24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਰਾਲੀ ਪ੍ਰਬੰਧਨ ਸੰਬੰਧੀ ਐੱਸ.ਡੀ.ਐੱਮ ਖਡੂਰ ਸਾਹਿਬ ਵਲੋਂ ਅਤਿ ਨਾਜ਼ੁਕ ਪਿੰਡਾਂ ਦਾ ਦੌਰਾ

ਖਡੂਰ ਸਾਹਿਬ, 24 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)–ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਅਤਿ ਨਾਜ਼ੁਕ ਪਿੰਡਾਂ ਆਲੀਆ, ਨਾਗੋਕੇ, ਨਾਗੋਕੇ ਮੋੜ, ਸਰਲੀ ਅਤੇ ਅਹਿਮਦਪੁਰ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।

Ad Position 21
No active advertisement
ਪਿੰਡ ਢੋਟਾ ਵਿਖੇ ਟੀਮ ਸਮੇਤ ਪਰਾਲੀ ਦੇ ਡੰਪ ਦਾ ਦੌਰਾ ਕਰਦੇ ਹੋਏ ਐੱਸ.ਡੀ.ਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ। ਤਸਵੀਰ–ਕੁਲਾਰ 25-10-2026
ਖਡੂਰ ਸਾਹਿਬ, 24 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)–ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਅਤਿ ਨਾਜ਼ੁਕ ਪਿੰਡਾਂ ਆਲੀਆ, ਨਾਗੋਕੇ, ਨਾਗੋਕੇ ਮੋੜ, ਸਰਲੀ ਅਤੇ ਅਹਿਮਦਪੁਰ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਤੋਂ ਡਾ. ਯਾਦਵਿੰਦਰ ਸਿੰਘ ਅਤੇ ਡਾ. ਰੁਪਿੰਦਰਜੀਤ ਸਿੰਘ ਅਤੇ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਤੋਂ ਥਾਣੇਦਾਰ ਰਾਜੀਵ ਕੁਮਾਰ ਪੁਲਿਸ ਪਾਰਟੀ ਸਮੇਤ ਮੌਜੂਦ ਸਨ । ਪਿੰਡ ਢੋਟਾ ਵਿਖੇ ਪਰਾਲੀ ਦੇ ਡੰਪ ਦਾ ਦੌਰਾ ਕਰਦਿਆਂ ਐੱਸ.ਡੀ.ਐੱਮ ਸੰਜੀਵ ਸ਼ਰਮਾ ਨੇ ਉਥੇ ਮੌਜੂਦ ਬੇਲਰਾਂ ਦੇ ਮਾਲਕਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਦੀਆਂ ਗੰਢਾਂ ਬਣਾਉਣ, ਮਸ਼ੀਨਰੀ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰਾਂ ਰਾਹੀਂ ਗੰਢਾਂ ਬਣਵਾ ਕੇ ਇਸ ਦੀ ਸੁਚੱਜੀ ਵਰਤੋਂ ਕਰਨ, ਤਾਂ ਜੋ ਵਾਤਾਵਰਨ ਦੀ ਰੱਖਿਆ ਦੇ ਨਾਲ-ਨਾਲ ਖੇਤੀਬਾੜੀ ਦੇ ਸਰੋਤਾਂ ਨੂੰ ਵੀ ਸੰਭਾਲਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਸਮਝਾਇਆ ਗਿਆ ਕਿ ਅੱਜ ਖੇਤ ਵਿਚ ਲਗਾਈ ਗਈ ਅੱਗ ਦਾ ਧੂੰਆਂ ਸਿਰਫ਼ ਆਪਣੇ ਪਿੰਡ ਤੱਕ ਸੀਮਿਤ ਨਹੀਂ ਰਹਿੰਦਾ, ਸਗੋਂ ਆਸ-ਪਾਸ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵੀ ਪ੍ਰਭਾਵਿਤ ਕਰਦਾ ਹੈ। ਐੱਸ.ਡੀ.ਐੱਮ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਬੇਲਰ ਸੇਵਾਵਾਂ ਦਾ ਲਾਭ ਲੈਣ ਅਤੇ ਕਿਸੇ ਵੀ ਹਾਲਤ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ।
Ad Position 22
No active advertisement
ਪਿਛਲੀ ਖ਼ਬਰ ਅੱਜ ਹੋਣ ਵਾਲੀ ਗਰੁੱਪ-ਡੀ ਭਰਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਖਾਲੜਾ ’ਚ ਵਿਸ਼ੇਸ਼ ਸ਼ਹੀਦੀ ਸਮਾਗਮ
Ad Position 24