23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੰਦਗੀ ਦੇ ਢੇਰਾਂ ’ਚ ਘਿਰਿਆ ਇਤਿਹਾਸਕ ਕਸਬਾ ਝਬਾਲ, ‘ਮਿਸ਼ਨ ਕਲੀਨ ਪੰਜਾਬ’ ਦੇ ਦਾਅਵੇ ਖੋਖਲੇ

ਝਬਾਲ, 22 ਅਕੂਤਬਰ (ਸੁਖਦੇਵ ਸਿੰਘ)-ਸੂਬਾ ਸਰਕਾਰ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਨੂੰ ਹਰਿਆ-ਭਰਿਆ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ ’ਤੇ ਇਹ ਦਾਅਵੇ ਫੋਕੇ ਸਾਬਤ ਹੋ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਇਤਿਹਾਸਕ ਕਸਬਾ ਝਬਾਲ ਦੇ ਅੱਡਾ ਝਬਾਲ ਦੀ ਹੈ, ਜਿੱਥੇ ਸੜਕਾਂ ਦੇ ਕਿਨਾਰੇ ਲੱਗੇ ਕੂੜੇ-ਕਰਕਟ ਦੇ ਵੱਡੇ-ਵੱਡੇ ਢੇਰ ਸਰਕਾਰ ਦੇ ਸਵੱਛਤਾ ਦਾਅਵਿਆਂ ਦਾ ਮੂੰਹ ਚਿੜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 23-10-2026
ਝਬਾਲ, 22 ਅਕੂਤਬਰ (ਸੁਖਦੇਵ ਸਿੰਘ)-ਸੂਬਾ ਸਰਕਾਰ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਨੂੰ ਹਰਿਆ-ਭਰਿਆ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ ’ਤੇ ਇਹ ਦਾਅਵੇ ਫੋਕੇ ਸਾਬਤ ਹੋ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਇਤਿਹਾਸਕ ਕਸਬਾ ਝਬਾਲ ਦੇ ਅੱਡਾ ਝਬਾਲ ਦੀ ਹੈ, ਜਿੱਥੇ ਸੜਕਾਂ ਦੇ ਕਿਨਾਰੇ ਲੱਗੇ ਕੂੜੇ-ਕਰਕਟ ਦੇ ਵੱਡੇ-ਵੱਡੇ ਢੇਰ ਸਰਕਾਰ ਦੇ ਸਵੱਛਤਾ ਦਾਅਵਿਆਂ ਦਾ ਮੂੰਹ ਚਿੜਾ ਰਹੇ ਹਨ। ਅੱਡਾ ਝਬਾਲ ਵਿਖੇ ਪਿਛਲੇ ਸਮੇਂ ਤੋਂ ਕੂੜਾ ਚੁੱਕਣ ਦਾ ਕੋਈ ਪੁਖਤਾ ਪ੍ਰਬੰਧ ਨਾ ਹੋਣ ਕਰਕੇ ਸੜਕ ਕਿਨਾਰੇ ਗੰਦਗੀ ਦੇ ਢੇਰ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਇਸ ਗੰਦਗੀ ਕਾਰਨ ਮੱਛਰ-ਮੱਖੀਆਂ ਦੀ ਭਰਮਾਰ ਹੋ ਗਈ ਹੈ, ਜਿਸ ਕਾਰਨ ਸਥਾਨਕ ਲੋਕ ਡੇਂਗੂ, ਮਲੇਰੀਆ ਅਤੇ ਹੋਰ ਭਿਆਨਕ ਬਿਮਾਰੀਆਂ ਦੀ ਲਪੇਟ ’ਚ ਆ ਰਹੇ ਹਨ। ਦੁਕਾਨਦਾਰਾਂ ਅਤੇ ਰਾਹਗੀਰਾਂ ਦਾ ਵੀ ਬੁਰਾ ਹਾਲ ਹੈ। ਗੰਦਗੀ ਦੀ ਬਦਬੂ ਕਾਰਨ ਉਥੋਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ। ਪਿਛਲੇ ਦਿਨੀਂ ਆਸ਼ੀਰਵਾਦ ਯਾਤਰਾ ਦੌਰਾਨ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਉਣ ਤੋਂ ਪਹਿਲਾਂ ਸਰਕਾਰੀ ਅਧਿਕਾਰੀਆਂ ਵਲੋਂ ਸਫਾਈ ਕਰਨ ਦੀ ਬਜਾਇ ਕੂੜੇ ਦੇ ਇਨ੍ਹਾਂ ਢੇਰਾਂ ਅੱਗੇ ਪਰਦੇ, ਟਾਟ ਲਗਾ ਕੇ ਇਨ੍ਹਾਂ ਨੂੰ ਲੁਕਾ ਦਿੱਤਾ ਗਿਆ ਸੀ, ਤਾਂ ਜੋ ਮੁੱਖ ਮੰਤਰੀ ਦੀ ਨਜ਼ਰ ਇਨ੍ਹਾਂ ’ਤੇ ਨਾ ਪਵੇ। ਮੁੱਖ ਮੰਤਰੀ ਦੇ ਜਾਂਦੇ ਹੀ ਫਿਰ ਉਹੀ ਹਾਲ ਹੋ ਗਿਆ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਸਿਰਫ ਕਾਗਜ਼ਾਂ ’ਚ ਹੀ ਸਫਾਈ ਮੁਹਿੰਮ ਚਲਾ ਰਿਹਾ ਹੈ। ਜੇਕਰ ਸਮੇਂ ਸਿਰ ਇਸ ਕੂੜੇ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਕੋਈ ਵੱਡੀ ਬਿਮਾਰੀ ਫੈਲਣ ਦਾ ਖਦਸ਼ਾ ਹੈ। ਸਥਾਨਿਕ ਲੋਕਾਂ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅੱਡਾ ਝਬਾਲ ਤੋਂ ਕੂੜੇ ਦੇ ਢੇਰਾਂ ਨੂੰ ਤੁਰੰਤ ਚੁੱਕਿਆ ਜਾਵੇ ਅਤੇ ਇੱਥੇ ਕੂੜਾ ਸੁੱਟਣ ’ਤੇ ਪਾਬੰਦੀ ਲਗਾ ਕੇ ਸਥਾਈ ਹੱਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਹੁਕਮਾਂ ’ਤੇ ਸਰਕਾਰੀ ਏਜੰਸੀਆਂ ਨੇ ਮੰਡੀਆਂ ’ਚੋਂ ਝੋਨੇ ਦੀ ਖ਼ਰੀਦ ਕੀਤੀ ਬੰਦ - ਗੁਰਸੇਵਕ ਸਿੰਘ ਸ਼ੇਖ ਅਗਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ
Ad Position 24