ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਜੀ ਦੀ ਯਾਦ ਵਿਚ ਪੇਂਡੂ ਖੇਡ ਮੇਲਾ ਕਰਵਾਇਆ
ਖੇਮਕਰਨ, 21 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਪਿੰਡ ਭੂਰਾ ਕੋਹਨਾ ਦੀ ਗ੍ਰਾਮ ਪੰਚਾਇਤ,ਪਿੰਡ ਵਿੱਚਲੇ ਸਾਬਕਾ ਫ਼ੌਜੀਆਂ ਤੇ ਐਨ. ਆਰ.
ਖੇਮਕਰਨ, 21 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਪਿੰਡ ਭੂਰਾ ਕੋਹਨਾ ਦੀ ਗ੍ਰਾਮ ਪੰਚਾਇਤ,ਪਿੰਡ ਵਿੱਚਲੇ ਸਾਬਕਾ ਫ਼ੌਜੀਆਂ ਤੇ ਐਨ.ਆਰ. ਆਈ. ਵਲੋਂ ਪੇਂਡੂ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਕਬੱਡੀ, ਦੌੜਾਂ ਤੇ ਖਾਸ ਕਰਕੇ ਛੋਟੇ ਬੱਚਿਆਂ ਦੀਆਂ ਦੌੜਾਂ ਦੇ ਮੁਕਾਬਲੇ ਕਰਵਾਏ ਗਏ । ਇਸ ਮੁਕਾਬਲੇ ’ਚ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਤੇ ਫੈਡਰੇਸ਼ਨ ਦੇ ਪ੍ਰਧਾਨ ਕੰਵਰ ਚੜਤ ਸਿੰਘ ਗਿੱਲ ਉਚੇਚੇ ਤੌਰ ’ਤੇ ਹਾਜ਼ਰ ਹੋਏ, ਜਿੰਨਾ ਦਾ ਸਵਾਗਤ ਅਤੇ ਸਨਮਾਨ ਕਰਦਿਆਂ ਪਿੰਡ ਦੇ ਨੌਜਵਾਨ ਸਰਪੰਚ ਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ’ਚ ਸਟੇਡੀਅਮ ਦੀ ਉਸਾਰੀ ਜੋਰਾਂ ਉਪਰ ਹੈ। ਛੇਤੀ ਹੀ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੇ ਸਹਿਯੋਗ ਨਾਲ ਪਿੰਡ ਦਾ ਰਹਿੰਦਾ ਵਿਕਾਸ ਕਾਰਜ ਪੂਰਾ ਕੀਤਾ ਜਾਵੇਗਾ । ਇਸ ਖੇਡ ਮੁਕਾਬਲਿਆਂ ’ਚ ਜੇਤੂ ਟੀਮਾਂ ਨੂੰ ਇਨਾਮ ਭਾਈ ਮਨਜੀਤ ਸਿੰਘ ਨੇ ਤਕਸੀਮ ਕੀਤੇ।