27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਝੋਟਾ ਦੀ ਮੌਤ ਦੇ ਮਾਮਲੇ ’ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪੱਟੀ, 27 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਾਨਸਾ ਐਕਸ਼ਨ ਕਮੇਟੀ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਸਭਰਾ ਦੇ ਚੌਂਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਝਾੜੂ ਫੂਕ ਮੁਜ਼ਾਹਰਾ ਕੀਤਾ ਗਿਆ। ਕਿਸਾਨ ਆਗੂ ਨਛੱਤਰ ਸਿੰਘ ਫੌਜੀ, ਅਜੀਤ ਸਿੰਘ ਬਾਠ ਅਤੇ ਸਾਹਿਬ ਸਿੰਘ ਦੀ ਅਗਵਾਈ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ।

Ad Position 21
No active advertisement
ਪਿੰਡ ਸਭਰਾ ਦੇ ਚੌਂਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਝਾੜੂ ਫੂਕ ਮੁਜ਼ਾਹਰਾ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਅਤੇ ਵਰਕਰ। ਤਸਵੀਰ: ਖਹਿਰਾ 28-10-2026
ਪੱਟੀ, 27 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਾਨਸਾ ਐਕਸ਼ਨ ਕਮੇਟੀ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਸਭਰਾ ਦੇ ਚੌਂਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਝਾੜੂ ਫੂਕ ਮੁਜ਼ਾਹਰਾ ਕੀਤਾ ਗਿਆ। ਕਿਸਾਨ ਆਗੂ ਨਛੱਤਰ ਸਿੰਘ ਫੌਜੀ, ਅਜੀਤ ਸਿੰਘ ਬਾਠ ਅਤੇ ਸਾਹਿਬ ਸਿੰਘ ਦੀ ਅਗਵਾਈ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਦੇ ਨਾਂਅ ’ਤੇ ਸੱਤਾ ਵਿਚ ਆਈ ਸਰਕਾਰ ਤੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਸਨ, ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਸਭਰਾ ਨੇ ਤਿੱਖੇ ਸ਼ਬਦਾਂ ਵਿਚ ਕਿਹਾ ਕਿ ‘ਬਦਲਾਅ ਦੀ ਸਰਕਾਰ ਨੇ ਲੋਕਾਂ ਨੂੰ ਬਦਲਾਅ ਦੇਣ ਦੀ ਬਜਾਇ ਕੇਵਲ ਕਾਤਲ ਹੀ ਪੈਦਾ ਕੀਤੇ ਹਨ’। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਵਰਕਰਾਂ ਨੇ ਝਾੜੂ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ। ਇਸ ਮੌਕੇ ਮਹਿਲਾ ਕਿਸਾਨ ਆਗੂ ਰਮਨਜੀਤ ਕੌਰ, ਭਾਈ ਸੁੱਖਾ ਸਿੰਘ, ਮਹਿਤਾਬ ਸਿੰਘ, ਜ਼ੋਨ ਹਰੀਕੇ ਦੇ ਪ੍ਰਧਾਨ ਜੁਗਰਾਜ ਸਿੰਘ ਸਭਰਾ, ਅਮਰਜੀਤ ਸਿੰਘ, ਮੁਖਤਾਰ ਸਿੰਘ, ਧਰਮ ਸਿੰਘ, ਬਾਜ ਸਿੰਘ, ਸੁਖਦੇਵ ਸਿੰਘ, ਦਲਜੀਤ ਸਿੰਘ, ਗੁਰਵਿੰਦਰ ਸਿੰਘ, ਦਲੇਰ ਸਿੰਘ, ਬਲਕਾਰ ਸਿੰਘ, ਕਰਨੈਲ ਸਿੰਘ, ਰੇਸ਼ਮ ਸਿੰਘ, ਦਿਆਲ ਸਿੰਘ ਅਤੇ ਪਿਆਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਾਵਰਡ ਲੇਨ ਸੀਨੀਅਰ ਸਕੂਲ ਠੱਠਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸੀ. ਏ. ਪੀ. ਐੱਫ. ਦੇ ਸੇਵਾ ਮੁਕਤ ਜਵਾਨਾਂ ਅਤੇ ਵੀਰ ਨਾਰੀਆਂ ਦੀ ਤਿਮਾਹੀ ਮੀਟਿੰਗ
Ad Position 24