ਕਾਂਗਰਸ ਨੇ ਹਮੇਸ਼ਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ - ਰਮਨਦੀਪ ਸਿੰਘ ਭਰੋਵਾਲ
ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)– ਪੰਜਾਬ ਭਾਜਪਾ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਕਾਂਗਰਸ ਪਾਰਟੀ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਲਈ ਅਜਿਹਾ ਕੋਈ ਕੰਮ ਨਹੀਂ ਕੀਤਾ, ਜਿਸ ’ਤੇ ਉਸ ਦੇ ਆਗੂ ਅਤੇ ਵਰਕਰ ਮਾਣ ਕਰ ਸਕਣ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ।
ਗ
ਗੱਲਬਾਤ ਕਰਦੇ ਹੋਏ ਰਮਨਦੀਪ ਸਿੰਘ ਭਰੋਵਾਲ ਅਤੇ ਉਨ੍ਹਾਂ ਨਾਲ ਹੋਰ। ਤਸਵੀਰ–ਲਵਲੀ
25-10-2026
ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)– ਪੰਜਾਬ ਭਾਜਪਾ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਕਾਂਗਰਸ ਪਾਰਟੀ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਲਈ ਅਜਿਹਾ ਕੋਈ ਕੰਮ ਨਹੀਂ ਕੀਤਾ, ਜਿਸ ’ਤੇ ਉਸ ਦੇ ਆਗੂ ਅਤੇ ਵਰਕਰ ਮਾਣ ਕਰ ਸਕਣ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਸਾਲ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਵਰਗੇ ਆਗੂਆਂ ਨੂੰ ਕਾਂਗਰਸ ਦੇ ਰਾਜ ਦੌਰਾਨ ਅਹਿਮ ਅਹੁਦੇ ਮਿਲਣ ਕਾਰਨ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ। ਭਰੋਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਸਿੱਖਾਂ ਦੀਆਂ ਭਾਵਨਾਵਾਂ ਅਤੇ ਸਿੱਖ ਇਤਿਹਾਸ ਨਾਲ ਜੁੜੇ ਮਹੱਤਵਪੂਰਨ ਮਸਲਿਆਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ, ਸਿੱਖਾਂ ਦੀਆਂ ਕਾਲੀਆਂ ਸੂਚੀਆਂ ਵਿਚੋਂ ਨਾਮ ਹਟਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬਾਂ ਅਤੇ ਸ਼ਤਾਬਦੀਆਂ ਨੂੰ ਮਨਾਉਣ ਲਈ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕੀਤਾ। ਭਰੋਵਾਲ ਕਿਹਾ ਕਿ ਕਾਂਗਰਸ ਵਲੋਂ ਐਸ.ਆਈ.ਆਰ. ਦੇ ਵਿਰੋਧ ਵਿਚ ਪਹਿਲੀ ਨਵੰਬਰ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਰੈਲੀ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਅਨੁਸਾਰ, 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਜ਼ਖ਼ਮ ਅੱਜ ਵੀ ਪੂਰੀ ਤਰ੍ਹਾਂ ਨਹੀਂ ਭਰੇ ਅਤੇ ਅਜਿਹੇ ਸੰਵੇਦਨਸ਼ੀਲ ਮਾਮਲੇ ’ਤੇ ਕਾਂਗਰਸ ਦੀ ਭੂਮਿਕਾ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਰੋਵਾਲ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੇ ਰਾਜ ਦੌਰਾਨ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰਵਾਦ ਦੇ ਵਧਣ ਨੇ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਲਈ ਜਵਾਬਦੇਹ ਰਹੀ ਕਾਂਗਰਸ ਅੱਜ ਕਿਸ ਮੂੰਹ ਨਾਲ ਸੂਬੇ ਦੇ ਭਲੇ ਦੀਆਂ ਗੱਲਾਂ ਕਰ ਰਹੀ ਹੈ। ਭਰੋਵਾਲ ਨੇ ਕਿਹਾ ਕਿ ਭਾਜਪਾ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਗੈਂਗਸਟਰਵਾਦ ਦੇ ਸਫ਼ਾਏ ਲਈ ਵਚਨਬੱਧ ਹੈ। ਪਾਰਟੀ ਦਾ ਉਦੇਸ਼ ਪੰਜਾਬ ਵਿਚ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਕਰਨਾ, ਨੌਜਵਾਨਾਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਉਣਾ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧ ਦੇ ਰਾਹ ਤੋਂ ਦੂਰ ਕਰਕੇ ਉਨ੍ਹਾਂ ਦੀ ਊਰਜਾ ਨੂੰ ਸੂਬੇ ਦੇ ਵਿਕਾਸ ਲਈ ਵਰਤਣਾ ਭਾਜਪਾ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਰਹੇਗਾ। ਇਸ ਮੌਕੇ ਪ੍ਰਦੇਸ਼ ਕਮੇਟੀ ਮੈਂਬਰ ਸ਼ੁਭਾਸ ਚੰਦਰ ਬਾਠ, ਜਨਰਲ ਸਕੱਤਰ ਨਿਸ਼ਾਨ ਸਿੰਘ, ਸਰਬਜੀਤ ਸਿੰਘ, ਅੰਸ਼ਦੀਪ ਸਿੰਘ, ਠੇਕੇਦਾਰ ਸੁਖਜਿੰਦਰ ਸਿੰਘ, ਰਾਜਵਿੰਦਰ ਸਿੰਘ ਧੂੰਦਾ, ਰਵੇਲ ਸਿੰਘ ਦੇਊ, ਸਵਰਨ ਸਿੰਘ ਮਾਲਚੱਕ ਵੀ ਹਾਜ਼ਰ ਸਨ।