ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਪੰਜਾਬ ਵਾਸੀ ਪਰਿਵਾਰਾਂ ਸਮੇਤ ਮਾਨਸਾ ਮੋਰਚੇ ਵਿਚ ਪਹੁੰਚਣ - ਸੁਰਜੀਤ ਸਿੰਘ ਭੂਰਾ
ਖੇਮਕਰਨ, 22 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂ ਸੁਰਜੀਤ ਸਿੰਘ ਭੂਰਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਪਰਮਿੰਦਰ ਸਿੰਘ ਝੋਟੇ ਦਾ ਇਨਸਾਫ਼ ਲੈਣ ਲਈ ਲੱਗੇ ਮਾਨਸਾ ਮੋਰਚੇ ਦੀ ਸਟੇਜ ਤੋਂ ਪੰਜਾਬ ਵਾਸੀਆਂ ਨੂੰ ਕੀਤੀ ਅਪੀਲ ਦੌਰਾਨ ਕੀਤਾ।
ਅ
ਅਕਾਲੀ ਆਗੂ ਸੁਰਜੀਤ ਸਿੰਘ ਭੂਰਾ ਮਾਨਸਾ ਵਿਖੇ ਸਟੇਜ ਤੋਂ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ
23-10-2026
ਖੇਮਕਰਨ, 22 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂ ਸੁਰਜੀਤ ਸਿੰਘ ਭੂਰਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਪਰਮਿੰਦਰ ਸਿੰਘ ਝੋਟੇ ਦਾ ਇਨਸਾਫ਼ ਲੈਣ ਲਈ ਲੱਗੇ ਮਾਨਸਾ ਮੋਰਚੇ ਦੀ ਸਟੇਜ ਤੋਂ ਪੰਜਾਬ ਵਾਸੀਆਂ ਨੂੰ ਕੀਤੀ ਅਪੀਲ ਦੌਰਾਨ ਕੀਤਾ। ਉਨ੍ਹਾਂ ਸੂਬਾ ਵਾਸੀਆਂ ਨੂੰ ਇਸ ਅੰਦੋਲਨ ’ਚ ਵੱਧ ਤੋਂ ਵੱਧ ਗਿਣਤੀ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਬੇਨਤੀ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਕਦੇ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ ਅਤੇ ਉਸ ਦੇ ਮਾਮਲੇ ਵਿਚ ਇਨਸਾਫ਼ ਦੀ ਆਵਾਜ਼ ਬੁਲੰਦ ਕਰਨਾ ਸਮੁੱਚੇ ਪੰਜਾਬੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੋਰਚੇ ਨੂੰ ਸਿਰਫ਼ ਕਿਸੇ ਇਕ ਵਿਅਕਤੀ ਜਾਂ ਪਰਿਵਾਰ ਦਾ ਮਾਮਲਾ ਨਾ ਸਮਝਿਆ ਜਾਵੇ, ਸਗੋਂ ਇਸ ਨੂੰ ਇਨਸਾਫ਼ ਦੀ ਮੰਗ ਅਤੇ ਪੰਜਾਬ ਦੀ ਜਵਾਨੀ ਦੇ ਭਵਿੱਖ ਨਾਲ ਜੁੜੇ ਮੁੱਦੇ ਵਜੋਂ ਦੇਖਿਆ ਜਾਵੇ। ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਵਾਸੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ ਅਤੇ ਮਾਨਸਾ ਮੋਰਚੇ ਵਿਚ ਆਪਣੀ ਹਾਜ਼ਰੀ ਦਰਜ ਕਰਵਾ ਕੇ ਪੀੜਤ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ।