24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਖਾਲੜਾ ’ਚ ਵਿਸ਼ੇਸ਼ ਸ਼ਹੀਦੀ ਸਮਾਗਮ

ਖਾਲੜਾ, 24 ਅਕਤੂਬਰ (ਜੱਜਪਾਲ ਸਿੰਘ ਜੱਜ)– ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ 31 ਵੀਂ ਬਰਸੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਖਾਲੜਾ ਸਥਿਤ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਖਾਲੜਾ ਐਕਸ਼ਨ ਕਮੇਟੀ, ਉਨ੍ਹਾਂ ਦੇ ਭਰਾ ਭਾਈ ਅਮਰਜੀਤ ਸਿੰਘ ਖਾਲੜਾ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਹੋਈ।

Ad Position 21
No active advertisement
ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਬਰਸੀ ਮੌਕੇ ਖਾਲੜਾ’ਚ ਕਰਵਾਏ ਗਏ ਵਿਸ਼ੇਸ਼ ਸ਼ਹੀਦੀ ਸਮਾਗਮ ਮੌਕੇ ਸੰਬੋਧਨ ਕਰਦੇ ਹੋਏ ਪੰਥਕ ਆਗੂ ਸਤਨਾਮ ਸਿੰਘ ਮਨਾਵਾਂ ਅਤੇ ਹਾਜ਼ਰ ਵੱਖ ਵਖ ਪਾਰਟੀਆਂ ਦੇ ਆਗੂ। ਤਸਵੀਰ–ਜੱਜਪਾਲ 25-10-2026
ਖਾਲੜਾ, 24 ਅਕਤੂਬਰ (ਜੱਜਪਾਲ ਸਿੰਘ ਜੱਜ)– ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ 31 ਵੀਂ ਬਰਸੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਖਾਲੜਾ ਸਥਿਤ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਖਾਲੜਾ ਐਕਸ਼ਨ ਕਮੇਟੀ, ਉਨ੍ਹਾਂ ਦੇ ਭਰਾ ਭਾਈ ਅਮਰਜੀਤ ਸਿੰਘ ਖਾਲੜਾ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਹੋਈ। ਇਸ ਮੌਕੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ। ਸਮਾਗਮ ਦੌਰਾਨ ਪੰਥਕ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ, ‘ਸੱਥ’ ਜਥੇਬੰਦੀ ਪੰਜਾਬ ਦੇ ਆਗੂ ਭਾਈ ਅਸ਼ਮੀਤ ਸਿੰਘ, ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਬਾਰੇ ਪੁਸਤਕ ਦੇ ਲੇਖਕ ਭਾਈ ਅਜਮੇਰ ਸਿੰਘ, ਭਾਈ ਪਰਮਪਾਲ ਸਿੰਘ ਸਭਰਾ, ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਭਾਈ ਰਾਜਿੰਦਰ ਸਿੰਘ ਤਲਵੰਡੀ, ਭਾਈ ਸਤਨਾਮ ਸਿੰਘ ਮਨਾਵਾਂ, ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਅਤੇ ਖਾਲੜਾ ਐਕਸ਼ਨ ਕਮੇਟੀ ਦੇ ਆਗੂ ਤੇ ਭਾਈ ਖਾਲੜਾ ਦੇ ਲੰਮੇ ਸਮੇਂ ਤੱਕ ਸਾਥੀ ਰਹੇ ਭਾਈ ਬਲਵਿੰਦਰ ਸਿੰਘ ਝਬਾਲ ਨੇ ਸੰਬੋਧਨ ਕੀਤਾ। ਇਸ ਮੌਕੇ ਭਾਈ ਅਮਰਜੀਤ ਸਿੰਘ ਖਾਲੜਾ ਅਤੇ ਮਨੁੱਖੀ ਅਧਿਕਾਰ ਕਮੇਟੀ ਵਲੋਂ ਸਮੂਹ ਜਥੇਬੰਦੀਆਂ ਦੀ ਸਹਿਮਤੀ ਨਾਲ ਪੰਜ ਅਹਿਮ ਮਤੇ ਸੰਗਤ ਦੇ ਸਾਹਮਣੇ ਰੱਖੇ ਗਏ, ਜਿਨ੍ਹਾਂ ਨੂੰ ਹਾਜ਼ਰ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਪਹਿਲੇ ਮਤੇ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਸਾਲ 1978 ਤੋਂ 1995 ਤੱਕ ਪੰਜਾਬ ਵਿੱਚ ਹੋਏ ਕਤਲੇਆਮ ਅਤੇ ਲਾਪਤਾ ਹੋਏ ਲੋਕਾਂ ਦੇ ਮਾਮਲਿਆਂ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਵਿਸ਼ੇਸ਼ ਟੀਮਾਂ ਗਠਿਤ ਕਰਕੇ ਸਬੰਧਤ ਸੂਚੀਆਂ ਇਕੱਠੀਆਂ ਕੀਤੀਆਂ ਜਾਣ। ਦੂਜੇ ਮਤੇ ਰਾਹੀਂ ਪਰਵਿੰਦਰ ਸਿੰਘ ਝੋਟੇ ਵਿਰੁੱਧ ਹੋਈ ਕਾਰਵਾਈ ਦੀ ਨਿਖੇਧੀ ਕਰਦਿਆਂ ਇਨਸਾਫ਼ ਲਈ ਬਣੀ ਕਮੇਟੀ ਦੀ ਹਮਾਇਤ ਕੀਤੀ ਗਈ। ਤੀਜੇ ਮਤੇ ਰਾਹੀਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਚੌਥੇ ਮਤੇ ਵਿਚ ਭਾਈ ਪਰਮਿੰਦਰ ਸਿੰਘ ਝੋਟੇ ਨੂੰ ਸ਼ਹੀਦ ਦਾ ਦਰਜਾ ਦਿੰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ ਗਿਆ। ਪੰਜਵੇਂ ਮਤੇ ਰਾਹੀਂ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਗਿਆ। ਸਮਾਗਮ ਦੇ ਅੰਤ ਵਿੱਚ ਭਾਈ ਅਮਰਜੀਤ ਸਿੰਘ ਖਾਲੜਾ ਨੇ ਪਹੁੰਚੀਆਂ ਸਾਰੀਆਂ ਸੰਗਤਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਸ਼ਖ਼ਸੀਅਤਾਂ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੱਦੀ ਘਰ ਵਿਖੇ ਬਣਾਈ ਗਈ ਫੋਟੋ ਗੈਲਰੀ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਯਾਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸੁਰਜੀਤ ਸਿੰਘ ਭੁੱਚਰ, ਰਜੀਵ ਸਿੰਘ, ਸੁਰਿੰਦਰ ਸਿੰਘ ਘਰਿਆਲਾ, ਬਲਵਿੰਦਰ ਸਿੰਘ ਝਬਾਲ, ਬਾਬਾ ਦਰਸ਼ਨ ਸਿੰਘ ਦਾਸੂਵਾਲ, ਨਿਰਮਲ ਸਿੰਘ ਸਸੁਰ ਸਿੰਘ, ਨਛੱਤਰ ਸਿੰਘ ਅਮੀਸ਼ਾਹ, ਸਾਹਿਬ ਸਿੰਘ, ਪ੍ਰਧਾਨ ਬਲਦੇਵ ਸਿੰਘ, ਬਾਬਾ ਜੁਗਰਾਜ ਸਿੰਘ, ਜੁਗਰਾਜ ਸਿੰਘ ਨਾਰਲੀ, ਪ੍ਰਧਾਨ ਜਸਵੰਤ ਸਿੰਘ ਜੋਧਪੁਰੀ, ਫੌਜੀ ਗੁਰਸਾਹਿਬ ਸਿੰਘ, ਬਲਜੀਤ ਸਿੰਘ ਕਲਸੀਆਂ, ਕੁਲਦੀਪ ਸਿੰਘ ਕਲਸੀਆਂ, ਸਰਪੰਚ ਗੁਰਜੀਤ ਸਿੰਘ ਜੰਡ ਖਾਲੜਾ, ਸਤਨਾਮ ਸਿੰਘ ਜੰਡ ਖਾਲੜਾ, ਮੇਹਰ ਸਿੰਘ ਕੰਗ (ਇੰਗਲੈਂਡ), ਨੰਬਰਦਾਰ ਸੁਰਿੰਦਰ ਸਿੰਘ ਭੋਜੀਆਂ (ਅਮਰੀਕਾ), ਜਗਦੀਪ ਸਿੰਘ ਰੱਬੀ ਆਰਟਿਸਟ, ਸੁਖਜੀਤ ਸਿੰਘ ਖਾਲੜਾ, ਹਰਿੰਦਰ ਕੌਰ (ਕੈਨੇਡਾ), ਅਸ਼ਕਰਨ ਸਿੰਘ ਖਾਲੜਾ, ਹਰਪ੍ਰੀਤ ਸਿੰਘ ਹੈਪੀ, ਬਾਬਾ ਸਿੰਘ, ਸਰਗੁਣਪ੍ਰੀਤ ਸਿੰਘ ਖਾਲੜਾ, ਪਰਮਿੰਦਰ ਸਿੰਘ ਹੀਰਾ ਅਤੇ ਗੋਪਾਲ ਸਿੰਘ , ਸਰਬਜੀਤ ਸਿੰਘ, ਜਗਤਾਰ ਸਿੰਘ ਖਾਲ਼ੜਾ, ਗੁਰਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਐੱਸ.ਡੀ.ਐੱਮ ਖਡੂਰ ਸਾਹਿਬ ਵਲੋਂ ਅਤਿ ਨਾਜ਼ੁਕ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਪੀ. ਐਮ. ਸਰਕਾਰੀ ਸਕੂਲ ਹਰੀਕੇ ਵਿਖੇ ਪਰਾਲੀ ਪ੍ਰਬੰਧਨ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24