22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਧਾਰਮਿਕ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਚੋਹਲਾ ਸਾਹਿਬ, 22 ਅਕਤੂਬਰ (ਬਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਿਊ ਲਾਈਫ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬੇਗਮਪੁਰਾ ਸਾਹਿਬ ਬਾਬਾ ਜਵੰਦ ਸਿੰਘ ਜੀ ਵਲੋਂ ਪਿੰਡ ਠੱਟਾ ਵਿਖੇ ਕਰਵਾਏ ਗਏ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸਰੋਜ ਬਾਲਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਕਰਵਾਏ ਗਏ 10 ਸਕੂਲਾਂ ਦੇ ਦਸਤਾਰ, ਦੁਮਾਲਾ ਸਾਹਿਬ ਅਤੇ ਕੁਇਜ਼ ਮੁਕਾਬਲੇ ਵਿਚੋਂ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਦੇ ਵਿਦਿਆਰਥੀ ਪ੍ਰਭਜੀਤ ਸਿੰਘ ਨੇ ਦਸਤਾਰ ਸਜਾਉਣ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਗੁਰਨੂਰ ਸਿੰਘ ਨੇ ਦੁਮਾਲੇ ਵਿਚੋਂ ਚੌਥਾ ਸਥਾਨ ਹਾਸਲ ਕੀਤਾ ਅਤੇ ਕੁਇਜ਼ ਮੁਕਾਬਲੇ ਵਿਚੋਂ ਪਲਕਪ੍ਰੀਤ ਕੌਰ, ਜੈਸਮੀਨ ਕੌਰ, ਸੁਖਬੀਰ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 23-10-2026
ਚੋਹਲਾ ਸਾਹਿਬ, 22 ਅਕਤੂਬਰ (ਬਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਿਊ ਲਾਈਫ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬੇਗਮਪੁਰਾ ਸਾਹਿਬ ਬਾਬਾ ਜਵੰਦ ਸਿੰਘ ਜੀ ਵਲੋਂ ਪਿੰਡ ਠੱਟਾ ਵਿਖੇ ਕਰਵਾਏ ਗਏ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸਰੋਜ ਬਾਲਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਕਰਵਾਏ ਗਏ 10 ਸਕੂਲਾਂ ਦੇ ਦਸਤਾਰ, ਦੁਮਾਲਾ ਸਾਹਿਬ ਅਤੇ ਕੁਇਜ਼ ਮੁਕਾਬਲੇ ਵਿਚੋਂ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਦੇ ਵਿਦਿਆਰਥੀ ਪ੍ਰਭਜੀਤ ਸਿੰਘ ਨੇ ਦਸਤਾਰ ਸਜਾਉਣ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਗੁਰਨੂਰ ਸਿੰਘ ਨੇ ਦੁਮਾਲੇ ਵਿਚੋਂ ਚੌਥਾ ਸਥਾਨ ਹਾਸਲ ਕੀਤਾ ਅਤੇ ਕੁਇਜ਼ ਮੁਕਾਬਲੇ ਵਿਚੋਂ ਪਲਕਪ੍ਰੀਤ ਕੌਰ, ਜੈਸਮੀਨ ਕੌਰ, ਸੁਖਬੀਰ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ। ਬੱਚਿਆਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਅਤੇ 500 ਨਕਦ ਇਨਾਮ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਇਨਾਮ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੇ ਹੈੱਡ ਗ੍ਰੰਥੀ ਬਲਜੀਤ ਸਿੰਘ ਵਲੋਂ ਬੱਚਿਆਂ ਨੂੰ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਸਰੋਜ ਬਾਲਾ ਨੇ ਦੱਸਿਆ ਕਿ ਇਸ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਆਰ.ਐਮ.ਪੀ.ਆਈ. ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਤੇ ਖੇਮਕਰਨ ਤੋਂ ਲੜੇਗੀ ਚੋਣ-ਜਾਮਾਰਾਏ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ
Ad Position 24