ਫਤਿਆਬਾਦ ਦੇ ਹਸਪਤਾਲ ਦਾ ਮੁੱਦਾ ਪੰਜ ਸਾਲ ਬਾਅਦ ਹੀ ਕਿਉਂ ਯਾਦ ਆਇਆ - ਰਮਨਦੀਪ ਕੌਰ ਸ਼ੇਰੋਂ
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)–ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਸਬਾ ਫਤਿਆਬਾਦ ਦੇ ਹਸਪਤਾਲ ਦਾ ਮੁੱਦਾ ਉੱਠਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹਲਕੇ ਦੇ ਮੌਜੂਦਾ ਵਿਧਾਇਕ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਵਿਚ ਹੁਣ ਸਿਰਫ਼ ਦੋ ਮਹੀਨੇ ਬਾਕੀ ਰਹਿ ਗਏ ਹਨ।
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)–ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਸਬਾ ਫਤਿਆਬਾਦ ਦੇ ਹਸਪਤਾਲ ਦਾ ਮੁੱਦਾ ਉੱਠਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹਲਕੇ ਦੇ ਮੌਜੂਦਾ ਵਿਧਾਇਕ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਵਿਚ ਹੁਣ ਸਿਰਫ਼ ਦੋ ਮਹੀਨੇ ਬਾਕੀ ਰਹਿ ਗਏ ਹਨ। ਪਿਛਲੇ ਪੰਜ ਸਾਲਾਂ ਦੌਰਾਨ ਵਿਧਾਨ ਸਭਾ ਦੇ ਕਈ ਸੈਸ਼ਨ ਹੋਏ ਪਰ ਫਤਿਆਬਾਦ ਦੇ ਹਸਪਤਾਲ ਦੀ ਸਮੱਸਿਆ ਦੇ ਹੱਲ ਲਈ ਸਮੇਂ ਸਿਰ ਠੋਸ ਯਤਨ ਕਿਉਂ ਨਹੀਂ ਕੀਤੇ ਗਏ? ਹੁਣ ਜਦੋਂ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ ਤਾਂ ਲੋਕਾਂ ਨੂੰ ਮੁੜ ਭਰੋਸੇ ਕਿਉਂ ਦਿੱਤੇ ਜਾ ਰਹੇ ਹਨ। ਬੀਬਾ ਸੇਰੋ ਨੇ ਕਿਹਾ ਕਿ ਨਗਰ ਖਡੂਰ ਸਾਹਿਬ ਦੇ ਹਸਪਤਾਲ ਦੀਆਂ ਸਿਹਤ ਸਹੂਲਤਾਂ ਵੀ ਤਸੱਲੀਬਖ਼ਸ਼ ਨਹੀਂ ਹਨ ਜਦਕਿ ਸ੍ਰੀ ਗੋਇੰਦਵਾਲ ਸਾਹਿਬ ਦੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਬੰਦ ਕਰਕੇ ਆਮ ਆਦਮੀ ਕਲੀਨਿਕ ਵਿਚ ਤਬਦੀਲ ਕਰਨ ਦਾ ਫ਼ੈਸਲਾ ਵੀ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਲੋਕਾਂ ਦੀ ਮੁੱਢਲੀ ਲੋੜ ਹਨ ਅਤੇ ਇਨ੍ਹਾਂ ਨੂੰ ਸਿਆਸੀ ਐਲਾਨਾਂ ਤੱਕ ਸੀਮਤ ਨਹੀਂ ਰੱਖਿਆ ਜਾਣਾ ਚਾਹੀਦਾ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਅਤੇ ਹਲਕੇ ਦੇ ਨੁਮਾਇੰਦਿਆਂ ਨੂੰ ਲੋਕਾਂ ਦੀ ਸਿਹਤ ਦੀ ਇੰਨੀ ਚਿੰਤਾ ਹੈ ਤਾਂ ਇਨ੍ਹਾਂ ਮੁੱਦਿਆਂ ’ਤੇ ਪਹਿਲਾਂ ਗੰਭੀਰਤਾ ਨਾਲ ਕੰਮ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕ ਹੁਣ ਸਿਰਫ਼ ਐਲਾਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਅਤੇ ਬਿਹਤਰ ਸਿਹਤ ਸਹੂਲਤਾਂ ਚਾਹੁੰਦੇ ਹਨ।