25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਟਾਲਾ ਦੇ ਕੋਲ ਬੁਲਟ ਮੋਟਰਸਾਈਕਲ ’ਤੇ ਸਵਾਰ ਦੇਖੇ ਗਏ ਕਾਤਲ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)—ਕੁਝ ਦਿਨ ਪਹਿਲਾਂ ਤਰਨ ਤਾਰਨ ਦੇ ਪਿੰਡ ਤੂਤ ਦੇ ਸਰਪੰਚ ਅਸ਼ਵਨੀ ਦੇਵਗਨ ਦੀ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਲੋੜੀਦੇ ਤਿੰਨ ਸ਼ੱਕੀ ਕਾਤਲਾਂ ਦੀਆਂ ਤਸਵੀਰਾਂ ਤਰਨ ਤਾਰਨ ਪੁਲਿਸ ਨੇ ਜਾਰੀ ਕੀਤੀਆਂ ਗਈਆਂ ਹਨ ਅਤੇ ਦੱਸਿਆ ਗਿਆ ਹੈ ਕਿ ਇਹ ਤਿੰਨੀ ਸ਼ੱਕੀ ਵਿਅਕਤੀ ਬਟਾਲਾ ਦੇ ਕੋਲ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾਂਦੇ ਦੇਖੇ ਗਏ ਹਨ। ਇਨ੍ਹਾਂ ਤਸਵੀਰਾਂ ਦੇ ਜਰੀਏ ਤਰਨ ਤਾਰਨ ਪੁਲਿਸ ਇਨ੍ਹਾਂ ਤਿੰਨ ਕਾਤਲਾਂ ਨੂੰ ਲੱਭਣ ਵਿਚ ਲੱਗੀ ਹੋਈ ਹੈ।

Ad Position 21
No active advertisement
ਪਿੰਡ ਤੂਤ ਦੇ ਸਰਪੰਚ ਅਸ਼ਵਨੀ ਦੇਵਗਨ ਦੇ ਕਾਤਲਾਂ ਦੀਆਂ ਨਵੀਆਂ ਤਸਵੀਰਾਂ ਪੁਲਿਸ ਵਲੋਂ ਜਾਰੀ 25-10-2026
ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)—ਕੁਝ ਦਿਨ ਪਹਿਲਾਂ ਤਰਨ ਤਾਰਨ ਦੇ ਪਿੰਡ ਤੂਤ ਦੇ ਸਰਪੰਚ ਅਸ਼ਵਨੀ ਦੇਵਗਨ ਦੀ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਲੋੜੀਦੇ ਤਿੰਨ ਸ਼ੱਕੀ ਕਾਤਲਾਂ ਦੀਆਂ ਤਸਵੀਰਾਂ ਤਰਨ ਤਾਰਨ ਪੁਲਿਸ ਨੇ ਜਾਰੀ ਕੀਤੀਆਂ ਗਈਆਂ ਹਨ ਅਤੇ ਦੱਸਿਆ ਗਿਆ ਹੈ ਕਿ ਇਹ ਤਿੰਨੀ ਸ਼ੱਕੀ ਵਿਅਕਤੀ ਬਟਾਲਾ ਦੇ ਕੋਲ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾਂਦੇ ਦੇਖੇ ਗਏ ਹਨ। ਇਨ੍ਹਾਂ ਤਸਵੀਰਾਂ ਦੇ ਜਰੀਏ ਤਰਨ ਤਾਰਨ ਪੁਲਿਸ ਇਨ੍ਹਾਂ ਤਿੰਨ ਕਾਤਲਾਂ ਨੂੰ ਲੱਭਣ ਵਿਚ ਲੱਗੀ ਹੋਈ ਹੈ। ਵਰਣਨਯੋਗ ਹੈ ਕਿ 6 ਅਕਤੂਬਰ ਨੂੰ ਪਿੰਡ ਤੂਤ ਦੇ ਸਰਪੰਚ ਅਸ਼ਵਨੀ ਦੇਵਗਨ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਸਰਪੰਚ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸੀ। ਸਰਪੰਚ ਅਸ਼ਵਨੀ ਦੇਵਗਨ ਦੇ ਕਤਲ ਤੋਂ ਬਾਅਦ ਤਰਨ ਤਾਰਨ ਪੁਲਿਸ ਨੇ ਇਨ੍ਹਾਂ ਕਾਤਲਾਂ ਨੂੰ ਗਿ੍ਰਫਤਾਰ ਕਰਨ ਲਈ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਘਾਲਿਆਂ ਸੀ। ਤਰਨ ਤਾਰਨ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਤਿੰਨ ਨੌਜਵਾਨਾਂ ਦੀਆਂ ਸੀ.ਸੀ.ਟੀ.ਵੀ. ਤਸਵੀਰਾਂ ਜਾਰੀ ਕਰਦਿਆਂ ਦਾਅਵਾ ਕੀਤਾ ਸੀ ਕਿ ਇਹ ਤਿੰਨੇ ਨੌਜਵਾਨ ਸਰਪੰਚ ਅਸ਼ਵਨੀ ਦੇਵਗਨ ਦੇ ਕਤਲ ਲਈ ਪੁਲਿਸ ਨੂੰ ਲੋੜੀਦੇ ਹਨ ਅਤੇ ਉਨ੍ਹਾਂ ਦੱਸਿਆ ਕਿ ਇਹ ਤਿੰਨੇ ਨੌਜਵਾਨ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਖਰੀ ਵਾਰ ਬਟਾਲਾ ਦੇ ਪਿੰਡ ਕਾਦੀਆਂ ਦੇ ਆਸ-ਪਾਸ ਦੇਖੇ ਗਏ ਹਨ। ਜਿਸ ਦਾ ਪਤਾ ਚੱਲਦਿਆਂ ਹੀ ਪੁਲਿਸ ਟੀਮਾਂ ਬਣਾ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਨ੍ਹਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਲੋਕਾਂ ਪਾਸੋਂ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਇਹ ਨੌਜਵਾਨਾਂ ਨੂੰ ਕੋਈ ਦੇਖਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਤਰਨ ਤਾਰਨ ਹਲਕੇ ’ਚ ਲਾਲੀ ਢਾਲਾ ਵਲੋਂ ਸਰਗਰਮੀਆਂ ਤੇਜ਼ ਅਗਲੀ ਖ਼ਬਰ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਵਾਲਾ ਗ੍ਰਿਫ਼ਤਾਰ
Ad Position 24