25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੇਂਟ ਸੋਲਜ਼ਰ ਕਾਨਵੈਂਟ ਸਕੂਲ ਦੇ ਕਰਨਵੀਰ ਸਿੰਘ ਨੇ ਸਟੇਟ ਰੈਸਲਿੰਗ ਜਿੱਤਿਆ ਚਾਂਦੀ ਦਾ ਤਗਮਾ, ਨੈਸ਼ਨਲ ਲਈ ਹੋਈ ਚੋਣ

ਅਮਰਕੋਟ, 24 ਅਕਤੂਬਰ (ਭੱਟੀ)- ਸੇਂਟ ਸੋਲਜਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਦੇ ਵਿਦਿਆਰਥੀ ਕਰਨਵੀਰ ਸਿੰਘ ਜਮਾਤ ਗਿਆਰਵੀਂ ਨੇ ਸਟੇਟ ਪੱਧਰੀ ਰੈਸਲਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਹੀ ਕਰਨਵੀਰ ਸਿੰਘ ਦੀ ਨੈਸ਼ਨਲ ਪੱਧਰ ਦੇ ਰੈਸਲਿੰਗ ਮੁਕਾਬਲੇ ਲਈ ਚੋਣ ਹੋਈ ਹੈ।

Ad Position 21
No active advertisement
ਅਜੀਤ ਡੈਸਕ 25-10-2026
ਅਮਰਕੋਟ, 24 ਅਕਤੂਬਰ (ਭੱਟੀ)- ਸੇਂਟ ਸੋਲਜਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਦੇ ਵਿਦਿਆਰਥੀ ਕਰਨਵੀਰ ਸਿੰਘ ਜਮਾਤ ਗਿਆਰਵੀਂ ਨੇ ਸਟੇਟ ਪੱਧਰੀ ਰੈਸਲਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਹੀ ਕਰਨਵੀਰ ਸਿੰਘ ਦੀ ਨੈਸ਼ਨਲ ਪੱਧਰ ਦੇ ਰੈਸਲਿੰਗ ਮੁਕਾਬਲੇ ਲਈ ਚੋਣ ਹੋਈ ਹੈ। ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਸਕੂਲ ਪਹੁੰਚਣ ’ਤੇ ਕਰਨਵੀਰ ਸਿੰਘ ਦਾ ਬੜੇ ਉਤਸ਼ਾਹ ਅਤੇ ਨਿੱਘ ਨਾਲ ਸਵਾਗਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਡਾ. ਪ੍ਰਿਤਪਾਲ ਕੌਰ ਅਤੇ ਸਮੂਹ ਸਟਾਫ਼ ਵਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਸ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਡਾ. ਪ੍ਰਿਤਪਾਲ ਕੌਰ ਨੇ ਕਿਹਾ ਕਿ ਕਰਨਵੀਰ ਸਿੰਘ ਦੀ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਹਰ ਸੰਭਵ ਮੌਕਾ ਅਤੇ ਉਤਸ਼ਾਹ ਦਿੱਤਾ ਜਾਂਦਾ ਹੈ। ਕਰਨਵੀਰ ਦੀ ਸਫਲਤਾ ਸਕੂਲ ਦੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ। ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨੇ ਆਸ ਪ੍ਰਗਟਾਈ ਕਿ ਕਰਨਵੀਰ ਸਿੰਘ ਨੈਸ਼ਨਲ ਪੱਧਰ ’ਤੇ ਵੀ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ, ਆਪਣੇ ਮਾਪਿਆਂ, ਇਲਾਕੇ ਅਤੇ ਪੰਜਾਬ ਦਾ ਨਾਮ ਹੋਰ ਰੌਸ਼ਨ ਕਰੇਗਾ। ਇਸ ਮੌਕੇ ਸਕੂਲ ਦੀ ਸਮੁੱਚੀ ਮੈਨੇਜ਼ਮੈਂਟ ਵਲੋਂ ਮੈਨੇਜ਼ਰ ਡਾਇਰੈਕਟਰ ਕੋਹੇਨੂਰ ਸਿੰਘ ਭੁੱਲਰ, ਕੈਪਟਨ ਗੁਰਮੀਤ ਸਿੰਘ, ਕੰਟਰੋਲਰ ਸਰਪ੍ਰੀਤ ਸਿੰਘ, ਡੀ.ਪੀ. ਗੁਰਿੰਦਰ ਸਿੰਘ, ਕੁਲਦੀਪ ਸਿੰਘ, ਸੁਖਪਰੀਤ ਸਿੰਘ, ਵੈਭਵ ਕੁਮਾਰ, ਰਮੇਸ਼ ਸਿੰਘ, ਖੁਸ਼ਨੂਰ ਕੌਰ ਭੁੱਲਰ, ਸੁਖਜਿੰਦਰ ਕੌਰ, ਰਜਨੀਤ ਕੌਰ, ਪਰਨੀਤ ਕੌਰ, ਸੁਖਪ੍ਰੀਤ ਕੌਰ, ਹਰਮਨ ਕੌਰ, ਸਮਰੀਦੀ, ਰੁਪਿੰਦਰ ਕੌਰ ਅਤੇ ਕਰਨਵੀਰ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ਵਿਚ ਝਾੜੂ ਸਾੜਨ ਦੇ ਪ੍ਰਦਰਸ਼ਨ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੂਰਨ ਸਮਰਥਨ - ਸੁਰਜੀਤ ਸਿੰਘ ਭੂਰਾ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਪਿਸਟਲ, ਕਾਰਤੂਸ ਅਤੇ ਹੈਰੋਇਨ ਸਮੇਤ 10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
Ad Position 24