ਐਸ.ਡੀ.ਐਮ. ਖਡੂਰ ਸਾਹਿਬ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ, ਮੌਕੇ ’ਤੇ ਬੁਝਾਈ ਅੱਗ
ਖਡੂਰ ਸਾਹਿਬ, 23 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)– ਡਿਪਟੀ ਕਮਿਸ਼ਨਰ ਤਰਨ ਤਾਰਨ ਦੀਆਂ ਹਦਾਇਤਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਇਸ ਟੀਮ ਵਿਚ ਡਾ.
ਖਡੂਰ ਸਾਹਿਬ, 23 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)– ਡਿਪਟੀ ਕਮਿਸ਼ਨਰ ਤਰਨ ਤਾਰਨ ਦੀਆਂ ਹਦਾਇਤਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਇਸ ਟੀਮ ਵਿਚ ਡਾ. ਯਾਦਵਿੰਦਰ ਸਿੰਘ ਕਲੱਸਟਰ ਅਫ਼ਸਰ ਖਡੂਰ ਸਾਹਿਬ ਅਤੇ ਚੌਕੀ ਇੰਚਾਰਜ ਫਤਿਹਾਬਾਦ ਬਲਦੇਵ ਸਿੰਘ ਸ਼ਾਮਲ ਸਨ । ਟੀਮ ਵਲੋਂ ਖਡੂਰ ਸਾਹਿਬ, ਆਲਮਪੁਰ, ਬਿਹਾਰੀਪੁਰ, ਵੈਰੋਵਾਲ, ਨਾਗੋਕੇ ਅਤੇ ਦਾਰਾਪੁਰ ਪਿੰਡਾਂ ਦਾ ਦੌਰਾ ਕੀਤਾ ਗਿਆ । ਦੌਰੇ ਦੌਰਾਨ ਪਿੰਡ ਆਲਮਪੁਰ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ। ਮੌਕੇ ’ਤੇ ਪਹੁੰਚੀ ਐਸ.ਡੀ.ਐਮ ਸੰਜੀਵ ਸ਼ਰਮਾ ਦੀ ਅਗਵਾਈ ਵਾਲੀ ਟੀਮ ਵਲੋਂ ਸੰਬੰਧਤ ਕਿਸਾਨ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਸਮਝਾਇਆ ਗਿਆ, ਜਿਸ ਉਪਰੰਤ ਕਿਸਾਨ ਵਲੋਂ ਅੱਗ ਬੁਝਾ ਦਿੱਤੀ ਗਈ। ਇਸੇ ਤਰ੍ਹਾਂ ਪਿੰਡ ਵੈਰੋਵਾਲ ਵਿਖੇ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ, ਜਿੱਥੇ ਐਸ.ਡੀ.ਐਮ ਦੀ ਹਾਜ਼ਰੀ ਵਿਚ ਟੀਮ ਵਲੋਂ ਮੌਕੇ ’ਤੇ ਅੱਗ ਬੁਝਾਉਣ ਦੀ ਕਾਰਵਾਈ ਕੀਤੀ ਗਈ। ਇਸ ਮੌਕੇ ਡਾ. ਯਾਦਵਿੰਦਰ ਸਿੰਘ, ਡਾ. ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਖਡੂਰ ਸਾਹਿਬ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।