ਪੱਟੀ ਤੋਂ ਪ੍ਰਿੰਗੜੀ ਰੋਡ ਦਾ ਨਿਰਮਾਣ ਕਾਰਜ ਸ਼ੁਰੂ, ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਹੋਈ ਪੂਰੀ - ਜੱਸਾ ਪੱਟੀ
ਪੱਟੀ, 27 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਅਹਿਮ ਮੰਗ ਨੂੰ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵਲੋਂ ਪੱਟੀ ਤੋਂ ਪ੍ਰਿੰਗੜੀ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ ।
ਪੱਟੀ, 27 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਅਹਿਮ ਮੰਗ ਨੂੰ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵਲੋਂ ਪੱਟੀ ਤੋਂ ਪ੍ਰਿੰਗੜੀ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ । ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਪੱਟੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਇਲਾਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਵਿਚ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਦੇ ਆਧਾਰ ’ਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ। ਪੱਟੀ ਤੋਂ ਪ੍ਰਿੰਗੜੀ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਇਸ ਰਸਤੇ ਰਾਹੀਂ ਆਉਣ-ਜਾਣ ਵਾਲੇ ਲੋਕਾਂ ਨੂੰ ਸਹੂਲਤ ਮਿਲਣ ਦੀ ਉਮੀਦ ਹੈ।