27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰਾਹੁਲ ਗਾਂਧੀ ਵਲੋਂ ਆਰੰਭੀ ‘ਵੋਟ ਬਚਾਓ–ਦੇਸ਼ ਬਚਾਓ’ ਮੁਹਿੰਮ ਦਾ ਮਕਸਦ ਹਰ ਯੋਗ ਨਾਗਰਿਕ ਦੀ ਵੋਟ ਦੀ ਰੱਖਿਆ ਕਰਨਾ - ਰਾਜਬੀਰ ਸਿੰਘ ਭੁੱਲਰ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦੀ ਵੋਟ ਸੁਰੱਖਿਅਤ ਹੋਣੀ ਅਤੇ ਚੋਣ ਪ੍ਰਕਿਰਿਆ ਦਾ ਪਾਰਦਰਸ਼ੀ ਤੇ ਨਿਰਪੱਖ ਹੋਣਾ ਬੇਹੱਦ ਜ਼ਰੂਰੀ ਹੈ ਤਾਂ ਹੀ ਲੋਕਤੰਤਰਿਕ ਦੇਸ਼ ਦੀ ਹੋਂਦ ਬਰਕਰਾਰ ਰਹਿ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਭਵਨ ਤਰਨਤਾਰਨ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਹਾਜ਼ਰ ਕਾਂਗਰਸੀ ਆਗੂ। ਤਸਵੀਰ: ਲਵਲੀ 28-10-2026
ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦੀ ਵੋਟ ਸੁਰੱਖਿਅਤ ਹੋਣੀ ਅਤੇ ਚੋਣ ਪ੍ਰਕਿਰਿਆ ਦਾ ਪਾਰਦਰਸ਼ੀ ਤੇ ਨਿਰਪੱਖ ਹੋਣਾ ਬੇਹੱਦ ਜ਼ਰੂਰੀ ਹੈ ਤਾਂ ਹੀ ਲੋਕਤੰਤਰਿਕ ਦੇਸ਼ ਦੀ ਹੋਂਦ ਬਰਕਰਾਰ ਰਹਿ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਭਵਨ ਤਰਨਤਾਰਨ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਦੇਸ਼ ਭਰ ਵਿਚ ਆਰੰਭੀ ਗਈ ‘ਵੋਟ ਬਚਾਓ–ਦੇਸ਼ ਬਚਾਓ’ ਮੁਹਿੰਮ ਦਾ ਮਕਸਦ ਹਰ ਯੋਗ ਨਾਗਰਿਕ ਦੀ ਵੋਟ ਦੀ ਰੱਖਿਆ ਕਰਨਾ ਅਤੇ ਲੋਕਤੰਤਰ ਤੇ ਚੋਣ ਪ੍ਰਣਾਲੀ ਵਿਚ ਲੋਕਾਂ ਦਾ ਭਰੋਸਾ ਮਜ਼ਬੂਤ ਕਰਨਾ ਹੈ, ਜਿਸ ਤਹਿਤ ਲੋਕਾਂ ਨੂੰ ਵੋਟਰ ਸੂਚੀਆਂ ਵਿਚ ਕਥਿਤ ਬੇਨਿਯਮੀਆਂ, ਵਿਸ਼ੇਸ਼ ਗਹਿਰੀ ਸਮੀਖਿਆ (ਐੱਸ.ਆਈ.ਆਰ.) ਅਭਿਆਨ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸੱਤਾ ’ਤੇ ਕਾਬਜ਼ ਮੋਦੀ ਸਰਕਾਰ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਬਚਾਅ ਕਰਨਾ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਹੈ ਤਾਂ ਮੋਦੀ ਸਰਕਾਰ ਵੋਟਰ ਸੂਚੀਆਂ ਵਿਚ ਕਥਿਤ ਬੇਨਿਯਮੀਆਂ ਦੀ ਸੁਤੰਤਰ ਜਾਂਚ ਕਰਵਾਉਣ ਤੋਂ ਕਿਉਂ ਭੱਜ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਨੂੰ ਚੋਣ ਪ੍ਰਣਾਲੀ ਵਿਚ ਕਥਿਤ ਬੇਨਿਯਮੀਆਂ ਤੋਂ ਸਿਆਸੀ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਨਾਲ ਸੰਬੰਧਿਤ ਬੇਨਿਯਮੀਆਂ ਦਾ ਮਾਮਲਾ ਸਿਰਫ਼ ਮੌਜੂਦਾ ਐੱਸ.ਆਈ.ਆਰ. ਅਭਿਆਨ ਤੱਕ ਸੀਮਤ ਨਹੀਂ ਹੈ। ਸਗੋਂ ਪਾਰਟੀ ਵਲੋਂ ਲੰਮੇ ਸਮੇਂ ਤੋਂ ਵੋਟਰ ਸੂਚੀਆਂ ਵਿਚ ਨਾਮ ਜੋੜਨ ਅਤੇ ਕੱਟਣ ਦੀ ਪ੍ਰਕਿਰਿਆ, ਡੁਪਲੀਕੇਟ ਰਜਿਸਟ੍ਰੇਸ਼ਨਾਂ, ਚੋਣਾਂ ਨਾਲ ਸੰਬੰਧਿਤ ਅੰਕੜਿਆਂ ਦੀ ਪਾਰਦਰਸ਼ਤਾ ਅਤੇ ਈ.ਵੀ.ਐੱਮ. ਤੇ ਵੀ.ਵੀ. ਪੈਟ ਪ੍ਰਣਾਲੀ ਦੇ ਕੰਮਕਾਜ ਬਾਰੇ ਸਵਾਲ ਉਠਾਏ ਜਾਂਦੇ ਰਹੇ ਹਨ। ਇਨ੍ਹਾਂ ਸਵਾਲਾਂ ਦਾ ਤੱਥਾਂ ਦੇ ਆਧਾਰ ’ਤੇ ਜਵਾਬ ਮਿਲਣਾ ਚਾਹੀਦਾ ਹੈ, ਤਾਂ ਜੋ ਲੋਕਾਂ ਦਾ ਚੋਣ ਪ੍ਰਣਾਲੀ ਵਿਚ ਭਰੋਸਾ ਕਾਇਮ ਰਹੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਸਿਰਫ਼ ਚੋਣ ਨਿਸ਼ਾਨ ’ਤੇ ਮੋਹਰ ਲਗਾਉਣ ਦਾ ਸਾਧਨ ਨਹੀਂ, ਸਗੋਂ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਇਸ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੈ ਕਿ ਕੋਈ ਵੀ ਯੋਗ ਵੋਟਰ ਆਪਣੇ ਅਧਿਕਾਰ ਤੋਂ ਵਾਂਝਾ ਨਾ ਰਹੇ ਅਤੇ ਵੋਟਰ ਸੂਚੀਆਂ ਵਿਚ ਦਰਜ ਵੇਰਵੇ ਸਹੀ ਹੋਣ। ਭੁੱਲਰ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਗੁਜ਼ਾਰੀ ਅਤੇ ਫ਼ੈਸਲਿਆਂ ਕਾਰਨ ਚੋਣ ਕਮਿਸ਼ਨ ਦੀ ਸੁਤੰਤਰਤਾ ਤੇ ਨਿਰਪੱਖਤਾ ਬਾਰੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਨੇ ਕਾਂਗਰਸ ਪਾਰਟੀ ਵਲੋਂ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ, ਐੱਸ.ਆਈ.ਆਰ. ਅਭਿਆਨ ਨੂੰ ਮੁਅੱਤਲ ਕਰਨ, ਕਥਿਤ ਤੌਰ ’ਤੇ ਵੋਟਰ ਸੂਚੀਆਂ ਵਿਚੋਂ ਹਟਾਏ ਗਏ 13.3 ਕਰੋੜ ਨਾਵਾਂ ਦੀ ਬਹਾਲੀ ਅਤੇ ਚੋਣਾਂ ਨਾਲ ਸੰਬੰਧਿਤ ਗੰਭੀਰ ਬੇਨਿਯਮੀਆਂ ਦੀ ਸੁਤੰਤਰ ਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਪ੍ਰਦੀਪ ਸਿੰਘ ਬਲਾਕ ਪ੍ਰਧਾਨ ਤਰਨ ਤਾਰਨ, ਨੌਨਿਹਾਲ ਸਿੰਘ ਬਲਾਕ ਪ੍ਰਧਾਨ ਗੰਡੀਵਿੰਡ, ਵਿਜੇ ਸ਼ਰਮਾ ਸ਼ਹਿਰੀ ਪ੍ਰਧਾਨ ਪੱਟੀ, ਦਲਬੀਰ ਸਿੰਘ ਸੇਖੋਂ ਸ਼ਹਿਰੀ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਸੰਧੂ ਪੱਟੀ, ਗੁਰਪਾਲ ਸਿੰਘ ਮੀਤ ਪ੍ਰਧਾਨ, ਸਿਮਰਜੀਤ ਸਿੰਘ ਲੱਕੀ ਭੁੱਲਰ, ਭੋਲਾ ਜੋਹਲ, ਪਰਗਟ ਸਿੰਘ, ਸੁਖਜੀਤ ਸਿੰਘ, ਨਵਰੂਪ ਸਿੰਘ ਡਾਲੇਕੇ, ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਹੈਪੀ ਸਰਪੰਚ ਬਾਲੇਚੱਕ, ਯਸ਼ ਸ਼ਰਮਾ, ਸੁਖਵਿੰਦਰ ਸਿੰਘ ਸੰਗਵਾਂ, ਭੁਪਿੰਦਰ ਸਿੰਘ ਕੰਗ ਸਰਪੰਚ ਗੋਹਲਵੜ, ਸਾਬ ਸਿੰਘ ਮੁਰਾਦਪੁਰਾ, ਗੌਰਵ ਵਰਮਾ, ਡਾ. ਪ੍ਰਦੀਪ ਕੁਮਾਰ ਲਿਟਲ, ਤਰਸੇਮ ਕੁਮਾਰ, ਸੁਖਜੀਤ ਸਿੰਘ ਕਸੇਲ, ਸੁਖਜੀਤ ਸਿੰਘ, ਦਿਲਬਾਗ ਸਿੰਘ ਜੋਹਲ, ਰੋਬਿਨ, ਰਣਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਮਨਦੀਪ ਸਿੰਘ ਕੱਲਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣਨ ’ਤੇ ਭਰੋਵਾਲ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਰਾਜ ਪੱਧਰੀ ਸੁੰਦਰ ਲਿਖਾਈ ਮੁਕਾਬਲੇ ’ਚ ਰਹੀ ਜੇਤੂ
Ad Position 24