ਹਾਵਰਡ ਲੇਨ ਸੀਨੀਅਰ ਸਕੂਲ ਠੱਠਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਝਬਾਲ, 27 ਅਕਤੂਬਰ (ਸੁਖਦੇਵ ਸਿੰਘ)-ਹਾਵਰਡ ਲੇਨ ਸੀਨੀਅਰ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਜਾਪ ਕੀਤੇ ਗਏ।
ਝਬਾਲ, 27 ਅਕਤੂਬਰ (ਸੁਖਦੇਵ ਸਿੰਘ)-ਹਾਵਰਡ ਲੇਨ ਸੀਨੀਅਰ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਜਾਪ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ ਕਵੀਸ਼ਰੀ ਰਾਹੀਂ ਸ੍ਰੀ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸਕੂਲ ਦੇ ਡਾਇ. ਮਨਜਿੰਦਰ ਸਿੰਘ ਵਿਰਕ ਅਤੇ ਪ੍ਰਿੰਸੀਪਲ ਬਲਰਾਜ ਸਿੰਘ ਬਾਠ ਨੇ ਕਿਹਾ ਕਿ ਇਨ੍ਹਾਂ ਧਾਰਮਿਕ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਉਨ੍ਹਾਂ ਅੰਦਰ ਧਾਰਮਿਕ ਕਦਰਾਂ-ਕੀਮਤਾਂ, ਸੇਵਾ, ਨਿਮਰਤਾ ਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਕਰਨਾ ਹੈ। ਇਸ ਮੌਕੇ ਸਕੂਲੀ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।