22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿਧਾਇਕ ਲਾਲਪੁਰਾ ਵਲੋਂ ਪਿੰਡ ਪਿੱਦੀ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਪਰਿਵਾਰਾਂ ਨੂੰ ਰਜਿਸਟਰੀਆਂ ਵੰਡੀਆਂ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)– ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਵਿਚ ਸਮੇਂ ਸਮੇਂ ਸਿਰ ਲੋੜਵੰਦ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਮੁਹੱਈਆਂ ਕਰਾਈਆਂ ਜਾ ਰਹੀਆਂ ਨੇ । ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਜਿੰਦਰ ਲਾਲਪੁਰਾ ਕਿਹਾ ਕਿ ਅੱਜ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਪਿੱਦੀ ਸਰਪੰਚ ਗੁਰਜੀਤ ਸਿੰਘ ਘੈਣਾ ਦੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਰਜਿਸਟਰੀਆਂ ਵੰਡੀਆਂ ਗਈਆਂ ।

Ad Position 21
No active advertisement
ਅਜੀਤ ਡੈਸਕ 22-10-2026
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)– ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਵਿਚ ਸਮੇਂ ਸਮੇਂ ਸਿਰ ਲੋੜਵੰਦ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਮੁਹੱਈਆਂ ਕਰਾਈਆਂ ਜਾ ਰਹੀਆਂ ਨੇ । ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਜਿੰਦਰ ਲਾਲਪੁਰਾ ਕਿਹਾ ਕਿ ਅੱਜ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਪਿੱਦੀ ਸਰਪੰਚ ਗੁਰਜੀਤ ਸਿੰਘ ਘੈਣਾ ਦੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਰਜਿਸਟਰੀਆਂ ਵੰਡੀਆਂ ਗਈਆਂ । ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦਾ ਮਾਲਕੀ ਹੱਕ ਪ੍ਰਾਪਤ ਹੋਇਆ ਹੈ ਇਹ ਉਪਰਾਲਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣ ਵੱਲ ਇਕ ਅਹਿਮ ਕਦਮ ਹੈ। ਇਹ ਪਹਿਲ ਕਦਮੀ ਆਮ ਆਦਮੀ ਪਾਰਟੀ ਸਰਕਾਰ ਆਉਣ ’ਤੇ ਪਹਿਲੀ ਵਾਰ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਈ ਜਾ ਰਹੀ ਹੈ ਅਤੇ 2027 ਵਿਚ ਲੋੜਵੰਦ ਪਰਿਵਾਰਾਂ ਦੇ ਲਈ ਇਸ ਤੋਂ ਵੀ ਜਿਆਦਾ ਸਰਕਾਰ ਵਲੋਂ ਸਿਹਤ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ ਅਤੇ ਆਮ ਆਦਮੀ ਪਾਰਟੀ ਵਿਚ ਵੱਖ-ਵੱਖ ਪਿੰਡਾਂ ਤੋਂ ਪਰਿਵਾਰਾਂ ਸਮੇਤ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਵਾਰ ਪਹਿਲਾਂ ਤੋਂ ਵੀ ਜਿਆਦਾ ਵੱਡੀ ਲੀਡ ਦੇ ਨਾਲ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਹਾਜ਼ਰ ਪੀ.ਏ ਹਰਕਿਰਤ ਸਿੰਘ ਕਰਨ, ਪੀ.ਏ ਗੁਰਸ਼ਰਨ ਸਿੰਘ, ਨਿਸ਼ਾਨ ਸਿੰਘ ਮਾਨੋਚਾਹਲ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਪੱਟੀ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਕਾਰਜਾਂ ਦਾ ਨਿਰੀਖਣ ਅਗਲੀ ਖ਼ਬਰ ਪਿੰਡ ਨੱਥੂ ਚੱਕ ਵਿਖੇ ਕ੍ਰਿਕਟ ਟੂਰਨਾਮੈਂਟ ’ਚ ਜੱਸਾ ਪੱਟੀ ਨੇ ਕੀਤੀ ਸ਼ਿਰਕਤ
Ad Position 24