25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਚ 2 ਰੋਜ਼ਾ ਕਪੈਸਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ

ਖਡੂਰ ਸਾਹਿਬ, 24 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)– ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ -ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਚ ਸੀ. ਬੀ.

Ad Position 21
No active advertisement
ਅਜੀਤ ਡੈਸਕ 25-10-2026
ਖਡੂਰ ਸਾਹਿਬ, 24 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)– ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ -ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਚ ਸੀ.ਬੀ.ਐੱਸ.ਈ ਦੇ ਨਿਰਦੇਸ਼ਾਂ ਅਨੁਸਾਰ ਅਧਿਆਪਕਾਂ ਲਈ 2 ਰੋਜਾ ਕਪੈਸਟੀ ਬਿਲਡਿੰਗ ਪ੍ਰੋਗਰਾਮ ‘ਕੰਪੀਟੈਂਸੀ ਬੇਸਡ ਅਸੈਸਮੈਂਟ- ਗਣਿਤ ਜਮਾਤ 6-8)’ ਕਰਵਾਇਆ ਗਿਆ। ਇਹ ਪ੍ਰੋਗਰਾਮ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5:00 ਵਜੇ ਤੱਕ ਕਰਵਾਇਆ ਗਿਆ ਅਤੇ ਇਸ ਪ੍ਰੋਗਰਾਮ ਵਿਚ 60 ਅਧਿਆਪਕਾਂ ਨੇ ਹਿੱਸਾ ਲਿਆ। ਸਟੇਜ ਸੰਚਾਲਨ ਦੀ ਭੂਮਿਕਾ ਨਿਭਾ ਰਹੀਆਂ ਵਿਦਿਆਰਥਣਾਂ ਨੇ ਬਾਹਰੋਂ ਆਏ ਵਿਸ਼ਾ ਮਾਹਿਰਾਂ ਅਤੇ ਸਟਾਫ ਨਾਲ ਖਡੂਰ ਸਾਹਿਬ ਦਾ ਇਤਿਹਾਸ ਸਾਂਝਾ ਕੀਤਾ ਅਤੇ ਆਏ ਹੋਏ ਵਿਸ਼ਾ ਮਾਹਿਰਾਂ ਦੀ ਵਿਦਿਅਕ ਯੋਗਤਾ ਅਤੇ ਪ੍ਰਾਪਤੀਆਂ ਬਾਰੇ ਸੰਖੇਪ ਵਿਚ ਚਾਨਣਾ ਪਾਇਆ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਸੀ.ਬੀ.ਐੱਸ.ਈ. ਵਲੋਂ ਆਏ ਹੋਏ ਵਿਸ਼ਾ ਮਾਹਿਰ ਅਜੇਂਦਰ ਤਿਵਾਰੀ ਪ੍ਰਿੰਸੀਪਲ, ਬਾਬਾ ਈਸ਼ਰ ਸਿੰਘ ਸੀਨੀ. ਸੈਕੰ. ਸਕੂਲ ਅੰਮ੍ਰਿਤਸਰ ਅਤੇ ਮੈਡਮ ਸ਼ੈਫਾਲੀ ਯਾਦਵ ਆਰਮੀ ਪਬਲਿਕ ਸਕੂਲ ਜਲੰਧਰ ਅਤੇ ਸਕੂਲ ਅਧਿਆਪਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਨਿੱਘਾ ਸਵਾਗਤ ਕੀਤਾ । ਇਸ ਪ੍ਰੋਗਰਾਮ ਦੀ ਚਾਰ ਸੈਸ਼ਨਾਂ ਵਿਚ ਵੰਡ ਕੀਤੀ ਗਈ। ਪਹਿਲੇ ਸੈਸ਼ਨ ਵਿਚ ਪ੍ਰਿੰਸੀਪਲ ਅਜੇਂਦਰ ਤਿਵਾਰੀ ਵਲੋਂ ਸਿੱਖਿਆ ਦੇ ਉਦੇਸ਼ ਅਤੇ ਨਤੀਜਿਆਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ ਉਨ੍ਹਾਂ ਨੇ ਬਹੁ-ਵਿਕਲਪੀ ਪ੍ਰਸ਼ਨਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਵੱਖ-ਵੱਖ ਉਦਾਹਰਨਾਂ ਰਾਹੀਂ ਸਮਝਾਇਆ। ਇਸ ਤੋਂ ਇਲਾਵਾ ਗੁਣਵੱਤਾ ਵਾਲੇ ਐਮ. ਸੀ. ਕੀਉ ਤਿਆਰ ਕਰਨ ਸੰਬੰਧੀ ਵਿਹਾਰਕ ਗਤੀਵਿਧੀ ਕਰਵਾਈ ਗਈ। ਦੂਸਰੇ ਸੈਸ਼ਨ ਵਿਚ ਪ੍ਰਿੰਸੀਪਲ ਮੈਡਮ ਸ਼ੈਫਾਲੀ ਯਾਦਵ ਵਲੋਂ ਉੱਚ-ਪੱਧਰੀ ਚਿੰਤਨ ਕੌਸ਼ਲ, ਬਲੂਮ ਦੀ ਵਰਗੀਕਰਨ ਪ੍ਰਣਾਲੀ ਅਤੇ ਯੂ. ਡੀ.ਬੀ ਦੇ ਸੰਕਲਪਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਸੈਸ਼ਨਾਂ ਨੇ ਅਧਿਆਪਕਾਂ ਨੂੰ ਪ੍ਰਸ਼ਨਾਂ ਦੀ ਗੁਣਵੱਤਾ ਬਾਰੇ ਸੋਚਣ ਅਤੇ ਪ੍ਰਭਾਵਸ਼ਾਲੀ ਮੁਲਾਂਕਣ ਪ੍ਰਣਾਲੀਆਂ ਵਿਕਸਿਤ ਕਰਨ ਲਈ ਉਤਸ਼ਾਹਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ, ਹੈੱਡ ਮਿਸਟ੍ਰੈੱਸ ਮੈਡਮ ਨਵਪ੍ਰੀਤ ਕੌਰ ਅਤੇ ਰੁਪਿੰਦਰ ਕੌਰ ਵਲੋਂ ਆਏ ਹੋਏ ਵਿਸ਼ਾ ਮਾਹਿਰਾਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿਚ ਮੈਡਮ ਸਿਮਰਜੀਤ ਕੌਰ ਵਲੋਂ ਇਸ ਪ੍ਰੋਗਰਾਮ ਵਿੱਚ ਪਹੁੰਚੇ ਵਿਸ਼ਾ ਮਾਹਿਰਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਸੰਚਾਲਨ ਦੀ ਭੂਮਿਕਾ ਖੁਸ਼ਪ੍ਰੀਤ ਕੌਰ ਅਤੇ ਕਜਨਪ੍ਰੀਤ ਕੌਰ ਜਮਾਤ ਬਾਰਵੀਂ ਸਾਇੰਸ ਦੀਆਂ ਵਿਦਿਆਰਥਣਾਂ ਵਲੋਂ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਕਾਂਗਰਸ ਵਿਚ ਹੋਏ ਸ਼ਾਮਿਲ ਸਾਬਕਾ ਵਿਧਾਇਕ ਭਲਾਈਪੁਰ ਨੇ ਕ... ਅਗਲੀ ਖ਼ਬਰ ਦਾਜ ਨੂੰ ਲੈ ਕੇ ਪਤਨੀ ਨੂੰ ਘਰੋਂ ਕੱਢਿਆ
Ad Position 24