28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਦੇ ਵਿਹੜੇ ’ਚ ਲਗਾਏ ਮੇਲੇ ਨਾਲ ਖਿੜੇ ਨੰਨ੍ਹੇ ਵਿਦਿਆਰਥੀਆਂ ਦੇ ਚਿਹਰੇ

ਖਡੂਰ ਸਾਹਿਬ, 27 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਸਕੂਲ ਮੇਲਾ ਕਰਵਾਇਆ ਗਿਆ । ਮੇਲੇ ਦੌਰਾਨ ਬੱਚਿਆਂ ਦੇ ਮੰਨੋਰੰਜਨ ਲਈ ਵੱਖ-ਵੱਖ ਝੂਲਿਆਂ ਅਤੇ ਖੇਡਾਂ ਦਾ ਪ੍ਰਬੰਧ ਕੀਤਾ ਗਿਆ, ਜਿਨ੍ਹਾਂ ਦਾ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ।

Ad Position 21
No active advertisement
ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਦੇ ਵਿਹੜੇ ’ਚ ਲਗਾਏ ਮੇਲੇ ਦੌਰਾਨ ਬੱਚਿਆਂ ਨਾਲ ਸਕੂਲ ਚੇਅ. ਬਾਬਾ ਇੰਦਰਜੀਤ ਸਿੰਘ ਖੱਖ ਤੇ ਸਕੂਲ ਸਟਾਫ। ਤਸਵੀਰ: ਕੁਲਾਰ 28-10-2026
ਖਡੂਰ ਸਾਹਿਬ, 27 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਸਕੂਲ ਮੇਲਾ ਕਰਵਾਇਆ ਗਿਆ । ਮੇਲੇ ਦੌਰਾਨ ਬੱਚਿਆਂ ਦੇ ਮੰਨੋਰੰਜਨ ਲਈ ਵੱਖ-ਵੱਖ ਝੂਲਿਆਂ ਅਤੇ ਖੇਡਾਂ ਦਾ ਪ੍ਰਬੰਧ ਕੀਤਾ ਗਿਆ, ਜਿਨ੍ਹਾਂ ਦਾ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸਕੂਲ ਦੇ ਚੇਅ. ਬਾਬਾ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ ਨੇ ਕਿਹਾ ਕਿ ਅਜਿਹੇ ਮੇਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਰਾਹੀਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮੰਨੋਰੰਜਨ, ਆਪਸੀ ਸਾਂਝ, ਸਹਿਯੋਗ ਅਤੇ ਨਵੀਆਂ ਗਤੀਵਿਧੀਆਂ ਵਿਚ ਭਾਗ ਲੈਣ ਦਾ ਮੌਕਾ ਮਿਲਦਾ ਹੈ। ਸਕੂਲ ਦੇ ਪ੍ਰਿੰਸੀਪਲ ਮੈਡਮ ਡੀ.ਕੇ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਮੰਨੋਰੰਜਕ ਅਤੇ ਸਿਰਜਣਾਤਮਕ ਗਤੀਵਿਧੀਆਂ ਵੀ ਬਹੁਤ ਜ਼ਰੂਰੀ ਹਨ। ਇਸ ਮੇਲੇ ਨੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਲਿਆ ਦਿੱਤੀ ਅਤੇ ਸਕੂਲ ਦਾ ਮਾਹੌਲ ਉਤਸ਼ਾਹ ਤੇ ਰੌਣਕ ਨਾਲ ਭਰ ਦਿੱਤਾ। ਇਸ ਤਰ੍ਹਾਂ ਦੇ ਮੇਲੇ ਬੱਚਿਆਂ ਦੇ ਬਚਪਨ ਨੂੰ ਯਾਦਗਾਰੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ, ਖੁਸ਼ੀ ਅਤੇ ਸਮਾਜਿਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਮੇਲੇ ਦਾ ਸਮਾਪਨ ਖੁਸ਼ੀਆਂ, ਉਤਸ਼ਾਹ ਅਤੇ ਯਾਦਗਾਰੀ ਪਲਾਂ ਨਾਲ ਹੋਇਆ। ਬੱਚਿਆਂ ਦੇ ਖਿੜੇ ਚਿਹਰੇ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਇਸ ਗੱਲ ਦਾ ਪ੍ਰਮਾਣ ਸਨ ਕਿ ਇਹ ਮੇਲਾ ਉਨ੍ਹਾਂ ਲਈ ਸਿਰਫ਼ ਮੰਨੋਰੰਜਨ ਦਾ ਸਾਧਨ ਹੀ ਨਹੀਂ, ਸਗੋਂ ਇਕ ਅਭੁੱਲ ਅਨੁਭਵ ਵੀ ਬਣਿਆ। ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ ਵਲੋਂ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਭਾਵਨਾ ਪ੍ਰਗਟ ਕੀਤੀ ਗਈ। ਇਹ ਮੇਲਾ ਵਿਦਿਆਰਥੀਆਂ ਦੇ ਮਨਾਂ ਵਿਚ ਖੁਸ਼ੀਆਂ ਦੀਆਂ ਮਿੱਠੀਆਂ ਯਾਦਾਂ ਛੱਡ ਗਿਆ ਅਤੇ ਸਕੂਲ ਦੇ ਇਤਿਹਾਸ ਵਿਚ ਇਕ ਹੋਰ ਸੁਨਹਿਰੀ ਪੰਨਾ ਜੋੜ ਗਿਆ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਦੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕੈਰੋਂ ਵਿਖੇ ਅੱਜ ਤੋਂ ਅਗਲੀ ਖ਼ਬਰ ਚੁਤਾਲਾ ਪਿੰਡ ਕਮੇਟੀ ਦੀ ਚੋਣ ਦੌਰਾਨ ਨਿਰਮਲ ਸਿੰਘ ਪ੍ਰਧਾਨ, ਜਰਨੈਲ ਸਿੰਘ ਖਜ਼ਾਨਚੀ ਚੁਣੇ
Ad Position 24