23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਝਬਾਲ, 23 ਅਕਤੂਬਰ (ਸਰਬਜੀਤ ਸਿੰਘ)– ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੀਰੀ ਪੀਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਸ਼ਬਦ ਕੀਰਤਨ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 24-10-2026
ਝਬਾਲ, 23 ਅਕਤੂਬਰ (ਸਰਬਜੀਤ ਸਿੰਘ)– ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੀਰੀ ਪੀਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਸ਼ਬਦ ਕੀਰਤਨ ਕੀਤੇ ਗਏ। ਇਸ ਸਮੇਂ ਹੈੱਡ ਗ੍ਰੰਥੀ ਗਿਆਨੀ ਨਿਸਾਨ ਸਿੰਘ ਗੰਡੀ ਵਿੰਡ ਵਲੋਂ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਜੀਵਨੀ ਬਾਰੇ ਵਿਸਥਾਰ ਨਾਲ ਜਾਨਣਾ ਪਾਉਂਦਿਆਂ ਸੰਗਤਾਂ ਨੂੰ ਜਾਣੂ ਕਰਾਇਆ ਗਿਆ ਜਦੋਂਕਿ ਮੈਨੇਜਰ ਧਰਮਿੰਦਰ ਸਿੰਘ ਮਾਣੂ ਚਾਲ ਨੇ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਆਖਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਇਹ ਦਿਹਾੜਾ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ ਅਤੇ ਇੱਥੇ ਅਖੰਡ ਪਾਠੀ ਸਿੰਘਾਂ ਵਲੋਂ ਵੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਅਤੇ ਗੁਰੂ ਕੇ ਲੰਗਰ ਲਾਏ ਗਏ ਹਨ l। ਇਸ ਸਮੇਂ ਸੰਗਤਾਂ ਲਈ ਗੁਰੂ ਕੇ ਲੰਗਰ ਵਰਤਾਏ ਗਏ। ਇਸ ਮੌਕੇ ਦਿਲਬਾਗ ਸਿੰਘ ਝਬਾਲ, ਬਿਕਰਮਜੀਤ ਸਿੰਘ ਸੁਰ ਸਿੰਘ, ਗੁਰਜੀਤ ਸਿੰਘ ਠੱਠਾ, ਗੁਰਜੀਤ ਸਿੰਘ ਪੰਜਵੜ, ਲੰਗਰ ਇੰਚਾਰਜ ਗੁਰਪਿੰਦਰ ਸਿੰਘ ਕੋਟ, ਨਿਗਰਾਨ ਰੇਸ਼ਮ ਸਿੰਘ ਐਮਾ, ਬਲਜੀਤ ਸਿੰਘ ਝਵਾਲ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਤਿਸ਼ਬਾਜ਼ੀ ਵੇਚਣ ਵਾਸਤੇ 6 ਆਰਜ਼ੀ ਲਾਇਸੰਸਾਂ ਦਾ ਡਰਾਅ 30 ਨੂੰ 24 ਤੋਂ 28 ਅਕਤੂਬਰ ਤੱਕ ਜਮ੍ਹਾਂ ਹੋਣਗੀਆਂ ਅਰਜ਼ੀਆਂ ਅਗਲੀ ਖ਼ਬਰ ਖਡੂਰ ਸਾਹਿਬ ਬਲਾਕ ਦੇ ਸਾਇੰਸ ਡਰਾਮਾ ਮੁਕਾਬਲਿਆਂ ’ਚ ਸਕੂਲ ਆਫ਼ ਐਮੀਨਸ ਗੋਇੰਦਵਾਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ
Ad Position 24