ਸਿੰਘ ਭਲਾਈਪੁਰ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਬਾਬਾ ਹੀਰਾ ਸਿੰਘ ਗਗੜੇਵਾਲ, ਅਨੋਖ ਸਿੰਘ ਕੈਨੇਡਾ ਵਾਲੇ, ਸੂਬੇਦਾਰ ਕਾਬਲ ਸਿੰਘ ਜਲਾਲਾਬਾਦ, ਚਰਨਜੀਤ ਸਿੰਘ ਜਲਾਲਾਬਾਦ ਆਦਿ ਹਾਜ਼ਰ ਸਨ।