ਪੰਜਾਬ ਦੇ ਲੋਕ ਅਗਾਮੀ ਚੋਣਾਂ ਵਿਚ ‘ਆਪ’ ਦਾ ਮੁਕੰਮਲ ਸਫ਼ਾਇਆ ਕਰ ਦੇਣਗੇ - ਗੁਰਬਾਜ ਸਿੰਘ ਗਿੱਲ ਕਾਜੀਕੋਟ
ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਹਲਕਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਬੁਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਝਾੜੂ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਲੁੱਟਾਂ-ਖੋਹਾਂ, ਕਤਲੋਗਾਰਤ ਅਤੇ ਗੈਂਗਸਟਰਵਾਦ ਵਰਗੇ ਗੰਭੀਰ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ।
ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਹਲਕਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਬੁਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਝਾੜੂ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਲੁੱਟਾਂ-ਖੋਹਾਂ, ਕਤਲੋਗਾਰਤ ਅਤੇ ਗੈਂਗਸਟਰਵਾਦ ਵਰਗੇ ਗੰਭੀਰ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਝਾੜੂ ਸਰਕਾਰ ਸੂਬੇ ਵਿਚ ਅਪਰਾਧਿਕ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿਚ ਬੁਰੀ ਤਰ੍ਹਾਂ ਫੇਲ ਰਹੀ ਹੈ, ਜਿਸ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਲੋਕਾਂ ਦੀਆਂ ਉਮੀਦਾਂ ਪੂਰੀਆਂ ਨਾ ਹੋਣ ਕਾਰਨ ਸਰਕਾਰ ਪ੍ਰਤੀ ਨਾਰਾਜ਼ਗੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲਿਜਾਣ ਲਈ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ ਅਤੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰੇਗੀ। ਗਿੱਲ ਕਾਜੀਕੋਟ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ ਅਤੇ ਪਾਰਟੀ ਦਾ ਸਿਆਸੀ ਸਫ਼ਾਇਆ ਕਰ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਫ਼ੈਸਲਾ ਇਸ ਵਾਰ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਲਿਆਵੇਗਾ ਅਤੇ ‘ਝਾੜੂ’ ਦਾ ਤੀਲਾ-ਤੀਲਾ ਹੋ ਜਾਵੇਗਾ। ਇਸ ਮੌਕੇ ’ਤੇ ਗੁਰਮੀਤ ਸਿੰਘ ਲਵਲੀ ਪੰਡੋਰੀ, ਮਾ. ਬਿਕਰਮਜੀਤ ਸਿੰਘ, ਬਲਵਿੰਦਰ ਸਿੰਘ ਫੌਜੀ, ਦਿਲਬਾਗ ਸਿੰਘ ਮਿਸਤਰੀ, ਦਲਬੀਰ ਸਿੰਘ ਸੋਨੂੰ ਹਾਜ਼ਰ ਸੀ।