ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫ਼ਤਾਰ-ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)— ਡੀ. ਜੀ.
ਐ
ਐੱਸ.ਐੱਸ.ਪੀ. ਸੁਰਿੰਦਰ ਲਾਂਬਾ
29-10-2026
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)— ਡੀ.ਜੀ.ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਦੀਆਂ ਹਦਾਇਤਾਂ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਖੇਡ ਸਟੇਡੀਅਮ ਭਿੱਖੀਵਿੰਡ ਤੋਂ ਪ੍ਰਦੀਪ ਸਿੰਘ ਉਰਫ ਮੱਦੀ ਪੁੱਤਰ ਗੋਰਾ ਸਿੰਘ ਵਾਸੀ ਚੇਲਾ ਕਾਲੋਨੀ ਭਿੱਖੀਵਿੰਡ, ਜਸਪ੍ਰੀਤ ਸਿੰਘ ਉਰਫ ਰਿੰਕੂ ਪੁੱਤਰ ਕੁਲਬੀਰ ਸਿੰਘ ਵਾਸੀ ਮੁਹੱਲਾ ਬਾਬਾ ਜੀਵਨ ਸਿੰਘ ਭਿੱਖੀਵਿੰਡ, ਹਰਪ੍ਰੀਤ ਸਿੰਘ ਉਰਫ ਚੇਅਰਮੈਨ ਪੁੱਤਰ ਗੁਰਜੀਤ ਸਿੰਘ ਵਾਸੀ ਠੱਠਾ ਹਾਲ ਵਾਸੀ ਪਹੂਵਿੰਡ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਸਰਹਾਲੀ ਦੇ ਨਜਦੀਕ ਤੋਂ ਸੰਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਪੱਤੀ ਭਰਾਈਪੁਰਾ ਸਰਹਾਲੀ ਨੂੰ ਕਾਬੂ ਕਰਕੇ ਉਸ ਪਾਸੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਜਗਰੂਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਿਫੈਂਸ ਡਰੇਨ ਨਾਰਲੀ ਨਜ਼ਦੀਕ ਤੋਂ ਰਾਜਬੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਨਾਰਲੀ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਦੇ ਹੱਥ ਵਿਚ ਫ਼ੜੀ ਪਲਾਸਟਿਕ ਦੀ ਕੈਨੀ ਨੂੰ ਚੈਕ ਕੀਤਾ ਤ ਾਂ ਉਸ ਵਿਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਮੰਗਲ ਸਿੰਘ ਨੂੰ ਸੂਚਨਾ ਮਿਲੀ ਕਿ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਵੀਰ ਸਿੰਘ ਵਾਸੀ ਗੰਡੀਵਿੰਡ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ ਤਾਂ ਤੁਰੰਤ ਉਨ੍ਹਾਂ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਦੇ ਘਰਾਂ 30 ਲੀਟਰ ਲਾਹਣ ਸਮੇਤ ਡਰੱਮ ਲੋਹਾ ਬਰਾਮਦ ਕਰਕੇ ਉਸ ਨੂੰ ਗਿ੍ਰਫਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਸੰਗੀਤਾ ਰਾਣੀ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ਰਮਾ ਪੈਟਰੋਲ ਪੰਪ ਪੱਟੀ ਨਜ਼ਦੀਕ ਤੋ ਹਰਮਨਦੀਪ ਸਿੰਘ ਪੁੱਤਰ ਗੁਰਿੰਦਰ ਸਿੰਘ ਵਾਸੀ ਕੁੱਲਾ ਰੋਡ ਮੋਡਰਨ ਕਾਲੋਨੀ ਵਾਰਡ ਨੰਬਰ 16 ਪੱਟੀ, ਗੁਰੰਜਟ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਵਲਟੋਹਾ, ਰਵੀ ਪੁੱਤਰ ਸਤਪਾਲ ਸਿੰਘ ਵਾਸੀ ਵਾਰਡ ਨੰਬਰ 7 ਕਹੀਆਂ ਵਾਲਾ ਚੌਂਕ ਪੱਟੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਗਸ਼ਤ ਦੌਰਾਨ ਇੰਡਸਟਰੀ ਏਰੀਆ ਗੋਇੰਦਵਾਲ ’ਚ ਬੰਦ ਪਈ ਫੈਕਟਰੀ ਵਿਚ ਪਿ੍ਰੰਸ ਉਰਫ ਨਿੱਕਾ ਪੁੱਤਰ ਸਰਬਜੀਤ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ. ਡੀ. ਪੀ. ਐੱਸ .ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।