25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ‘ਅਲੌਕਿਕ ਨਗਰ ਕੀਰਤਨ’

ਪੱਟੀ, 24 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਲੋਂ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਕੂਲ ਵਿਚ ਸਥਿਤ ਗੁਰਦੁਆਰਾ ਸਾਹਿਬਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ‘ਅਲੌਕਿਕ ਨਗਰ ਕੀਰਤਨ’ ਸਜਾਇਆ ਗਿਆ ਜੋ ਸਕੂਲ ਤੋਂ ਆਰੰਭ ਹੋ ਕੇ ਤਹਿਸੀਲ ਕੰਪਲੈਕਸ ਰਾਹੀਂ ਗੁਰਬਾਣੀ ਦੇ ਸ਼ਬਦ ਗਾਇਨ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਪਹੁੰਚਿਆ। ਉਪਰੰਤ ਮੁੱਖ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਭਾਈ ਪ੍ਰਤਾਪ ਸਿੰਘ, ਗੁਰਦੁਆਰਾ ਭਾਈ ਹਿੰਮਤ ਸਿੰਘ ਵਿਖੇ ਨਤਮਸਤਕ ਹੋ ਕੇ ਬਾਬਾ ਬਿਧੀ ਚੰਦ ਜੀ ਦੇ ਇਤਿਹਾਸਕ ਸਥਾਨ ਗੁਰਦੁਆਰਾ ਭੱਠ ਸਾਹਿਬ ਵਿਖੇ ਗੁਰੂ ਪਾਤਸ਼ਾਹ ਜੀ ਦੇ ਸਨਮੁਖ ਅਰਦਾਸ ਬੇਨਤੀ ਕਰਦਿਆਂ ਜੈਕਾਰਿਆਂ ਦੀ ਗੂੰਜ ਵਿਚ ਸੰਪੰਨ ਹੋਇਆ।

Ad Position 21
No active advertisement
ਅਜੀਤ ਡੈਸਕ 25-10-2026
ਪੱਟੀ, 24 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਲੋਂ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਕੂਲ ਵਿਚ ਸਥਿਤ ਗੁਰਦੁਆਰਾ ਸਾਹਿਬਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ‘ਅਲੌਕਿਕ ਨਗਰ ਕੀਰਤਨ’ ਸਜਾਇਆ ਗਿਆ ਜੋ ਸਕੂਲ ਤੋਂ ਆਰੰਭ ਹੋ ਕੇ ਤਹਿਸੀਲ ਕੰਪਲੈਕਸ ਰਾਹੀਂ ਗੁਰਬਾਣੀ ਦੇ ਸ਼ਬਦ ਗਾਇਨ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਪਹੁੰਚਿਆ। ਉਪਰੰਤ ਮੁੱਖ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਭਾਈ ਪ੍ਰਤਾਪ ਸਿੰਘ, ਗੁਰਦੁਆਰਾ ਭਾਈ ਹਿੰਮਤ ਸਿੰਘ ਵਿਖੇ ਨਤਮਸਤਕ ਹੋ ਕੇ ਬਾਬਾ ਬਿਧੀ ਚੰਦ ਜੀ ਦੇ ਇਤਿਹਾਸਕ ਸਥਾਨ ਗੁਰਦੁਆਰਾ ਭੱਠ ਸਾਹਿਬ ਵਿਖੇ ਗੁਰੂ ਪਾਤਸ਼ਾਹ ਜੀ ਦੇ ਸਨਮੁਖ ਅਰਦਾਸ ਬੇਨਤੀ ਕਰਦਿਆਂ ਜੈਕਾਰਿਆਂ ਦੀ ਗੂੰਜ ਵਿਚ ਸੰਪੰਨ ਹੋਇਆ। ਰਸਤੇ ਵਿਚ ਤਹਿਸੀਲ ਕੰਪਲੈਕਸ ਦੇ ਸਮੂਹ ਮੈਂਬਰ ਸਾਹਿਬਾਨ , ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਰਦੂਲ ਸਿੰਘ ਕਰਿਆਨੇ ਵਾਲੇ, ਜੌਲੀ ਫੋਟੋ ਸਟੂਡੀਓ, ਬਾਬਾ ਬੁੱਢਾ ਜੀ ਸੇਵਾ ਸੰਸਥਾ, ਬਾਬਾ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ, ਪੱਤਰਕਾਰ ਭਾਈਚਾਰੇ ਵਲੋਂ ਸੰਗਤਾਂ ਲਈ ਫਲ ਫਰੂਟ, ਚਾਹ ਪਾਣੀ, ਛਬੀਲ, ਬਿਸਕੁਟ, ਮਿੱਠੇ ਪ੍ਰਸ਼ਾਦ ਆਦਿ ਦੇ ਲੰਗਰਾਂ ਦਾ ਜਿੱਥੇ ਯੋਗ ਪ੍ਰਬੰਧ ਕੀਤਾ ਗਿਆ, ਉਥੇ ਨਾਲ ਹੀ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ, ਸਕੂਲ ਦੇ ਮੈਂਬਰ ਇੰਚਾਰਜ਼, ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਦਾ ਗੁਰੂ ਦੀ ਬਖਸ਼ਿਸ਼ ਸਿਰਪਾਉ ਦੇ ਕੇ ਸਨਮਾਨ ਕੀਤਾ ਗਿਆ। ਗੁਰਦੁਆਰਾ ਭੱਠ ਸਾਹਿਬ ਵਿਖੇ ਬੱਚਿਆਂ ਵਲੋਂ ਗੁਰੂ ਦੀ ਇਲਾਹੀ ਬਾਣੀ ਦਾ ਰਸ- ਭਿੰਨਾ ਕੀਰਤਨ ਕੀਤਾ ਗਿਆ, ਕਵੀਸ਼ਰੀ ਅਤੇ ਕਵਿਤਾ ਦੇ ਰਾਹੀਂ ਇਤਿਹਾਸ ਦੀਆਂ ਬਾਤਾਂ ਪਾਈਆਂ ਗਈਆਂ। ਉਪਰੰਤ ਸਕੂਲ ਦੇ ਧਾਰਮਿਕ ਅਧਿਆਪਕ ਜਗਜੀਤ ਸਿੰਘ ਵਲੋਂ ਗੁਰੂ ਰਾਮਦਾਸ ਜੀ ਦੇ ਜੀਵਨ ਬਾਬਤ ਸੰਖੇਪ ਰੂਪ ਵਿਚ ਵਿਚਾਰ ਸਾਂਝ ਕੀਤੇ। ਸਕੂਲ ਦੇ ਮੈਂਬਰ ਇੰਚਾਰਜ਼ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ ਅਤੇ ਪ੍ਰਿੰਸੀਪਲ ਜਸਬੀਰ ਕੌਰ ਸੈਣੀ, ਗੁਰਦੁਆਰਾ ਸਾਹਿਬਾਨ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਮੁਖੀ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ, ਜਥੇਦਾਰ ਯਾਦਵਿੰਦਰ ਸਿੰਘ, ਕਥਾਵਾਚਕ ਜਗਬੀਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ,ਧਾਰਮਿਕ ਸੰਸਥਾਵਾਂ ਅਤੇ ਰਸਤੇ ਵਿਚ ਹਰੇਕ ਪ੍ਰਕਾਰ ਦਾ ਸਹਿਯੋਗ ਦੇਣ ਵਾਲੇ ਪ੍ਰਸ਼ਾਸ਼ਨ, ਪ੍ਰੈਸ ਕਲੱਬ ਦੇ ਮੈਂਬਰ , ਤਹਿਸੀਲ ਕੰਪਲੈਕਸ ਦੇ ਸਮੂਹ ਮੈਂਬਰ ਸਾਹਿਬਾਨ ਦਾ ਹਰੇਕ ਪੱਖ ਤੋਂ ਸਹਿਯੋਗ ਕਰਨ ਲਈ ਧੰਨਵਾਦ ਕੀਤਾ। ਅਖੀਰ ਸੰਗਤਾਂ ਨੇ ਗੁਰੂ ਕੇ ਲੰਗਰਾਂ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ ਹਰਪ੍ਰੀਤ ਕੌਰ ਚੀਮਾ ਅਤੇ ਸਮੂਹ ਸਟਾਫ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਨਰਲ ਕੌਂਸਲ ਮੈਂਬਰ ਬਣਾਉਣ ’ਤੇ ਹਲਕੇ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਬੱਠੇ ਭੈਣੀ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਕਰਵਾਇਆ
Ad Position 24