28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦਾ ਮਾਰਗ ਦਿਖਾਉਂਦੀਆਂ ਹਨ - ਸਕੱਤਰ ਸਿੰਘ ਸੰਧੂ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਸਥਲ ਵਿਖੇ ਨਤਮਸਤਕ ਹੋ ਕੇ ਮਹਾਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 27-10-2026
ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਸਥਲ ਵਿਖੇ ਨਤਮਸਤਕ ਹੋ ਕੇ ਮਹਾਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ। ਇਸ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਕੱਤਰ ਸਿੰਘ ਸੰਧੂ ਡਾਇਰੈਕਟਰ ਐਨਆਰਆਈ ਕਮਿਸ਼ਨ ਪੰਜਾਬ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦੀ ਵਿਚਾਰਧਾਰਾ ਸੱਚਾਈ, ਨਿਆਂ, ਸਮਾਨਤਾ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੰਦੀ ਹੈ। ਸਮਾਗਮ ਦੌਰਾਨ ਤੀਰਥ ਸਥਲ ਦੇ ਵਿਕਾਸ ਲਈ 17.5 ਕਰੋੜ ਦੀ ਰਾਸ਼ੀ ਜਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸਰਕਾਰ ਵਲੋਂ ਵਿੱਤੀ ਸਾਲ 2026–27 ਦੌਰਾਨ ਵਿਕਾਸ ਅਤੇ ਸੁੰਦਰੀਕਰਨ ਦੇ ਕੰਮਾਂ ਲਈ 17.72 ਕਰੋੜ ਖਰਚ ਕਰਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਲ 2024 ਵਿਚ ਮਹਾਂਰਿਸ਼ੀ ਵਾਲਮੀਕਿ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦਾ ਪੈਨੋਰਮਾ ਲਗਪਗ 25 ਕਰੋੜ ਦੀ ਲਾਗਤ ਨਾਲ ਸੰਗਤ ਨੂੰ ਸਮਰਪਿਤ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਧਾਰਮਿਕ ਸੰਸਥਾਵਾਂ ਦਾ ਪ੍ਰਬੰਧ ਸਿਆਸਤਦਾਨਾਂ ਦੀ ਬਜਾਇ ਧਾਰਮਿਕ ਅਤੇ ਵਿਦਵਾਨ ਸ਼ਖ਼ਸੀਅਤਾਂ ਦੇ ਹੱਥਾਂ ਵਿਚ ਹੋਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੀ ਭਾਈਚਾਰਕ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਹਰ ਬੀਜ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਨਹੀਂ ਉੱਗਦਾ। ਸਕੱਤਰ ਸਿੰਘ ਸੰਧੂ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ ਵਿਚ ਬਰਾਬਰੀ, ਆਪਸੀ ਸਤਿਕਾਰ ਅਤੇ ਭਾਈਚਾਰੇ ਨੂੰ ਮਜ਼ਬੂਤ ਕਰੀਏ।
Ad Position 22
No active advertisement
ਪਿਛਲੀ ਖ਼ਬਰ ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪ...
Ad Position 24