ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ-ਲਾਲੀ ਢਾਲਾ
ਝਬਾਲ, 28 ਅਕਤੂਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਪਿੰਡਾਂ ਵਿਚ ਦੌਰੇ ਕਰਦਿਆਂ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਉਣ ਉਪਰੰਤ ਝਬਾਲ ਵਿਖੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਹਲਕੇ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਨੇ ਆਖਿਆ ਕਿ ਕਾਂਗਰਸ ਪਾਰਟੀ ਦੇ ਨਵੇਂ ਬਣੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਆਖਿਆ ਕਿ ਆਗਾਮੀ ਚੋਣਾਂ ਲਈ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਵਾਸਤੇ ਸਮੂਹ ਵਰਕਰਾਂ ਨੂੰ ਲਾਮਬੰਦ ਕਰਕੇ ਲੋਕਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ।
ਅਜੀਤ ਡੈਸਕ
29-10-2026