29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਤਰਨ ਤਾਰਨ, 28 ਅਕਤੂਬਰ ( ਪਰਮਜੀਤ ਜੋਸ਼ੀ)-ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 29-10-2026
ਤਰਨ ਤਾਰਨ, 28 ਅਕਤੂਬਰ ( ਪਰਮਜੀਤ ਜੋਸ਼ੀ)-ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਇੰਦਰਜੀਤ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਬਾਗੜੀਆਂ ਵਿਖੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਬਾਕੀਪੁਰ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਵਿਖੇ ਪਟਵਾਰੀ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਮਨਜਿੰਦਰ ਸਿੰਘ ਪੁੱਤਰ ਅਮਰਿੰਦਰ ਸਿੰਘ ਪੁੱਤਰਾਨ ਵਾਸੀ ਲਾਖਣਾ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਵਿਖੇ ਹਰਪ੍ਰਤਾਪ ਸਿੰਘ ਕਲੱਸਟਰ ਅਫਸਰ ਨੇ ਸ਼ਿਕਾਇਤ ਕੀਤੀ ਕਿ ਜਸਵੰਤ ਸਿੰਘ ਪੁੱਤਰ ਊਧਮ ਸਿੰਘ ਵਾਸੀ ਭੈਣੀ ਮੱਸਾ ਸਿੰਘ ਵਲੋਂ ਆਪਣੀ ਜ਼ਮੀਨ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦੇ ਬੁਨਿਆਦੀ ਢਾਂਚੇ ਅਤੇ ਸਫ਼ਾਈ ਪ੍ਰਣਾਲੀ ’ਚ ਆਇਆ ਕ੍ਰਾਂਤੀਕਾਰੀ ਬਦਲਾਅ-ਸਕੱਤਰ ਸਿੰਘ... ਅਗਲੀ ਖ਼ਬਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ-ਲਾਲੀ ਢਾਲਾ
Ad Position 24