ਰਮਨਜੀਤ ਸਿੰਘ ਸਿੱਕੀ ਵਲੋਂ ਨਿਸ਼ਾਨ ਸਿੰਘ ਢੋਟੀ ਅਤੇ ਮੱਖਣ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ
ਗੋਇੰਦਵਾਲ ਸਾਹਿਬ, 21 ਅਕਤੂਬਰ (ਸਕੱਤਰ ਸਿੰਘ ਅਟਵਾਲ)– ਸੀਨੀਅਰ ਕਾਂਗਰਸੀ ਆਗੂ ਨਿਸ਼ਾਨ ਸਿੰਘ ਢੋਟੀ ਦੇ ਜੀਜਾ ਅਵਤਾਰ ਸਿੰਘ ਜਲਾਲਾਬਾਦ ਜੋ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਨਿਸ਼ਾਨ ਸਿੰਘ ਦੇ ਪਰਿਵਾਰ ਨਾਲ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਆਪਣੇ ਸਾਥੀਆਂ ਸਮੇਤ ਦੁੱਖ ਸਾਂਝਾ ਕੀਤਾ ।
ਗੋਇੰਦਵਾਲ ਸਾਹਿਬ, 21 ਅਕਤੂਬਰ (ਸਕੱਤਰ ਸਿੰਘ ਅਟਵਾਲ)– ਸੀਨੀਅਰ ਕਾਂਗਰਸੀ ਆਗੂ ਨਿਸ਼ਾਨ ਸਿੰਘ ਢੋਟੀ ਦੇ ਜੀਜਾ ਅਵਤਾਰ ਸਿੰਘ ਜਲਾਲਾਬਾਦ ਜੋ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਨਿਸ਼ਾਨ ਸਿੰਘ ਦੇ ਪਰਿਵਾਰ ਨਾਲ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਆਪਣੇ ਸਾਥੀਆਂ ਸਮੇਤ ਦੁੱਖ ਸਾਂਝਾ ਕੀਤਾ । ਇਸ ਮੌਕੇ ਰਮਨਜੀਤ ਸਿੰਘ ਸਿੱਕੀ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਰਿਵਾਰਕ ਮੈਂਬਰ ਦਾ ਅਚਾਨਕ ਵਿਛੋੜਾ ਅਜਿਹਾ ਦੁੱਖ ਹੁੰਦਾ ਹੈ, ਜਿਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਿਲ ਹੈ। ਅਵਤਾਰ ਸਿੰਘ ਜਲਾਲਾਬਾਦ ਦੇ ਤੁਰ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਤੋਂ ਬਾਅਦ ਰਮਨਜੀਤ ਸਿੰਘ ਸਿੱਕੀ ਆਪਣੇ ਸਾਥੀਆਂ ਸਮੇਤ ਗੋਇੰਦਵਾਲ ਸਾਹਿਬ ਦੇ ਅਕਬਰਪੁਰਾ ਮੁਹੱਲੇ ਵਿਚ ਮੱਖਣ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਦੀ ਮਾਤਾ ਸ਼ਿੰਦੋ ਦੇ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮਾਝਾ ਜੋਨ ਦੇ ਇੰਚਾਰਜ ਗੁਲਵਿੰਦਰ ਸਿੰਘ ਰਾਏ, ਫਤਹਿ ਸਿੰਘ ਬਾਠ, ਰਘਬੀਰ ਸਿੰਘ ਵਿਰਕ ਜਨਰਲ ਸਕੱਤਰ, ਸਾਬਕਾ ਸਰਪੰਚ, ਬਲਾਕ ਪ੍ਰਧਾਨ ਮੋਹਨ ਸਿੰਘ ਬੱਲਾ, ਗੁਰਅਵਤਾਰ ਸਿੰਘ ਬੱਬੂ ਪਹਿਲਵਾਨ, ਹਰਦਿਆਲ ਸਿੰਘ ਕੰਗ, ਇੰਸਪੈਕਟਰ ਹਰਭਜਨ ਸਿੰਘ ਸਰਾਂ, ਧਰਮਿੰਦਰ ਸਿੰਘ, ਗੁਰਦਿਆਲ ਸਿੰਘ ਢੋਟੀ, ਲਾਲੀ ਢੋਟੀ, ਚੇਅਰਮੈਨ ਬਲਵਿੰਦਰ ਸਿੰਘ, ਹਰਵਿੰਦਰ ਸਿੰਘ ਮੈਂਬਰ ਪੰਚਾਇਤ, ਸੁਖਵਿੰਦਰ ਸਿੰਘ ਧਾਲੀਵਾਲ, ਪਲਵਿੰਦਰ ਸਿੰਘ ਫੌਜੀ, ਸਤਨਾਮ ਸਿੰਘ ਤੁੜ, ਗੁਰਭੇਜ ਸਿੰਘ, ਮਾਸਟਰ ਧਰਮ ਸਿੰਘ, ਮਲਕੀਤ ਸਿੰਘ, ਕੈਪਟਨ ਅਨੋਖ ਸਿੰਘ, ਰਣਜੀਤ ਸਿੰਘ, ਹਰਪਾਲ ਸਿੰਘ ਪੰਨੂ ਹਾਜ਼ਰ ਸਨ।