ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਮੀਟਿੰਗ
ਭਿੱਖੀਵਿੰਡ, 26 ਅਕਤੂਬਰ (ਬੌਬੀ)-ਈ. ਟੀ.
ਭਿੱਖੀਵਿੰਡ, 26 ਅਕਤੂਬਰ (ਬੌਬੀ)-ਈ.ਟੀ.ਟੀ. ਅਧਿਆਪਕ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਵਰੂਪ ਸਿੰਘ ਝਬਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਯੂਨੀਅਨ ਦੇ ਵਫ਼ਦ ਨੇ ਕੰਵਲਜੀਤ ਸਿੰਘ ਸੰਧੂ ਨੂੰ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਤਰਨ ਤਾਰਨ ਦਾ ਵਾਧੂ ਚਾਰਜ ਮਿਲਣ ’ ਤੇ ਨਿੱਘਾ ਜੀ ਆਇਆਂ ਕਿਹਾ। ਇਸ ਦੇ ਨਾਲ ਹੀ ਮੈਡਮ ਰਜਿੰਦਰ ਕੌਰ ਨੂੰ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਅਹੁਦਾ ਸੰਭਾਲਣ ’ਤੇ ਮੁਬਾਰਕਬਾਦ ਦਿੱਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵਲੋਂ ਅਧਿਆਪਕਾਂ ਦੀਆਂ ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐੱਚ.ਟੀ. ਦੀਆਂ ਪੈਂਡਿੰਗ ਤਰੱਕੀਆਂ ਦਾ ਮੁੱਦਾ ਗੰਭੀਰਤਾ ਨਾਲ ਵਿਚਾਰਿਆ ਗਿਆ। ਯੂਨੀਅਨ ਦੀ ਮੰਗ ’ਤੇ ਤੁਰੰਤ ਕਾਰਵਾਈ ਕਰਦਿਆਂ ਡੀ.ਈ.ਓ. ਨੇ ਦਫ਼ਤਰੀ ਅਮਲੇ ਨੂੰ ਪਦਉਨਤੀਆਂ ਸੰਬੰਧੀ ਕਾਰਵਾਈ ਬਿਨਾਂ ਕਿਸੇ ਦੇਰੀ ਸ਼ੁਰੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਯੂਨੀਅਨ ਆਗੂ ਗੁਰਲਾਲ ਸਿੰਘ, ਗੁਰਕਿਰਪਾਲ ਸਿੰਘ, ਸੁਖਵਿੰਦਰ ਸਿੰਘ, ਜਗਦੀਪ ਸਿੰਘ ਲਖਣਾ, ਹਰਪਾਲ ਸਿੰਘ ਧਾਮੀ, ਮਨਜੀਤ ਸਿੰਘ ਪਨਗੋਟਾ, ਨਵਨੀਤ ਸਿੰਘ, ਅਵਤਾਰ ਸਿੰਘ ਅਤੇ ਪ੍ਰੇਮ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।