21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਿੰਡ ਕੱਦਗਿੱਲ ਵਿਖੇ ਸ਼ਹੀਦ ਬਾਬਾ ਵੱਸਣ ਸਿੰਘ ਜੀ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)- ਨਜ਼ਦੀਕੀ ਪਿੰਡ ਕੱਦਗਿੱਲ ਵਿਖੇ ਸ਼ਹੀਦ ਬਾਬਾ ਵੱਸਣ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਬੜੀ ਸ਼ਰਧਾ ਅਤੇ ਧੂੰਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ਼ਹੀਦ ਬਾਬਾ ਵੱਸਣ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 22-10-2026
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)- ਨਜ਼ਦੀਕੀ ਪਿੰਡ ਕੱਦਗਿੱਲ ਵਿਖੇ ਸ਼ਹੀਦ ਬਾਬਾ ਵੱਸਣ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਬੜੀ ਸ਼ਰਧਾ ਅਤੇ ਧੂੰਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ਼ਹੀਦ ਬਾਬਾ ਵੱਸਣ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਖੇਡ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਨੇ ਨੌਜਵਾਨਾਂ ਵਿਚ ਖਾਸ ਉਤਸ਼ਾਹ ਪੈਦਾ ਕੀਤਾ। ਇਸ ਮੌਕੇ ਮੇਲੇ ਸੰਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਮੱਧ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪਿੰਡ ਅੰਦਰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਲੰਗਰ ਲਗਾਏ ਗਏ। ਅਗਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਭਾਈ ਸਤਨਾਮ ਸਿੰਘ ਨੇ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਮੁਖਤਾਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਭਾਈ ਗੁਰ ਰਹਿਮਤ ਸਿੰਘ ਨੇ ਕੰਠ ਰਾਹੀਂ ਜਫਰਨਾਮਾ ਸੁਣਾਇਆ, ਜਦਕਿ ਕੌਮ ਦੇ ਮਹਾਨ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਦੇ ਜਥੇ ਨੇ ਗੁਰੂ ਜਸ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬੀਬੀ ਰਮਨਦੀਪ ਕੌਰ ਸੇਰੋ ਹਲਕਾ ਇੰਚਾਰਜ ਖਡੂਰ ਸਾਹਿਬ, ਹਰਜੀਤ ਸਿੰਘ ਸੇਰੋਂ, ਕਾਂਗਰਸ ਦੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸ਼ਾਮ ਵੇਲੇ ਪਿੰਡ ਕੱਦਗਿੱਲ ਦੇ ਜੰਮਪਲ ਪ੍ਰਵਾਸੀ ਭਾਰਤੀ ਗੁਰਜੰਟ ਸਿੰਘ ਗਿੱਲ, ਯੂ.ਐਸ.ਏ. ਦੇ ਸਹਿਯੋਗ ਨਾਲ ਨਾਮਵਰ ਕਬੱਡੀ ਟੀਮਾਂ ਵਿਚਕਾਰ ਸ਼ੋਅ ਮੈਚ ਅਤੇ ਕੁਸ਼ਤੀ ਮੁਕਾਬਲੇ ਕਰਵਾਏ ਗਏ। ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਬਾਬਾ ਬਲਵਿੰਦਰ ਸਿੰਘ ਕਬੱਡੀ ਕਲੱਬ ਖਡੂਰ ਸਾਹਿਬ ਅਤੇ ਪਰਉਪਕਾਰੀ ਭਾਈ ਲੱਧਾ ਕਬੱਡੀ ਕਲੱਬ ਭਾਈ ਲਾਧੋ ਦੀਆਂ ਲੜਕੀਆਂ ਦੀਆਂ ਟੀਮਾਂ ਵਿਚਕਾਰ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਮਾਲਵਾ ਜਗਰਾਉਂ ਦੀ ਟੀਮ ਜੇਤੂ ਰਹੀ। ਇਸ ਤੋਂ ਇਲਾਵਾ ਕੁਸ਼ਤੀ ਮੁਕਾਬਲਿਆਂ ਵਿਚ ਪਹਿਲਵਾਨਾਂ ਨੇ ਆਪਣੀ ਖੇਡ ਕਲਾ ਦੇ ਜੌਹਰ ਦਿਖਾਏ। ਨੌਜਵਾਨ ਖਿਡਾਰੀ ਬੁੱਗਾ ਬੰਡਾਲਾ ਨੇ ਵੀ ਆਪਣੇ ਖੇਡ ਹੁਨਰ ਦਾ ਪ੍ਰਦਰਸ਼ਨ ਕੀਤਾ। ਮੇਲੇ ਦੌਰਾਨ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਮੁੱਖ ਪ੍ਰਬੰਧਕ ਜਥੇਦਾਰ ਅਜੀਤ ਸਿੰਘ ਅਤੇ ਹੋਰ ਪ੍ਰਬੰਧਕਾਂ ਦੀ ਹਾਜ਼ਰੀ ਵਿਚ ਪ੍ਰਵਾਸੀ ਭਾਰਤੀ ਜੁਗਰਾਜ ਸਿੰਘ ਗਿੱਲ ਯੂ.ਐਸ.ਏ. ਵਲੋਂ ਭੇਜੀ ਗਈ ਵਿਸ਼ੇਸ਼ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੇ ਪਿਤਾ ਹਰਭੇਜ ਸਿੰਘ ਗਿੱਲ ਅਤੇ ਭਰਾ ਜਗਰੂਪ ਸਿੰਘ ਵਲੋਂ ਭੇਟ ਕੀਤੇ ਗਏ। ਇਸ ਮੌਕੇ ਗੁਰਜੰਟ ਸਿੰਘ ਯੂ.ਐਸ.ਏ.. ਰਾਣਾ ਯੂ.ਐਸ.ਏ.. ਧਰਮਵੀਰ ਯੂ.ਐਸ.ਏ.. ਸੋਹਨ ਸਿੰਘ ਸ਼ਾਹ, ਕਾਲਾ ਸ਼ਾਹ, ਆਮਮਰਾਜ ਫੌਜੀ, ਸੁਖਦੇਵ ਫੌਜੀ, ਅਰਸ਼ ਫੌਜੀ, ਗੁਰਜੰਟ ਬਹਿਲਾ, ਪ੍ਰਗਟ ਸਿੰਘ, ਯਾਦਵਿੰਦਰ ਯਾਦਾ, ਜੋਂਟੀ, ਸੁਖਚੈਨ ਸਿੰਘ, ਕੰਵਲ ਯੂ.ਐਸ.ਏ.. ਲਖਵਿੰਦਰ ਸਿੰਘ ਨੰਬਰਦਾਰ, ਯੂਥ ਆਗੂ ਹਰਪਾਲ ਸਿੰਘ ਅਤੇ ਸਾਬਕਾ ਮੈਂਬਰ ਚਰਨਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਖੇਡਾਂ ਵਿਚ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ ਅਗਲੀ ਖ਼ਬਰ ਦਾਜ ਦੀ ਮੰਗ ਨੂੰ ਲੈ ਕੇ ਨੂੰਹ ਨਾਲ ਕੁੱਟਮਾਰ, ਮਾਮਲਾ ਦਰਜ
Ad Position 24