24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੀ. ਐਮ. ਸਰਕਾਰੀ ਸਕੂਲ ਹਰੀਕੇ ਵਿਖੇ ਪਰਾਲੀ ਪ੍ਰਬੰਧਨ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਹਰੀਕੇ ਪੱਤਣ, 24 ਅਕਤੂਬਰ (ਸੰਜੀਵ ਕੁੰਦਰਾ)–ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਦੀ ਦੇਖ-ਰੇਖ ਹੇਠ ਪੀ.

Ad Position 21
No active advertisement
ਅਜੀਤ ਡੈਸਕ 25-10-2026
ਹਰੀਕੇ ਪੱਤਣ, 24 ਅਕਤੂਬਰ (ਸੰਜੀਵ ਕੁੰਦਰਾ)–ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਦੀ ਦੇਖ-ਰੇਖ ਹੇਠ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਰੀਕੇ ਵਿਖੇ ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀ ਤਹਿਤ ਪਰਾਲੀ ਪ੍ਰਬੰਧਨ ਅਤੇ ਪਰਾਗਣਕ ਜੀਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ. ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਕਮੀ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਸਿਹਤ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਪਰਾਲੀ ਨਾ ਸਾੜਨ ਦਾ ਸੰਦੇਸ਼ ਅਪਣਾਉਣ ਅਤੇ ਆਪਣੇ ਪਰਿਵਾਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਉਨ੍ਹਾਂ ਪਰਾਗਣਕ ਜੀਵਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮਧੂ-ਮੱਖੀਆਂ, ਤਿਤਲੀਆਂ ਅਤੇ ਹੋਰ ਪਰਾਗਣਕ ਜੀਵ ਫ਼ਸਲਾਂ ਅਤੇ ਪੌਦਿਆਂ ਵਿੱਚ ਪਰਾਗਣ ਦੀ ਪ੍ਰਕਿਰਿਆ ਰਾਹੀਂ ਫਲਾਂ ਤੇ ਬੀਜਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਜੀਵਾਂ ਦੀ ਸੰਭਾਲ ਖੇਤੀਬਾੜੀ ਉਤਪਾਦਨ ਵਧਾਉਣ, ਜੈਵ-ਵਿਭਿੰਨਤਾ ਕਾਇਮ ਰੱਖਣ ਅਤੇ ਵਾਤਾਵਰਨ ਦੇ ਸੰਤੁਲਨ ਲਈ ਬੇਹੱਦ ਜ਼ਰੂਰੀ ਹੈ। ਖੇਤੀਬਾੜੀ ਵਿਸਥਾਰ ਅਫ਼ਸਰ ਦਇਆਪ੍ਰੀਤ ਸਿੰਘ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਸੰਭਾਲਣ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਤਰੀਕਿਆਂ ਨਾਲ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਵਿੱਚ ਵਿਦਿਆਰਥੀਆਂ ਦੀ ਭੂਮਿਕਾ ’ਤੇ ਵੀ ਜ਼ੋਰ ਦਿੱਤਾ। ਸਕੂਲ ਦੀ ਪ੍ਰਿੰਸੀਪਲ ਰਣਜੀਤ ਕੌਰ ਨੇ ਵਾਤਾਵਰਨ ਦੀ ਸੁਰੱਖਿਆ ਲਈ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨੂੰ ਸਮੇਂ ਦੀ ਲੋੜ ਦੱਸਦਿਆਂ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਮਾਸਟਰ ਹਰਪ੍ਰੀਤ ਸਿੰਘ ਨੇ ਨਿਭਾਈ। ਇਸ ਮੌਕੇ ਗੁਰਦੇਵ ਸਿੰਘ ਸਰਹਾਲੀ ਖੇਤੀ ਤਕਨੀਕੀ ਪ੍ਰਬੰਧਕ, ਮਾਸਟਰ ਸੁਖਦੀਪ ਸਿੰਘ , ਮਾਸਟਰ ਪ੍ਰਭ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਖਾਲੜਾ ’ਚ ਵਿਸ਼ੇਸ਼ ਸ਼ਹੀਦੀ ਸਮਾਗਮ ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਜੂਨੀਅਰ ਵਰਗ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ
Ad Position 24