25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜ਼ਿਲ੍ਹਾ ਪੁਲਿਸ ਵਲੋਂ ਪਿਸਟਲ, ਕਾਰਤੂਸ ਅਤੇ ਹੈਰੋਇਨ ਸਮੇਤ 10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ ਪਿਸਟਲ, ਕਾਰਤੂਸ ਅਤੇ ਹੈਰੋਇਨ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ .

Ad Position 21
No active advertisement
ਅਜੀਤ ਡੈਸਕ 25-10-2026
ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ ਪਿਸਟਲ, ਕਾਰਤੂਸ ਅਤੇ ਹੈਰੋਇਨ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ . ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਜੋਧਪੁਰ ਦੀਆਂ ਮੜੀਆ ਤੋਂ ਬਲਵੰਤ ਸਿੰਘ ਪੁੱਤਰ ਨਿਰੰਜਣ ਸਿੰਘ, ਬਖਸ਼ੀਸ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਅਨ ਜੋਧਪੁਰ, ਹੰਸ ਰਾਜ ਪੁੱਤਰ ਮੋਹਣ ਲਾਲ ਵਾਸੀ ਅਲਾਦੀਨਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 130 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਬੀ.ਐੱਸ.ਐੱਫ. 142 ਬਟਾਲੀਅਨ ਦੇ ਕਰਮਚਾਰੀਆਂ ਸੂਚਨਾ ਦਿੱਤੀ ਕਿ ਦਲਜੀਤ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਮਸਤਗੜ ਦੇ ਖੇਤਾਂ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਹੈ ਤਾਂ ਤੁਰੰਤ ਉਹ ਬੀ.ਐੱਸ.ਐੱਫ. ਕਰਮਚਾਰੀਆਂ ਨੂੰ ਨਾਲ ਲੈ ਕੇ ਸਰਚ ਕਰਨ ਲੱਗ ਪਏ, ਜਿਸ ਦੌਰਾਨ ਇਕ ਪੈਕੇਟ ਬਰਾਮਦ ਹੋਇਆ, ਜਿਸ ਵਿਚੋਂ 1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਦੌਰਾਨ ਗੁਰਪਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਮਾੜੀਮੇਘਾ, ਸ਼ੁੱਭ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਅਲਗੋ ਕੋਠੀ, ਰਾਜਾ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਚੇਲਾ, ਬਖਸ਼ੀਸ ਸਿੰਘ ਪੁੱਤਰ ਨਰਿੰਜਣ ਸਿੰਘ ਵਾਸੀ ਮਾੜੀ ਨੌ ਆਬਾਦ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤੇ ਪੁੱਲ ਸੂਆ ਐਮਾ ਖੁਰਦ ਤੋਂ ਸਾਜਨ ਸਿੰਘ ਪੁੱਤਰ ਲਾਲ ਸਿੰਘ ਵਾਸੀ ਖੈਰਦੀਨੇਕੇ, ਗੁਰਬੀਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਚੀਚਾ, ਨਿਸ਼ਾਨ ਸਿੰਘ ੁਪੱਤਰ ਸਰਦੂਲ ਸਿੰਘ ਵਾਸੀ ਜਗਤੁਪਾਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਅਤੇ 6 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਅਰਵਿੰਦ ਕੰਬੋਜ ਨੇ ਦੱਸਿਆ ਕਿ ਉਹ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਬੀ.ਐੱਸ.ਐੱਫ. 115 ਬਟਾਲੀਅਨ ਦੇ ਇੰਸਪੈਕਟਰ ਐੱਲ.ਐੱਸ. ਸ਼ਰਮਾ ਨੇ ਸੂਚਨਾ ਦਿੱਤੀ ਕਿ ਸੁਖਦੇਵ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕਲਸੀਆਂ ਦੇ ਖੇਤ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਤਾਂ ਤੁਰੰਤ ਉਹ ਉਨ੍ਹਾਂ ਨੂੰ ਨਾਲ ਲੈ ਕੇ ਦੱਸੀ ਹੋਈ ਜਗ੍ਹਾ ’ਤੇ ਗਏ ਤਾਂ ਦੇਖਿਆ ਕਿ ਖੇਤ ਵਿਚ ਇਕ ਪੈਕੇਟ ਪਿਆ ਹੈ, ਜਿਸ ਨੂੰ ਖੋਲ ਕੇ ਚੈਕ ਕੀਤਾ ਗਿਆ ਤਾਂ ਇਸ ਵਿਚੋਂ 2 ਪਿਸਟਲ ਅਤੇ 18 ਕਾਰਤੂਸ ਬਰਾਮਦ ਹੋਏ ਹਨ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ. ਜੱਸਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਰਸੇਵਕ ਸਿੰਘ ਪੁੱਤਰ ਪਾਲ ਸਿੰਘ ਵਾਸੀ ਠੱਠੀ ਜੈਮਲ ਸਿੰਘ ਦੇ ਘਰ ਛਾਪੇਮਾਰੀ ਦੌਰਾਨ ਉਥੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ , ਅਸਲਾ ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜ਼ਰ ਕਾਨਵੈਂਟ ਸਕੂਲ ਦੇ ਕਰਨਵੀਰ ਸਿੰਘ ਨੇ ਸਟੇਟ ਰੈਸਲਿੰਗ ਜਿੱਤਿਆ ਚਾਂਦੀ ਦਾ ਤਗਮਾ, ਨੈਸ਼ਨਲ ਲਈ ਹੋਈ ਚੋਣ ਅਗਲੀ ਖ਼ਬਰ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਗਲੈਮ ਲੁੱਕ ਮੇਕਅੱਪ ਵਰਕਸ਼ਾਪ ਕਰਵਾਈ
Ad Position 24