70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕ੍ਰਿਕਟ ਮੈਚਾਂ ਵਿਚ ਮੋਹਾਲੀ ਬਣਿਆ ਚੈਂਪੀਅਨ
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆਂ ਜਾ ਰਹੀਆਂ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2026 ਦੇ ਅੰਤਰ -19 ਸਾਲਾ ਲੜਕੇ ਕ੍ਰਿਕਟ ਮੈਚਾਂ ਵਿਚ ਜ਼ਿਲ੍ਹਾ ਮੋਹਾਲੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਲੁਧਿਆਣਾ, ਪਟਿਆਲਾ ਅਤੇ ਅੰਮ੍ਰਿਤਸਰ ਨੇ ਕ੍ਰਮਵਾਰ ਦੂਸਰਾ, ਤੀਸਰਾ ਅਤੇ ਚੌਥਾ ਸਥਾਨ ਹਾਸਿਲ ਕੀਤਾ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਜਿੰਦਰ ਸਿੰਘ ਅਤੇ ਡਿਪਟੀ ਡੀਈਓ ਰਜੇਸ਼ ਖੰਨਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਖੇਡ ਕੋਆਰਡੀਨੇਟਰ ਆਸ਼ੂ ਵਿਸ਼ਾਲ ਦੀ ਅਗਵਾਈ ਹੇਠ ਕਰਵਾਏ ਗਏ ਚਾਰ ਰੋਜ਼ਾ ਕ੍ਰਿਕਟ ਮੈਚਾਂ ਵਿਚ ਕਰੀਬ ਪੰਜਾਬ ਦੇ 23 ਜ਼ਿਲ੍ਹਿਆਂ ਤੋਂ (ਅੰਤਰ-19 ਸਾਲਾ) 450 ਦੇ ਕਰੀਬ ਖਿਡਾਰੀਆਂ ਨੇ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ।
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆਂ ਜਾ ਰਹੀਆਂ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2026 ਦੇ ਅੰਤਰ -19 ਸਾਲਾ ਲੜਕੇ ਕ੍ਰਿਕਟ ਮੈਚਾਂ ਵਿਚ ਜ਼ਿਲ੍ਹਾ ਮੋਹਾਲੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਲੁਧਿਆਣਾ, ਪਟਿਆਲਾ ਅਤੇ ਅੰਮ੍ਰਿਤਸਰ ਨੇ ਕ੍ਰਮਵਾਰ ਦੂਸਰਾ, ਤੀਸਰਾ ਅਤੇ ਚੌਥਾ ਸਥਾਨ ਹਾਸਿਲ ਕੀਤਾ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਜਿੰਦਰ ਸਿੰਘ ਅਤੇ ਡਿਪਟੀ ਡੀਈਓ ਰਜੇਸ਼ ਖੰਨਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਖੇਡ ਕੋਆਰਡੀਨੇਟਰ ਆਸ਼ੂ ਵਿਸ਼ਾਲ ਦੀ ਅਗਵਾਈ ਹੇਠ ਕਰਵਾਏ ਗਏ ਚਾਰ ਰੋਜ਼ਾ ਕ੍ਰਿਕਟ ਮੈਚਾਂ ਵਿਚ ਕਰੀਬ ਪੰਜਾਬ ਦੇ 23 ਜ਼ਿਲ੍ਹਿਆਂ ਤੋਂ (ਅੰਤਰ-19 ਸਾਲਾ) 450 ਦੇ ਕਰੀਬ ਖਿਡਾਰੀਆਂ ਨੇ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਆਸ਼ੂ ਵਿਸ਼ਾਲ ਨੇ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਦਲਜੀਤ ਸਿੰਘ ਮੁਖੀ ਖੇਡ ਵਿਭਾਗ ਖਾਲਸਾ ਕਾਲਜ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਅੰਦਰ ਸਿੱਖਿਆ ਹਾਸਿਲ ਕਰ ਰਹੇ ਵਿਦਿਆਰਥੀਆਂ ਵਿਚ ਖੇਡ ਕਲਾ ਦੀ ਕੋਈ ਕਮੀ ਨਹੀਂ ਸਿਰਫ ਲੋੜ ਹੈ ਉਸ ਨੂੰ ਉਜਾਗਰ ਕਰਨ ਦੀ, ਜਿਸ ਤਹਿਤ ਸਿੱਖਿਆ ਵਿਭਾਗ ਇਸ ਕਾਰਜ ਨੂੰ ਧਰਾਤਲ ਪੱਧਰ ’ਤੇ ਲਾਗੂ ਕਰ ਰਿਹਾ ਹੈ । ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਦਲਜੀਤ ਸਿੰਘ, ਜ਼ਿਲ੍ਹਾ ਖੇਡ ਕੁਆਰਡੀਨੇਟਰ ਆਸ਼ੂ ਵਿਸ਼ਾਲ, ਪ੍ਰਿੰਸੀਪਲ ਦੀਪਕ ਕੁਮਾਰ ਤਰਸਿੱਕਾ, ਪ੍ਰਿੰ: ਧਵਨੀ ਬੋਪਾਰਾਏ ਦੂਨ ਪਬਲਿਕ ਸਕੂਲ, ਲੈਕ: ਸੁਰਿੰਦਰਪਾਲ ਸਿੰਘ ਮੁਸਤਫਾਬਾਦ, ਲੈਕ: ਧੰਨਾ ਸਿੰਘ ਵਡਾਲੀ ਗੁਰੂ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਲੈਕ: ਸੁਨੀਲ ਕੁਮਾਰ ਸਿੰਘ, ਪਰਮਜੀਤ ਸਿੰਘ ਅੰਨਗੜ੍ਹ ਸਮੇਤ ਹੋਰਾਂ ਵਲੋਂ ਸਨਮਾਨ ਚਿਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।