27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪਿੰਡ ਸਭਰਾ ਵਿਖੇ ਯੂਥ ਮੀਟਿੰਗ

ਪੱਟੀ, 27 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਮੈਂਬਰ ਪੰਚਾਇਤ ਲਵਪ੍ਰੀਤ ਸਿੰਘ ਦੇ ਸਹਿਯੋਗ ਨਾਲ ਉਹਨਾਂ ਦੇ ਘਰ ਨੌਜਵਾਨਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਮਜ਼ਬੂਤ ਕਰਨ, ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਪਿੰਡ ਸਭਰਾ ਵਿਖੇ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਹੋਰ ਆਗੂ। ਤਸਵੀਰ–ਕਾਲੇਕੇ 28-10-2026
ਪੱਟੀ, 27 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਮੈਂਬਰ ਪੰਚਾਇਤ ਲਵਪ੍ਰੀਤ ਸਿੰਘ ਦੇ ਸਹਿਯੋਗ ਨਾਲ ਉਹਨਾਂ ਦੇ ਘਰ ਨੌਜਵਾਨਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਮਜ਼ਬੂਤ ਕਰਨ, ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਭਲਾਈ ਦੇ ਕਾਰਜਾਂ ਨਾਲ ਜੋੜਨ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਦੇਸ਼ ਦਾ ਅਹਿਮ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮਿਸ਼ਨ 2027 ਨੂੰ ਧਿਆਨ ਵਿਚ ਰੱਖਦਿਆਂ ਹਲਕਾ ਪੱਟੀ ਦੇ ਪਿੰਡਾਂ ਵਿਚ ਨੌਜਵਾਨਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇ। ਇਸ ਮੌਕੇ ਨੌਜਵਾਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੇ ਵਿਕਾਸ ਨਾਲ ਸਬੰਧਤ ਮੁੱਦਿਆਂ ਬਾਰੇ ਚਰਚਾ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਵਿਚ ਵਧੇਰੇ ਸਰਗਰਮ ਕਰਨਾ ਅਤੇ ਮਿਸ਼ਨ 2027 ਲਈ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਤਿਆਰੀਆਂ ਨੂੰ ਅੱਗੇ ਵਧਾਉਣਾ ਰਿਹਾ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਜਿੱਤਣ ਲਈ ਲਗਾਤਾਰ ਲੋਕਾਂ ਵਿਚ ਰਹਿਣਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਤਰਜੀਹ ਦੇਣਾ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਹਲਕਾ ਪੱਟੀ ਅਤੇ ਪੰਜਾਬ ਦੀ ਬਿਹਤਰੀ ਲਈ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਗੁਰਪਰਿੰਦਰ ਸਿੰਘ ਉੱਪਲ, ਸਰਪੰਚ ਸੁਖਦੇਵ ਸਿੰਘ ਜੌੜਾ, ਪਰਮਿੰਦਰ ਸਿੰਘ ਕੈਰੋਂ ਬਲਾਕ ਸੰਮਤੀ ਮੈਂਬਰ, ਜਤਿੰਦਰ ਸਿੰਘ ਕੈਰੋਂ, ਪਰਗਟ ਸਿੰਘ ਜਵੰਦਾ ਚੇਅਰਮੈਨ, ਕਿਸਾਨ ਵਿੰਗ ਪੱਟੀ ਦੇ ਬਲਾਕ ਪ੍ਰਧਾਨ ਰਜਵੰਤ ਸਿੰਘ, ਹਰਪਾਲ ਸਿੰਘ ਕੈਰੋਂ, ਸਰਜਬੀਤ ਸਿੰਘ ਪੱਟੀ , ਪਾਰਟੀ ਦੇ ਪੁਰਾਣੇ ਸਾਥੀ ਲਵਪ੍ਰੀਤ ਸਿੰਘ ਮੈਂਬਰ ਪੰਚਾਇਤ ਸਭਰਾ, ਚੇਅਰਮੇਨ ਟਰੇਡ ਕਮਿਸ਼ਨ ਰਮਨ ਸਹਿਗਲ, ਮੈਂਬਰ ਪੰਚਾਇਤ ਬਲਜੀਤ ਸਿੰਘ ਫੌਜੀ, ਪ੍ਰਧਾਨ ਯੂਥ ਕਲੱਬ ਸਭਰਾ ਰਣਜੀਤ ਸਿੰਘ ਰਾਣਾ ਅਤੇ ਹੋਰ ਸ਼ਾਮਲ ਸਨ ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਟ੍ਰੇਡਰਸ ਵੈੱਲਫੇਅਰ ਦੇ ਚੇਅ. ਸੁਨੀਲ ਜੇ ਸਿੰਘੀ ਅੱਜ ਭਿੱਖੀਵਿੰਡ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨਗੇ - ਅਨੂਪ ਸਿ... ਅਗਲੀ ਖ਼ਬਰ ਪੱਟੀ ਤੋਂ ਪ੍ਰਿੰਗੜੀ ਰੋਡ ਦਾ ਨਿਰਮਾਣ ਕਾਰਜ ਸ਼ੁਰੂ, ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਹੋਈ ਪੂਰੀ - ਜੱਸਾ ਪੱਟੀ
Ad Position 24