22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦਾ ਵਿਦਿਆਰਥੀ ਸਿਮਰਪ੍ਰੀਤ ਸਿੰਘ ਜੈਵਲਿਨ ਥਰੋ ਵਿਚ ਨੈਸ਼ਨਲ ਪੱਧਰ ’ਤੇ ਰਿਹਾ ਜੇਤੂ

ਗੋਇੰਦਵਾਲ ਸਾਹਿਬ, 22 ਅਕਤੂਬਰ (ਸਕੱਤਰ ਸਿੰਘ ਅਟਵਾਲ)– ਸੀ. ਬੀ.

Ad Position 21
No active advertisement
ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਜੇਤੂ ਵਿਦਿਆਰਥੀ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ–ਅਟਵਾਲ 23-10-2026
ਗੋਇੰਦਵਾਲ ਸਾਹਿਬ, 22 ਅਕਤੂਬਰ (ਸਕੱਤਰ ਸਿੰਘ ਅਟਵਾਲ)– ਸੀ.ਬੀ.ਐਸ.ਈ. ਦੀ ਆਲ ਇੰਡੀਆ ਨੈਸ਼ਨਲ ਅਥਲੈਟਿਕ ਮੀਟ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸਿਮਰਪ੍ਰੀਤ ਸਿੰਘ ਨੇ ਉਮਰ ਵਰਗ (ਅੰਡਰ- 19) ਜੈਵਲਿਨ ਥਰੋ ਦੇ ਮੁਕਾਬਲੇ ਵਿਚ 60.80 ਮੀਟਰ ਦੀ ਸ਼ਾਨਦਾਰ ਥਰੋ ਕਰਕੇ ਰਾਸ਼ਟਰੀ ਪੱਧਰ ’ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਅਤੇ ਰਾਸ਼ਟਰੀ ਪੱਧਰ ’ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ਨਾਲ ਵਿਦਿਆਰਥੀ ਨੇ ਆਪਣੇ ਸਕੂਲ, ਮਾਪਿਆਂ ਅਤੇ ਪਿੰਡ ਭੈਲ ਦਾ ਨਾਮ ਰੌਸ਼ਨ ਕੀਤਾ ਹੈ। ਸਿਮਰਪ੍ਰੀਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਮੁੱਚੇ ਸਕੂਲ ਵਿਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣਿਆ ਹੋਇਆ ਹੈ। ਇਹ ਰਾਸ਼ਟਰੀ ਪੱਧਰ ਦੇ ਮੁਕਾਬਲੇ ਸੀ.ਬੀ.ਐਸ.ਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜ ਦਿਨਾਂ ਦੀ ਇਸ ਵਿਸ਼ਾਲ ਰਾਸ਼ਟਰੀ ਅਥਲੈਟਿਕ ਮੀਟ ਦਾ ਆਯੋਜਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਪੋਰਟਸ ਸਟੇਡੀਅਮ ਵਿਚ ਕੀਤਾ ਗਿਆ। ਇਸ ਵੱਡੇ ਖੇਡ ਸਮਾਗਮ ਦਾ ਆਯੋਜਨ ਸੋਸ਼ੀਲਾ ਦੇਵੀ ਪਬਲਿਕ ਸਕੂਲ ਪਟਿਆਲਾ ਦੀ ਪ੍ਰਿੰਸੀਪਲ ਰੇਖਾ ਗੁਪਤਾ ਦੀ ਅਗਵਾਈ ਹੇਠ ਕੀਤਾ ਗਿਆ ਜਦਕਿ ਆਰਗੇਨਾਈਜ਼ਿੰਗ ਸਕੱਤਰ ਸਤਵਿੰਦਰ ਸਿੰਘ ਨੇ ਪ੍ਰਬੰਧਾਂ ਵਿਚ ਅਹਿਮ ਭੂਮਿਕਾ ਨਿਭਾਈ। ਇਸ ਅਥਲੈਟਿਕ ਮੀਟ ਦਾ ਉਦਘਾਟਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਕੀਤਾ। ਇਸ ਪੰਜ ਰੋਜ਼ਾ ਖੇਡ ਮਹਾਂਕੁੰਭ ਵਿਚ ਦੇਸ਼ ਦੇ 28 ਰਾਜਾਂ ਤੋਂ ਲਗਪਗ 4,500 ਖਿਡਾਰੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਬਹਿਰੀਨ, ਦੋਹਾ, ਕਤਰ, ਦੁਬਈ, ਸਾਊਦੀ ਅਰਬ, ਕੁਵੈਤ ਅਤੇ ਓਮਾਨ ਸਮੇਤ ਖਾੜੀ ਦੇਸ਼ਾਂ ਤੋਂ ਵੀ ਲਗਭਗ 850 ਖਿਡਾਰੀ ਇਸ ਮੁਕਾਬਲੇ ਦਾ ਹਿੱਸਾ ਬਣੇ। ਇਸ ਦੌਰਾਨ ਕੁੱਲ 74 ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਦੇਸ਼-ਵਿਦੇਸ਼ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਵੱਕਾਰੀ ਮੁਕਾਬਲੇ ਵਿਚ ਸਿਮਰਪ੍ਰੀਤ ਸਿੰਘ ਨੇ ਆਪਣੀ ਲਗਾਤਾਰ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਖੇਡ ਪ੍ਰਤੀ ਸਮਰਪਣ ਦੇ ਦਮ ’ਤੇ ਇਹ ਵਿਸ਼ੇਸ਼ ਪ੍ਰਾਪਤੀ ਹਾਸਲ ਕੀਤੀ। ਸਿਮਰਪ੍ਰੀਤ ਸਿੰਘ, ਜਰਨੈਲ ਸਿੰਘ ਵਾਸੀ ਪਿੰਡ ਭੈਲ ਦਾ ਪੁੱਤਰ ਹੈ ਅਤੇ ਲੰਬੇ ਸਮੇਂ ਤੋਂ ਜੈਵਲਿਨ ਥਰੋ ਦੀ ਤਿਆਰੀ ਵਿਚ ਜੁਟਿਆ ਹੋਇਆ ਸੀ। ਉਸ ਦੀ ਮਿਹਨਤ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਸ ਨੇ ਰਾਸ਼ਟਰੀ ਪੱਧਰ ਦੇ ਮੰਚ ’ਤੇ 60.80 ਮੀਟਰ ਦੀ ਥਰੋ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਸਬੂਤ ਦਿੱਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਵਿਦਿਆਰਥੀ ਸਿਮਰਪ੍ਰੀਤ ਸਿੰਘ, ਉਸ ਦੇ ਮਾਪਿਆਂ ਅਤੇ ਸਮੁੱਚੇ ਸਪੋਰਟਸ ਵਿਭਾਗ ਨੂੰ ਦਿਲੋਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸੇਵਾ ਸਿੰਘ ਅਤੇ ਗਿਆਨੀ ਪਿੰਦਰਪਾਲ ਸਿੰਘ ਨੇ ਵਿਦਿਆਰਥੀ ਕੁੰਵਰਪ੍ਰੀਤ ਸਿੰਘ ਨੂੰ ਰਾਜ ਪੱਧਰੀ ਖੇਡਾਂ ’ਚ ਸੋਨ ਤਗਮਾ ਜ... ਅਗਲੀ ਖ਼ਬਰ ਸਮੂਹਿਕ ਛੁੱਟੀ ਲੈ ਕੇ ਸੈਂਕੜੇ ਮੁਲਾਜ਼ਮਾਂ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਲਗਾਇਆ ਰੋਸ ਧਰਨਾ
Ad Position 24