ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)—ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ ਦੇ ਬਾਵਜੂਦ ਕੁਝ ਵਿਅਕਤੀਆਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)—ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ ਦੇ ਬਾਵਜੂਦ ਕੁਝ ਵਿਅਕਤੀਆਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਵਿਖੇ ਕਲੱਸਟਰ ਅਫਸਰ ਖਡੂਰ ਸਾਹਿਬ ਜਸਜੀਤ ਸਿੰਘ ਨੇ ਸ਼ਿਕਾਇਤ ਕੀਤੀ ਕਿ ਪਿੰਡ ਵੈਰੋਂਵਾਲ ਵਿਖਏ ਸੁਖਦੇਵ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਵੈਰੋਂਵਾਲ ਬਾਵਿਆਂ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਵਿਖੇ ਕਲੱਸਟਰ ਅਧਿਕਾਰੀ ਗੋਇੰਦਵਾਲ ਹਰਪਾਲ ਸਿੰਘ ਨੇ ਸ਼ਿਕਾਇਤ ਕੀਤੀ ਕਿ ਗੁਰਦੀਪ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਲਾਲਪੁਰ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਬਾਗੜੀਆਂ ਵਿਖੇ ਅਣਪਛਾਤੇ ਵਿਅਕਤੀ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹਰਪ੍ਰੀਤ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਬਾਗੜੀਆਂ ਵਿਖੇ ਅਣਪਛਾਤੇ ਵਿਅਕਤੀ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਬਾਗੜੀਆਂ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਮਾਣੋਚਾਹਲ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਗੁਰਸ਼ਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਕਲਸੀਆਂ ਖੁਰਦ ਵਿਖੇ ਜੋਧਬੀਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਕਲਸੀਆਂ ਖੁਰਦ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਨਾਰਲੀ ਵਿਖੇ ਸੁਖਦੇਵ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਨਾਰਲੀ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਜਗਰੂਪ ਸਿੰਘ ਨੂੰ ਸੂਚਨਾ ਮਿਲੀ ਕਿ ਗਗਨਦੀਪ Ç ਸੰਘ ਪੁੱਤਰ ਜਸਵੰਤ ਸਿੰਘ ਵਾਸੀ ਮਾੜੀਮੇਘਾ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਉਕਤ ਵਿਅਕਤੀਆਂ ਖਿਲਾਫ਼ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ਉਰੂ ਕਰ ਦਿੱਤੀ ਗਈ ਹੈ।