ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਜਾਰੀ
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ’ਚ ਪਾਰਟੀ ਵਰਕਰ ਆਪਣੇ-ਆਪਣੇ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇ ਰਹੇ ਹਨ।
ਪਿੰਡ ਦੁੱਗਲਵਾਲ ਤੇ ਰੈਸ਼ੀਆਣਾ ਵਿਖੇ ਚੱਲ ਰਹੀ ਡੋਰ ਟੂ ਡੋਰ ਮੁਹਿੰਮ ਦਾ ਦ੍ਰਿਸ਼।
24-10-2026