ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਅਰਦਾਸ ਸਮਾਗਮ
ਤਰਨ ਤਾਰਨ, 28 ਅਕਤੂਬਰ (ਇਕਬਾਲ ਸਿੰਘ ਸੋਢੀ)— ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੱੜਗੱਜ ਵਲੋਂ ਹੋਏ ਆਦੇਸ਼ ਅਨੁਸਾਰ ਭਾਈ ਪਰਮਿੰਦਰ ਸਿੰਘ ਝੋਟਾ ਜਿਨ੍ਹਾਂ ਨੇ ਨਸ਼ੇ ਨੂੰ ਰੋਕਦਿਆਂ ਹੋਇਆ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਦੀ ਸ਼ਹੀਦੀ ਨੂੰ ਸਮਰਪਿਤ ਅਰਦਾਸ ਸਮਾਗਮ ਕਰਵਾਇਆ ਗਿਆ।
ਤਰਨ ਤਾਰਨ, 28 ਅਕਤੂਬਰ (ਇਕਬਾਲ ਸਿੰਘ ਸੋਢੀ)— ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੱੜਗੱਜ ਵਲੋਂ ਹੋਏ ਆਦੇਸ਼ ਅਨੁਸਾਰ ਭਾਈ ਪਰਮਿੰਦਰ ਸਿੰਘ ਝੋਟਾ ਜਿਨ੍ਹਾਂ ਨੇ ਨਸ਼ੇ ਨੂੰ ਰੋਕਦਿਆਂ ਹੋਇਆ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਦੀ ਸ਼ਹੀਦੀ ਨੂੰ ਸਮਰਪਿਤ ਅਰਦਾਸ ਸਮਾਗਮ ਕਰਵਾਇਆ ਗਿਆ। ਅਰਦਾਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ। ਸਮਾਗਮ ਦੌਰਾਨ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਗ੍ਰੰਥੀ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਵਾਹਿਗੂਰ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ। ਅਰਦਾਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਗਰਜੰਟ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਮੂਹ ਸਟਾਫ ਅਤੇ ਸੰਗਤਾਂ ਮੌਜੂਦ ਸਨ।