24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

2027 ’ਚ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾ ਕੇ ਇਤਿਹਾਸ ਸਿਰਜਣਗੇ - ਗੁਰਬਾਜ ਸਿੰਘ ਗਿੱਲ ਕਾਜੀਕੋਟ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਹਲਕਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਤਰਨ ਤਾਰਨ ਵਿਚ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਸੱਚੀ ਹਮਦਰਦ ਹੈ, ਜੋ ਹਮੇਸ਼ਾਂ ਆਮ ਲੋਕਾਂ ਦੇ ਹੱਕਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਦੀ ਆਈ ਹੈ।

Ad Position 21
No active advertisement
ਤਰਨ ਤਾਰਨ ਵਿਖੇ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਸਾਬਕਾ ਡਾਇ. ਗੁਰਬਾਜ ਸਿੰਘ ਗਿੱਲ ਕਾਜੀਕੋਟ ਅਤੇ ਹੋਰ। ਤਸਵੀਰ: ਲਵਲੀ 24-10-2026
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਹਲਕਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਤਰਨ ਤਾਰਨ ਵਿਚ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਸੱਚੀ ਹਮਦਰਦ ਹੈ, ਜੋ ਹਮੇਸ਼ਾਂ ਆਮ ਲੋਕਾਂ ਦੇ ਹੱਕਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਆਗੂ ਅਤੇ ਵਰਕਰਾਂ ਨੇ ਕਮਰਕੱਸੇ ਕਰ ਲਏ ਹਨ ਅਤੇ ਚੋਣਾਂ ਵਿਚ ਸਫ਼ਲਤਾ ਹਾਸਲ ਕਰਨ ਲਈ ਪਾਰਟੀ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਅਤੇ ਦਿੱਤੀਆਂ ਗਈਆਂ ਸਹੂਲਤਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਲੋਕ ਭਲਾਈ ਦੇ ਕੰਮ ਪਾਰਟੀ ਲਈ ਇਕ ਅਹਿਮ ਆਧਾਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੇ ਹੱਕ ਵਿਚ ਫ਼ੈਸਲਾ ਦੇਣਗੇ। ਸਾਬਕਾ ਡਾਇਰੈਕਟਰ ਗਿੱਲ ਕਾਜੀਕੋਟ ਨੇ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਸ ਮੌਕੇ ’ਤੇ ਗੁਰਜੰਟ ਸਿੰਘ ਕਸੇਲ ਪ੍ਰਧਾਨ ਯੂਥ ਕਾਂਗਰਸ ਹਲਕਾ ਤਰਨ ਤਾਰਨ, ਹਰਮਿੰਦਰ ਸਿੰਘ ਹੀਰਾ, ਹਰਜੀਤ ਸਿੰਘ, ਜਤਿੰਦਰ ਸਿੰਘ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਕੰਵਲਜੀਤ ਸਿੰਘ, ਸਤਨਾਮ ਸਿੰਘ, ਸੰਨੀ ਸਿੰਘ, ਪ੍ਰਦੀਪ ਸਿੰਘ, ਹੈਪੀ ਜੌੜਾ, ਵਿਸ਼ਾਲ ਕੁਮਾਰ, ਸੱਜਣ ਸਿੰਘ, ਹਰਦੀਪ ਸਿੰਘ, ਪਰਮੀਤ ਸਿੰਘ, ਦੀਪ ਸਿੰਘ, ਗੋਪੀ ਸਰਪੰਚ, ਨਿਸ਼ਾਨ ਸਿੰਘ, ਗੋਪੀ ਕਾਜੀਕੋਟ, ਰਿੰਕੂ ਤਰਨ ਤਾਰਨ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਹੀਰਾ, ਗੁਰਚਰਨ ਸਿੰਘ, ਗੁਰਸੇਵਕ ਸਿੰਘ ਸਰਪੰਚ, ਅੰਮ੍ਰਿਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਅਗਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖ਼ੁਦ ਮੈਦਾਨ ’ਚ ਨਿੱਤਰੇ ਐਸ. ਡੀ. ਐਮ.
Ad Position 24