28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਲਦੇ ਭੱਠ ਵਿਚ ਬੈਠਣ ਦਾ ਸਾਲਾਨਾ ਜੋੜ ਮੇਲਾ 1 ਨਵੰਬਰ ਨੂੰ ਮਨਾਇਆ ਜਾ ਰਿਹਾ—ਬਾਬਾ ਅਵਤਾਰ ਸਿੰਘ ਸੁਰਸਿੰਘ

ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)– ਸ੍ਰੀ ਗੁਰੂ ਹਰਿੰਗੋਬਿੰਦ ਸਾਹਿਬ ਜੀ ਦੇ ਅਨਿਨ ਪਿਆਰੇ ਗੁਰਮੁੱਖ ਬ੍ਰਹਮ ਗਿਆਨੀ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ’ਚ ਬੈਠਣ ਸਮੇਂ ਸਤਿਗੁਰੂ ਜੀ ਵਲੋਂ ਰੱਖਿਆ ਕਰਨ ਦਾ ਸਲਾਨਾ ਜੋੜ ਮੇਲਾ ਗੁਰਦੁਆਰਾ ਭੱਠ ਸਾਹਿਬ ਪੱਟੀ (ਜ਼ਿਲ੍ਹਾ ਤਰਨ ਤਾਰਨ) ਵਿਖੇ 1 ਨਵੰਬਰ ਨੂੰ ਬੜੀ ਸ਼ਰਧਾਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ 12 ਵੇਂ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੱਸਿਆ ਕਿ 31 ਅਕਤੂਬਰ ਦਿਨ ਸ਼ਨੀਵਾਰ ਦੀ ਰਾਤ ਨੂੰ ਰੈਣ ਸੂਬਾਈ ਕੀਰਤਨ ਦਰਬਾਰ ਹੋਵੇਗਾ।

Ad Position 21
No active advertisement
ਅਜੀਤ ਡੈਸਕ 29-10-2026
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)– ਸ੍ਰੀ ਗੁਰੂ ਹਰਿੰਗੋਬਿੰਦ ਸਾਹਿਬ ਜੀ ਦੇ ਅਨਿਨ ਪਿਆਰੇ ਗੁਰਮੁੱਖ ਬ੍ਰਹਮ ਗਿਆਨੀ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ’ਚ ਬੈਠਣ ਸਮੇਂ ਸਤਿਗੁਰੂ ਜੀ ਵਲੋਂ ਰੱਖਿਆ ਕਰਨ ਦਾ ਸਲਾਨਾ ਜੋੜ ਮੇਲਾ ਗੁਰਦੁਆਰਾ ਭੱਠ ਸਾਹਿਬ ਪੱਟੀ (ਜ਼ਿਲ੍ਹਾ ਤਰਨ ਤਾਰਨ) ਵਿਖੇ 1 ਨਵੰਬਰ ਨੂੰ ਬੜੀ ਸ਼ਰਧਾਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ 12 ਵੇਂ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੱਸਿਆ ਕਿ 31 ਅਕਤੂਬਰ ਦਿਨ ਸ਼ਨੀਵਾਰ ਦੀ ਰਾਤ ਨੂੰ ਰੈਣ ਸੂਬਾਈ ਕੀਰਤਨ ਦਰਬਾਰ ਹੋਵੇਗਾ। 1 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਪ੍ਰਸਿੱਧ ਕੀਰਤਨੀ ਅਤੇ ਢਾਡੀ ਜਥੇ ਆਈ ਹੋਈ ਸੰਗਤ ਨੂੰ ਗੁਰੂ ਇਤਿਹਾਸ ਸੁਣ ਕੇ ਨਿਹਾਲ ਕਰਨਗੇ। ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਵੀ ਹੋਵੇਗਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਦਲਜੀਤ ਸਿੰਘ ਜਵੰਦਾ ਨੂੰ ਪੁਲਿਸ ਨੇ ਕੀਤਾ ਘਰ ਵਿਚ ਨਜ਼ਰਬੰਦ ਅਗਲੀ ਖ਼ਬਰ ਕੰਪਿਊਟਰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ
Ad Position 24