26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਖ਼ਾਲਸਾ ਕਾਲਜ ਮਹਿਤਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਚੌਂਕ ਮਹਿਤਾ, 25 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਅਤੇ ਖਾਲਸਾ ਕਾਲਜੀਏਟ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਵਿਦਿਆਰਥੀਆਂ ਵਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਚੌਂਕ ਮਹਿਤਾ, 25 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਅਤੇ ਖਾਲਸਾ ਕਾਲਜੀਏਟ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਵਿਦਿਆਰਥੀਆਂ ਵਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ। ਇਸ ਪਾਵਨ ਮੌਕੇ ਕਾਲਜ ਦੇ ਪ੍ਰਿੰ: ਗੁਰਦੀਪ ਸਿੰਘ ਜਲਾਲ ਉਸਮਾ ਨੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਸਿਮਰਨ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਦਾ ਪ੍ਰਤੀਕ ਹੈ। ਇਸ ਮੌਕੇ ਪ੍ਰਿੰ: ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰ: ਜਤਿੰਦਰ ਸ਼ਰਮਾ, ਕੁਲਦੀਪ ਕੌਰ, ਸੁਖਦੇਵ ਸਿੰਘ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ’ ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਪੱਟੀ ਵਲੋਂ ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ ਅਗਲੀ ਖ਼ਬਰ ਕੈਨੇਡਾ ਦੇ ਸਰੀ ਨੌਰਥ ਹਲਕੇ ਤੋਂ ਮਨਦੀਪ ਸਿੰਘ ਧਾਲੀਵਾਲ (ਸਠਿਆਲਾ) ਦਾ ਦੂਜੀ ਵਾਰ ਵਿਧਾਇਕ ਬਣਨ ’ਤੇ ਲੱਡੂ ਵੰਡੇ
Ad Position 24