24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਜੂਨੀਅਰ ਵਰਗ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ

ਪੱਟੀ, 24 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਜੂਨੀਅਰ ਵਰਗ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਖੇਡਾਂ ਵਿਚ ਲੜਕੀਆਂ ਅਤੇ ਲੜਕਿਆਂ ਦੀ ਦੂਜੇ ਸਥਾਨ ’ਤੇ ਜਿੱਤ ਪ੍ਰਾਪਤ ਹੋਈ। ਇਹਨਾਂ ਵਿਦਿਆਰਥੀਆਂ ਨੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 25-10-2026
ਪੱਟੀ, 24 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਜੂਨੀਅਰ ਵਰਗ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਖੇਡਾਂ ਵਿਚ ਲੜਕੀਆਂ ਅਤੇ ਲੜਕਿਆਂ ਦੀ ਦੂਜੇ ਸਥਾਨ ’ਤੇ ਜਿੱਤ ਪ੍ਰਾਪਤ ਹੋਈ। ਇਹਨਾਂ ਵਿਦਿਆਰਥੀਆਂ ਨੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਕਲਾਸ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਖੇਡ-ਭਾਵਨਾ ਨਾਲ ਭਾਗ ਲਿਆ ਅਤੇ ਸ਼ਾਨਦਾਰ ਜਿੱਤਾਂ ਹਾਸਲ ਕੀਤੀਆਂ। ਇਸ ਮੌਕੇ ਸਕੂਲ ਪ੍ਰਬੰਧਕਾਂ ਚੇਅਰਮੈਨ ਡਾਕਟਰ ਰਾਜੇਸ਼ ਭਾਰਦਵਾਜ, ਪ੍ਰਿੰਸੀਪਲ ਕਮ ਐਗਜ਼ੀਕਿਊਟਿਵ ਡਾਕਟਰ ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਆਮ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਸ੍ਰੀਮਤੀ ਨੀਲਮ, ਕੁਮਾਰੀ ਮਨਦੀਪ ਕੌਰ ਅਤੇ ਲਵਪ੍ਰੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸਰਕਾਰੀ ਸਕੂਲ ਹਰੀਕੇ ਵਿਖੇ ਪਰਾਲੀ ਪ੍ਰਬੰਧਨ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਦਾ ਰੋਪੜ ਆਈ.ਆਈ.ਟੀ. ਵਿਖੇ ਵਿੱਦਿਅਕ ਦੌਰਾ
Ad Position 24