27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੰਡੀਆਂ ’ਚ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਚਿਤਾਵਨੀ

ਖੇਮਕਰਨ, 26 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਸੂਬਾ ਸਰਕਾਰ ਵਲੋਂ ਬੰਦ ਕਰਨ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ, ਕਿਉਂਕਿ ਅਜੇ 40 ਫ਼ੀਸਦੀ ਝੋਨੇ ਦੀ ਕਟਾਈ ਅਜੇ ਬਾਕੀ ਹੈ, ਪਰ ਸਰਕਾਰ ਨੇ ਪਹਿਲਾਂ ਹੀ ਖਰੀਦ ਬੰਦ ਕਰ ਦਿੱਤੀ ਹੈ। ਇਸ ਸੰਬੰਧੀ ਇਕ ਬਿਆਨ ’ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਦਲਬੀਰ ਸਿੰਘ ਭੂਰਾ ਨੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ।

Ad Position 21
No active advertisement
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਦਲਬੀਰ ਸਿੰਘ ਭੂਰਾ 27-10-2026
ਖੇਮਕਰਨ, 26 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਸੂਬਾ ਸਰਕਾਰ ਵਲੋਂ ਬੰਦ ਕਰਨ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ, ਕਿਉਂਕਿ ਅਜੇ 40 ਫ਼ੀਸਦੀ ਝੋਨੇ ਦੀ ਕਟਾਈ ਅਜੇ ਬਾਕੀ ਹੈ, ਪਰ ਸਰਕਾਰ ਨੇ ਪਹਿਲਾਂ ਹੀ ਖਰੀਦ ਬੰਦ ਕਰ ਦਿੱਤੀ ਹੈ। ਇਸ ਸੰਬੰਧੀ ਇਕ ਬਿਆਨ ’ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਦਲਬੀਰ ਸਿੰਘ ਭੂਰਾ ਨੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਲਗਪਗ 40 ਫ਼ੀਸਦੀ ਝੋਨੇ ਦੀ ਕਟਾਈ ਸੂਬੇ ’ਚ ਬਾਕੀ ਹੈ। ਇਸ ਦੇ ਨਾਲ ਸਾਰੀਆਂ ਮੰਡੀਆਂ ਬਹੁਤ ਜ਼ਿਆਦਾ ਕਿਸਾਨ ਆਪਣੀ ਝੋਨੇ ਦੀ ਫਸਲ ਵੇਚਣ ਲਈ ਹਫਤਿਆਂ ਤੋਂ ਬੇਠੈ ਹੋਏ ਹਨ। ਜਿਹੜੇ ਬਹੁਤ ਖੱਜਲ ਖ਼ੁਆਰ ਹੋ ਰਹੇ ਹਨ, ਪਰ ਅਫ਼ਸੋਸ ਪਤਾ ਨਹੀਂ ਕਿਹੜੇ ਕਾਰਨਾਂ ਕਰਕੇ ਸਰਕਾਰ ਨੇ ਕਾਫ਼ੀ ਸਮਾਂ ਪਹਿਲਾਂ ਹੀ ਸਰਕਾਰੀ ਖਰੀਦ ਬੰਦ ਕਰ ਦਿੱਤੀ ਹੈ, ਜਿਸ ਕਾਰਨ ਜਿੱਥੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਉੱਥੇ ਹੁਣ ਜ਼ਿਆਦਾ ਤਰ ਕਿਸਾਨਾਂ ਨੂੰ ਘੱਟ ਰੇਟ ਤੇ ਝੋਨਾ ਵੇਚਣ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ। ਕਿਸਾਨ ਆਗੂ ਦਲਬੀਰ ਸਿੰਘ ਭੂਰਾ ਨੇ ਅੱਗੇ ਸਰਕਾਰ ਤੋਂ ਜ਼ੋਰਦਾਰ ਤਰੀਕੇ ਨਾਲ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਮੁੜ ਚਾਲੂ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਝੋਨੇ ਦੀ ਸਰਕਾਰੀ ਖਰੀਦ ਮੁੜ ਜਲਦੀ ਚਾਲੂ ਨਾ ਕੀਤੀ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੰਘਰਸ਼ ਦਾ ਅਗਲਾ ਐਕਸ਼ਨ ਲਿਆ ਜਾਵੇਗਾ। ਜਿਹੜਾ ਸੂਬਾ ਸਰਕਾਰ ਵਾਸਤੇ ਸੰਭਾਲਣਾ ਬਹੁਤ ਮੁਸ਼ਕਿਲ ਹੋ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਰੋਹ ਵਿਚ ਅਤੁਲ ਜੈਨ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਵਲੋਂ ਫਰੀ ਆਯੁਰਵੈਦਿਕ ਨਸ਼ਾ ਛੁਡਾਊ ਕੈਂਪ
Ad Position 24