ਐੱਸ. ਐੱਸ. ਪੀ. ਦਫ਼ਤਰ ਦੇ ਬਾਹਰੋਂ ਮੋਟਰਸਾਈਕਲ ਚੋਰੀ
ਤਰਨ ਤਾਰਨ, 23 ਅਕਤੂਬਰ (ਇਕਬਾਲ ਸਿੰਘ ਸੋਢੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਜੁਗਰਾਜ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਸਰਹਾਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਮੋਟਰਸਾਈਕਲ ਨੰਬਰ ਪੀ.
ਤਰਨ ਤਾਰਨ, 23 ਅਕਤੂਬਰ (ਇਕਬਾਲ ਸਿੰਘ ਸੋਢੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਜੁਗਰਾਜ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਸਰਹਾਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 46 ਏ..ਏ 6568 ’ਤੇ ਸਵਾਰ ਹੋਕੇ ਐੱਸ.ਐੱਸ.ਪੀ. ਦਫਤਰ ਤਰਨ ਤਾਰਨ ਕੰਮ ਲਈ ਆਇਆ ਸੀ ਅਤੇ ਆਪਣਾ ਮੋਟਰਸਾਈਕਲ ਐੱਸ.ਐੱਸ.ਪੀ. ਦਫਤਰ ਦੇ ਬਾਹਰ ਲਗਾ ਕੇ ਚਲਾ ਗਿਆ ਅਤੇ ਜਦੋਂ ਕੁਝ ਸਮੇਂ ਬਾਅਦ ਵਾਪਿਸ ਆਇਆ ਤਾਂ ਦੇਖਿਆ ਕਿ ਉਸ ਦਾ ਮੋਟਰਸਾਈਕਲ ਉਥੇ ਮੌਜੂਦ ਨਹੀਂ ਸੀ, ਜਿਸਦੀ ਕਾਫੀ ਭਾਲ ਕੀਤੀ ਗਈ ਲੇਕਿਨ ਮੋਟਰਸਾਈਕਲ ਦਾ ਪਤਾ ਨਹੀਂ ਲੱਗਿਆ। ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।