29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)—ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਮੌਕੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 29-10-2026
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)—ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਮੌਕੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਕੀਰਤਨ ਕਰਕੇ ਆਈ ਹੋਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ ਅਤੇ ਵਾਹਿਗੁਰੂ ਜੀ ਦੀ ਹਜੂਰੀ ਵਿਚ ਬੈਠ ਕੇ ਕੀਰਤਨ ਸਰਵਣ ਕੀਤਾ ਗਿਆ। ਸਮਾਗਮ ਦੌਰਾਨ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਨੂੰ ਵਿਖੇ ਰੰਗ ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਹੋਇਆ ਸੀ। ਰਾਤ ਸਮੇਂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਵਲੋਂ ਆਤਿਸ਼ਬਾਜੀ ਅਤੇ ਦੀਪਮਾਮਲਾ ਕੀਤੀ ਗਈ। ਲੰਗਰ ਹਾਲ ਵਿਖੇ ਗੁਰੂ ਕੇ ਲੰਗਰ ਅਤੁੱਟ ਸੰਗਤਾਂ ਵਿਚ ਵਰਤਦੇ ਰਹੇ। ਸਮਾਗਮ ਦੌਰਾਨ ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਪੱਟੀ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਹੈੱਡ ਗ੍ਰੰਥੀ ਗੁਰਜੰਟ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਹੀਰਾ ਸਿੰਘ ਅਤੇ ਸਮੁੱਚੇ ਸਟਾਫ ਵਲੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਗੋਇੰਦਵਾਲ ’ਚ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ ਅਗਲੀ ਖ਼ਬਰ ਡੀ.ਐਸ.ਪੀ. ਡਾ. ਬੀਰਅਨਮੋਲ ਸਿੰਘ ਦੇ ਅਨੰਦ ਕਾਰਜ ਸਮਾਗਮ ਦੌਰਾਨ ਸੰਤ ਬਾਬਾ ਸੁੱਖਾ ਸਿੰਘ ਦਾ ਵਿਸ਼ੇਸ਼ ਸਨਮਾਨ
Ad Position 24