ਮੁੱਖ ਮੰਤਰੀ ਭਗਵੰਤ ਮਾਨ ਦਾ ਗੁਰਸ਼ਰਨ ਸਿੰਘ ਛੀਨਾ ਵਲੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਭਰਵਾਂ ਸਵਾਗਤ
ਰਾਜਾਸਾਂਸੀ, 26 ਅਕਤੂਬਰ (ਹਰਦੀਪ ਸਿੰਘ ਖੀਵਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਪੰਜਾਬ ਹੈਲਥ ਸਿਸਟਮਜ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਨਿੱਘਾ ਅਤੇ ਭਰਪੂਰ ਸਵਾਗਤ ਕੀਤਾ ਗਿਆ।
ਰਾਜਾਸਾਂਸੀ, 26 ਅਕਤੂਬਰ (ਹਰਦੀਪ ਸਿੰਘ ਖੀਵਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਪੰਜਾਬ ਹੈਲਥ ਸਿਸਟਮਜ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਨਿੱਘਾ ਅਤੇ ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਦੋਵਾਂ ਵਿਚਕਾਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਵਿਸ਼ੇਸ਼ ਤੌਰ ’ਤੇ ਹਲਕਾ ਰਾਜਾਸਾਂਸੀ ਦੀ ਸਿਆਸਤ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਵਟਾਂਦਰਾ ਵੀ ਹੋਇਆ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਇਆ ਗਿਆ ਇਹ ਰਾਜ ਪੱਧਰੀ ਸਮਾਗਮ ਧਾਰਮਿਕ ਅਤੇ ਸਮਾਜਿਕ ਪੱਖੋਂ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਮੁਲਾਕਾਤ ਨੂੰ ਮੁੱਖ ਮੰਤਰੀ ਦੇ ਦੌਰੇ ਦੌਰਾਨ ਸਥਾਨਕ ਸਿਆਸੀ ਹਲਕਿਆਂ ਵਿਚ ਹੋਈ ਇਕ ਅਹਿਮ ਮਿਲਣੀ ਵਜੋਂ ਦੇਖਿਆ ਜਾ ਰਿਹਾ ਹੈ।