26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੁੱਖ ਮੰਤਰੀ ਤੇ ਡੀ.ਜੀ.ਪੀ. ਦੇ ਅਸਤੀਫ਼ੇ ਤੱਕ ਸੰਘਰਸ਼ ਜਾਰੀ ਰਹੇਗਾ - ਦਲਜੀਤ ਸਿੰਘ ਜਵੰਦਾ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਪਰਮਿੰਦਰ ਸਿੰਘ ਝੋਟਾ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਪਿੰਡ ਜਵੰਦਾ ਕਲਾਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਦਲਜੀਤ ਸਿੰਘ ਜਵੰਦਾ, ਸੇਵਾਦਾਰ ਹਲਕਾ ਪੱਟੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 26-10-2026
ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਪਰਮਿੰਦਰ ਸਿੰਘ ਝੋਟਾ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਪਿੰਡ ਜਵੰਦਾ ਕਲਾਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਦਲਜੀਤ ਸਿੰਘ ਜਵੰਦਾ, ਸੇਵਾਦਾਰ ਹਲਕਾ ਪੱਟੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਸੰਗਤਾਂ ਵਲੋਂ ਝਾੜੂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦਲਜੀਤ ਸਿੰਘ ਜਵੰਦਾ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਮਾਮਲੇ ਵਿਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੇ ਲੋਕਾਂ ਦੇ ਮਨਾਂ ਵਿਚ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਨੂੰ ਹੁਣ ਤੱਕ ਇਨਸਾਫ਼ ਕਿਉਂ ਨਹੀਂ ਮਿਲਿਆ ਅਤੇ ਮਾਮਲੇ ਦੀ ਜਾਂਚ ਨੂੰ ਲੈ ਕੇ ਸਰਕਾਰ ਦੀ ਅਗਲੀ ਕਾਰਵਾਈ ਕੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਅਤੇ ਨਸ਼ਾ ਤਸਕਰੀ ਖ਼ਿਲਾਫ਼ ਲੜਨ ਵਾਲੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਇ ਸਰਕਾਰ ਨੂੰ ਉਨ੍ਹਾਂ ਦੀ ਹਿਫ਼ਾਜ਼ਤ ਕਰਨੀ ਚਾਹੀਦੀ ਹੈ। ਜੇਕਰ ਸਰਕਾਰ ਸੱਚਮੁੱਚ ਨਸ਼ਿਆਂ ਖ਼ਿਲਾਫ਼ ਜੰਗ ਲੜਨ ਲਈ ਗੰਭੀਰ ਹੈ ਤਾਂ ਨਸ਼ਾ ਤਸਕਰਾਂ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਦਬਾਅ ਦੇ ਸਖ਼ਤ ਕਾਰਵਾਈ ਅਤੇ ਝੋਟਾ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗੁਰਬੀਰ ਸਿੰਘ ਮੈਂਬਰ, ਬਲਜੀਤ ਸਿੰਘ, ਮੰਗਲ ਸਿੰਘ ਜਵੰਦਾ, ਸੁਖਦੇਵ ਸਿੰਘ ਜਵੰਦਾ, ਗੁਰਵਿੰਦਰ ਸਿੰਘ, ਜਗਦੀਸ਼ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ, ਟਹਿਲ ਸਿੰਘ, ਅੰਗਰੇਜ਼ ਸਿੰਘ ਅਤੇ ਹੋਰ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂ ਬਿਨਾਂ ਮਤਲਬ ਬਿਆਨਬਾਜ਼ੀ ਕਰਕੇ ਖਰਾਬ ਕਰ ਰਹੇ ਆਪਣੇ ਮੂੰਹ ਦਾ ਸੁਆਦ-ਐਡ. ਚੇਚੀ ਅਗਲੀ ਖ਼ਬਰ ਭਿੱਖੀਵਿੰਡ ਤਹਿਸੀਲ ਵਿਚ ਪੱਕਾ ਤਹਿਸੀਲਦਾਰ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
Ad Position 24