22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਆਰ.ਐਮ.ਪੀ.ਆਈ. ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਤੇ ਖੇਮਕਰਨ ਤੋਂ ਲੜੇਗੀ ਚੋਣ-ਜਾਮਾਰਾਏ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ.

Ad Position 21
No active advertisement
ਪ੍ਰਗਟ ਸਿੰਘ ਜਾਮਾਰਾਏ ਅਤੇ ਬਲਦੇਵ ਸਿੰਘ ਪੰਡੋਰੀ 23-10-2026
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਅਸੰਬਲੀ ਚੋਣਾਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਤੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਚੋਣ ਲੜਣ ਦਾ ਐਲਾਨ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਦੀ ਪ੍ਰਧਾਨਗੀ ’ਚ ਕੀਤਾ ਗਿਆ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਨਵੰਬਰ ਦੇ ਪਹਿਲੇ ਹਫਤੇ ਜ਼ਿਲ੍ਹੇ ਦੀ ਜਰਨਲ ਬਾਡੀ ਮੀਟਿੰਗ ਵਿਚ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਰਾਏ ਨੇ ਅੱਜ ਇੱਥੇ ਇਕ ਵੱਡੀ ਰਾਜਨੀਤਕ ਘੋਸ਼ਣਾ ਕੀਤੀ। ਉਨ੍ਹਾਂ ਮਜ਼ਦੂਰਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਦੇ ਹੱਕਾਂ ਦੀ ਰਾਖੀ ਲਈ ਇਕ ਸਪੱਸ਼ਟ ਨੀਤੀ ਅਪਣਾਉਣ ਦਾ ਐਲਾਨ ਕੀਤਾ ਗਿਆ। ਜਾਮਰਾਏ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਇਕ ਨਵੀਂ ਦਿਸ਼ਾ ਦੇਣ ਲਈ ਪਾਰਟੀ ਨੂੰ ਆਪਣਾ ਸਮਰਥਨ ਦੇਣ। ਮੀਟਿੰਗ ਵਿਚ ਨਸ਼ਾ ਤਸਕਰਾਂ ਵਲੋਂ ਮਾਰੇ ਗਏ ਜ਼ਿਲ੍ਹਾ ਮਾਨਸਾ ਦੇ ਪਲਵਿੰਦਰ ਸਿੰਘ ਝੋਟਾ ਅਤੇ ਜ਼ਿਲ੍ਹਾ ਸੰਗਰੂਰ ਦੇ ਅਲੀਸ਼ੇਰ ’ਚ ਇਕ ਸੜਕ ਹਾਦਸੇ ’ਚ ਦਰੜ ਕੇ ਮਾਰੇ ਗਏ ਮਨਰੇਗਾ ਮਜ਼ਦੂਰਾਂ ਨੂੰ ਦੋ ਮਿੰਟ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਪਾਰਟੀ ਦੇ ਜਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ ਨੇ ਦੱਸਿਆ ਕਿ ਅਸੈਂਬਲੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਕੇਂਦਰ ਦੀ ਬੀ.ਜੇ.ਪੀ. ਅਤੇ ਭਗਵੰਤ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਤਹਿਸੀਲ ਕੇਂਦਰਾਂ ਤੇ ਵਿਸ਼ਾਲ ਰਾਜਨੀਤਿਕ ਕਾਨਫਰੰਸ ਕੀਤੀਆਂ ਜਾਣਗੀਆਂ। ਇਨ੍ਹਾਂ ਕਾਨਫਰੰਸਾਂ ਵਿਚ ਆਰ.ਐਸ.ਐਸ. ਦੇ ਇਸ਼ਾਰਿਆਂ ’ਤੇ ਚੱਲਣ ਵਾਲੀ ਬੀ.ਜੇ.ਪੀ. ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਵਪਾਰੀਆਂ, ਵਿਦਿਆਰਥੀਆਂ ਵਿਰੁੱਧ ਠੋਸੀਆਂ ਗਈਆਂ ਲੋਕ ਨੀਤੀਆਂ ਦੇ ਖਿਲਾਫ ਮੁਹਿੰਮ ਦਾ ਆਗਾਜ ਕੀਤਾ ਜਾਵੇਗਾ। ਇਸ ਮੌਕੇ ਦਲਜੀਤ ਸਿੰਘ ਦਿਆਲਪੁਰਾ, ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੈਲੋਕੇ, ਦਾਰਾ ਸਿੰਘ ਮੁੰਡਾ ਪਿੰਡ, ਸੁਲੱਖਣ ਸਿੰਘ ਤੁੜ, ਤਰਲੋਚਨ ਸਿੰਘ ਤਰਨ ਤਾਰਨ, ਹਰਭਜਨ ਸਿੰਘ ਪੱਟੀ, ਧਰਮ ਸਿੰਘ ਪੱਟੀ, ਜਸਬੀਰ ਸਿੰਘ ਵੈਰੋਵਾਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮੂਹਿਕ ਛੁੱਟੀ ਲੈ ਕੇ ਸੈਂਕੜੇ ਮੁਲਾਜ਼ਮਾਂ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਲਗਾਇਆ ਰੋਸ ਧਰਨਾ ਅਗਲੀ ਖ਼ਬਰ ਧਾਰਮਿਕ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
Ad Position 24